ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PSSCC ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ 'ਵਰਸਿਟੀ 'ਚ ਰੋਸਟਰ ਰਜਿਸਟਰ ਲਾਗੂ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪਦਉੱਨਤੀਆਂ ਸਬੰਧੀ ਰੋਸਟਰ ਰਜਿਸਟਰ ਲਾਗੂ ਕਰ ਦਿੱਤਾ ਗਿਆ ਹੈ। 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈਏਐਸ (ਸੇਵਾਮੁਕਤ) ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁਲਾਜਮ ਮਹਿੰਦਰ ਰਾਜ ਵੱਲੋਂ ਲਿਖਤੀ ਤੌਰ 'ਤੇ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਅਨੁਸੂਚਿਤ ਜਾਤੀ ਦੇ ਮੁਲਾਜ਼ਮਾਂ ਨੂੰ ਪਦਉੱਨਤੀ ਸਮੇਂ ਰਾਖਵਾਂਕਰਨ ਦਾ ਲਾਭ ਨਹੀਂ ਦਿੱਤਾ ਜਾ ਰਿਹਾ।

 

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਮਿਸ਼ਨ ਦੇ ਗ਼ੈਰ-ਸਰਕਾਰੀ ਮੈਂਬਰ ਗਿਆਨ ਚੰਦ ਦੀਵਾਲੀ ਨੂੰ ਸੌਂਪੀ ਗਈ ਸੀ ਜਿਨ੍ਹਾਂ ਨੇ ਜਾਂਚ ਵਿੱਚ ਸ਼ਿਕਾਇਤ ਨੂੰ ਦਰੁਸਤ ਪਾਇਆ ਜਿਸ 'ਤੇ ਕਮਿਸ਼ਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਆਦੇਸ਼ ਦਿੱਤੇ ਗਏ ਕਿ ਉਹ ਪਦਉੱਨਤੀਆਂ ਵਿੱਚ ਰਾਖਵਾਂਕਰਨ ਨੂੰ ਨਿਯਮਾਂ ਅਨੁਸਾਰ ਲਾਗੂ ਕਰੇ।

 

ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਦੀਆਂ ਹਦਾਇਤਾਂ 'ਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਯੂਨੀਵਰਸਿਟੀ ਸਿੰਡੀਕੇਟ ਤੋਂ 10-02-2020 ਨੂੰ ਪ੍ਰਵਾਨਗੀ ਲੈ ਕੇ ਰਾਖਵਾਂਕਰਨ ਲਾਗੂ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ। 

 

ਇਸ ਸਬੰਧੀ ਕਮਿਸ਼ਨ ਨੂੰ ਲਿਖਤੀ ਤੌਰ 'ਤੇ ਸੂਚਿਤ ਕੀਤਾ ਗਿਆ ਹੈ ਅਤੇ ਰੋਸਟਰ ਸਬੰਧੀ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ ਤੇ ਵੀ ਅਪਲੋਡ ਕਰ ਦਿੱਤਾ ਗਿਆ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:GNDU implements roster register for reservation in promotions after intervention of PSSC Commission