ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਸ.ਜੀ.ਪੀ.ਸੀ. ਪ੍ਰਧਾਨ ਬਣਦਿਆਂ ਹੀ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤਾ ਇਹ ਬਿਆਨ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਾਲਾਨਾ ਜਨਰਲ ਇਜਲਾਸ ਦੌਰਾਨ ਹਾਜ਼ਰ ਹੋਏ 153 ਮੈਂਬਰਾਂ ਨੇ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣ ਲਿਆ। ਪ੍ਰਧਾਨ ਚੁਣੇ ਜਾਣ ਮਗਰੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸੇਵਾ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।

 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਵੱਧ ਤੋਂ ਵੱਧ ਪ੍ਰਚਾਰਨਾ ਹੈ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਕੌਮ ਨੂੰ ਦਰਪੇਸ਼ ਚੁਣੌਤੀਆਂ ਨੂੰ ਰਲ਼-ਮਿਲ਼ ਕੇ ਨਜਿੱਠਿਆ ਜਾਵੇਗਾ ਅਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਲੋੜ ਅਨੁਸਾਰ ਤਬਦੀਲੀਆਂ ਕਰਕੇ ਗੁਰੂ ਸਾਹਿਬਾਨ ਦਾ ਫ਼ਲਸਫ਼ਾ ਪ੍ਰਚਾਰਨ ਲਈ ਵੱਡੇ ਯਤਨ ਕੀਤੇ ਜਾਣਗੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਨੌਜੁਆਨਾਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਧਰਮ ਪ੍ਰਚਾਰ ਲਹਿਰ ਦਾ ਹਿੱਸਾ ਬਣਨ।

 

ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਵਿੰਦਰ ਸਿੰਘ ਬੈਂਸ ਤੇ ਸ. ਮਹਿੰਦਰ ਸਿੰਘ ਹੁਸੈਨਪੁਰ ਦੇ ਹਾਊਸ ’ਚੋਂ ਚਲੇ ਜਾਣ ਸਬੰਧੀ ਸਵਾਲ ਦੇ ਜਵਾਬ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਹਾਊਸ ਦੀ ਇਕ ਮਰਿਯਾਦਾ ਹੈ ਅਤੇ ਉਸ ਅਨੁਸਾਰ ਹੀ ਕਿਸੇ ਨੂੰ ਬੋਲਣ ਦਾ ਹੱਕ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮੈਂਬਰ ਆਰੰਭਤਾ ਦੌਰਾਨ ਸ਼ੋਕ ਮਤੇ ਪੜ੍ਹੇ ਜਾਣ ਸਮੇਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਮਤਾ ਲਿਆਉਣ ਦੀ ਮੰਗ ਕਰ ਰਹੇ ਸਨ, ਜਦਕਿ ਇਨ੍ਹਾਂ ਨੂੰ ਇਸ ਗੱਲ ਦਾ ਇਲਮ ਨਹੀਂ ਕਿ ਇਹ ਮਤੇ ਅਹੁਦੇਦਾਰਾਂ ਦੀ ਚੋਣ ਉਪਰੰਤ ਅਖ਼ੀਰ ਵਿਚ ਪੇਸ਼ ਕੀਤੇ ਜਾਂਦੇ ਹਨ।

 

ਉਨ੍ਹਾਂ ਇਹ ਵੀ ਕਿਹਾ ਕਿ ਬੈਂਸ ਅਤੇ ਹੁਸੈਨਪੁਰ ਨੇ ਹਾਊਸ ’ਚੋਂ ਬਾਹਰ ਜਾਣ ਸਮੇਂ ਨਾਅਰੇਬਾਜ਼ੀ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ-ਸਤਿਕਾਰ ਦਾ ਖ਼ਿਆਲ ਵੀ ਨਹੀਂ ਰੱਖਿਆ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gobind Singh Longowal has given this statement as the SGPC president