ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਦੇ ਦੋਸ਼ੀਆਂ ਨੂੰ ਖੁਦ ਪਰਮਾਤਮਾ ਦੇਵੇਗਾ ਸਜ਼ਾ: ਭਗਵੰਤ ਮਾਨ

----ਰੋਡ ਸ਼ੋਅ ਕਰਕੇ ਆਪ ਉਮੀਦਵਾਰ ਲਈ ਵੋਟਰਾਂ ਨੂੰ ਕੀਤੀ ਅਪੀਲ---

 

ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜਿਵੇਂ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਉਤਾਰੇ ਉਮੀਦਵਾਰ ਐਡਵੋਕੇਟ ਮਹਿੰਦਰ ਸਿੰਘ ਕਚੂਰਾ ਦੇ ਚੋਣ ਪ੍ਰਚਾਰ ਦੌਰਾਨ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਰੋਡ ਸ਼ੋਅ ਕੀਤਾ।

 

ਇਸ ਦੌਰਾਨ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਆਜ਼ਾਦੀ ਤੋਂ ਬਾਅਦ ਲਗਾਤਾਰ ਝੂਠੇ ਲਾਰੇ ਵਾਅਦਿਆਂ ਰਾਹੀਂ ਤੁਹਾਡੀ ਵੋਟ ਪ੍ਰਾਪਤ ਕਰਕੇ ਰਾਜ ਕਰਦੀਆਂ ਆਈਆਂ ਪਾਰਟੀਆਂ ਨੂੰ ਪੰਜਾਬ ਅੰਦਰੋਂ ਚੱਲਦਾ ਕਰਨ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਦਿੱਤਾ ਜਾਏ।

 

ਭਗਵੰਤ ਮਾਨ ਨੇ ਕਿਹਾ ਕਿ ਚਾਹੇ ਦਿੱਲੀ ਸਰਕਾਰ ਕੋਲ ਸੀਮਤ ਤਾਕਤਾਂ ਹਨ ਫਿਰ ਵੀ ਦਿੱਲੀ ਅੰਦਰ ਮੁਢਲੀਆਂ ਸਹੂਲਤਾਂ ਨੂੰ ਦੇਸ਼ ਭਰ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਕਈ ਗੁਣਾ ਜ਼ਿਆਦਾ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

 

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬਿਜਲੀ ਦੇ ਰੇਟ ਅਤੇ ਦਿੱਲੀ ਵਿੱਚ ਬਿਜਲੀ ਦੇ ਰੇਟਾਂ ਵਿੱਚ ਵੱਡਾ ਅੰਤਰ ਹੈ। ਸਰਕਾਰੀ ਸਕੂਲਾਂ ਹਸਪਤਾਲਾਂ ਵਿੱਚ ਵਧੀਆ ਸਹੂਲਤਾਂ ਦੇਣ ਦੇ ਨਾਲ ਨਾਲ ਦਿੱਲੀ ਅੰਦਰ ਔਰਤਾਂ ਦੇ ਸਫਰ ਕਰਨ ਨੂੰ ਬਿਲਕੁਲ ਮੁਫ਼ਤ ਕਰ ਦਿੱਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਝੂਠੇ ਲਾਰੇ ਲਾ ਕੇ ਹੋਂਦ ਵਿਚ ਆਈ ਕੈਪਟਨ ਸਰਕਾਰ ਦੇ ਰਾਜ ਅੰਦਰ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੁਕਣ ਦੀ ਬਜਾਏ ਇਹ ਸਿਲਸਿਲਾ ਹੋਰ ਵਧ ਗਿਆ ਹੈ।

 

ਪੜ੍ਹੇ ਲਿਖੇ ਬੇਰੁਜ਼ਗਾਰਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਉਹ ਸਵਾਗਤ ਹੁੰਦਾ ਦੇਖ ਰਹੇ ਹਾਂ ਜਦੋਂ ਉਨ੍ਹਾਂ ਨੂੰ ਪ੍ਰਾਈਵੇਟ ਅਦਾਰਿਆਂ ਸ਼ੈਲਰਾਂ ਭੱਠਿਆਂ ਉੱਪਰ ਮੁਨੀਮ ਲੱਗਣ ਲਈ ਰੁਜ਼ਗਾਰ ਮੇਲਿਆਂ ਵਿੱਚ ਕਿਹਾ ਜਾਂਦਾ ਹੈ। ਹੁਣ ਸਮਾਂ ਆ ਗਿਆ ਕਿ ਕੈਮੀਕਲ ਨਸ਼ਿਆਂ ਦੀ ਮਾਰ ਬਾਦਲ ਦੇ ਰਾਜ ਵਿੱਚ ਪੈਣੀ ਸ਼ੁਰੂ ਹੋਈ ਜੋ ਕਿ ਇੱਕ ਪੰਜਾਬ ਦੀ ਜਵਾਨੀ ਨੂੰ ਸਰਾਪ ਬਣ ਕੇ ਚਿੰਬੜੀ ਹੈ।

 

ਉਨ੍ਹਾਂ ਕਿਹਾ ਕਿ ਗ੍ਰੰਥ ਸਾਹਿਬ, ਪਵਿੱਤਰ ਕੁਰਾਨ ਅਤੇ ਬਾਈਬਲ ਦੀ ਬੇਅਦਬੀ ਕਰਨ ਵਾਲਿਆਂ ਨੂੰ ਨਾ ਤਾਂ ਬਾਦਲ ਨੇ ਕਾਬੂ ਕੀਤਾ ਅਤੇ ਨਾ ਹੀ ਕੈਪਟਨ ਸਰਕਾਰ ਵੱਲੋਂ ਅਸਲ ਦੋਸ਼ੀਆਂ ਨੂੰ ਸੀਖਾਂ ਪਿੱਛੇ ਰੱਖਿਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਖੁਦ ਅਕਾਲ ਪੁਰਖ ਟੰਗੇਗਾ।

 

ਉਨ੍ਹਾਂ ਕਿਹਾ ਕਿ ਅੱਜ ਫਿਰ ਪੰਜਾਬ ਦੀ ਜਨਤਾ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਇਹਨੂੰ ਸਤਾ ਤੋਂ ਲਾਂਭੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਉਂਦੀਆਂ ਆਮ ਚੋਣਾਂ ਵਿਚ ਇਨ੍ਹਾਂ ਦੋਵਾਂ ਪਾਰਟੀਆਂ ਦਾ ਪੰਜਾਬ ਅੰਦਰੋਂ ਖ਼ਾਤਮਾ ਹੋ ਜਾਵੇਗਾ। 

 

ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਗੁਰੂ ਹਰਸਹਾਏ ਦੇ ਇੰਚਾਰਜ ਡਾਕਟਰ ਮਲਕੀਤ ਥਿੰਦ, ਮੁਕਤਸਰ ਦੇ ਇੰਚਾਰਜ ਕਾਕਾ ਬਰਾੜ, ਸਿਮਰਜੀਤ ਸਿੰਘ ਫ਼ਾਜ਼ਿਲਕਾ ਤੋਂ ਇਲਾਵਾ ਹੋਰ ਵੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:God himself will punish the guilty of dishonor: Bhagwant Mann