ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖਿਡਾਰੀਆਂ ਲਈ ਖੁ਼ਸ਼ਖ਼ਬਰੀ, ਮੋਹਾਲੀ ਵਿਖੇ ਬਣਨ ਲਗਿਆ ਆਧੁਨਿਕ ਸ਼ੂਟਿੰਗ ਰੇਂਜ

ਪੰਜਾਬ ਦੇ ਖਿਡਾਰੀਆਂ ਲਈ ਖ਼ੁਸ਼ਖ਼ਬਰੀ ਹੈ। ਪੰਜਾਬ ਸਰਕਾਰ ਵੱਲੋਂ ਮੁਹਾਲੀ ਦੇ ਫੇਜ਼-6 ਵਿਖੇ ਕੌਮਾਂਤਰੀ ਪੱਧਰ ਦੀ ਅਤਿ ਆਧੁਨਿਕ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ ਜੋ ਕਿ 31 ਮਾਰਚ 2020 ਤੱਕ ਨਿਸ਼ਾਨੇਬਾਜ਼ਾਂ ਨੂੰ ਸਪੁਰਦ ਕਰ ਦਿੱਤੀ ਜਾਵੇਗੀਦਸਿਆ ਜਾ ਰਿਹਾ ਹੈ ਕਿ ਇਸ ਦੀ ਲਾਗਤ ਲਗਭਗ 8.18 ਕਰੋੜ ਰੁਪਏ ਆਵੇਗੀ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਇਸ ਰੇਂਜ ਦਾ ਨੀਂਹ ਪੱਥਰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਕੈਬਨਿਟ ਮੰਤਰੀ . ਬਲਬੀਰ ਸਿੰਘ ਸਿੱਧੂ ਨੇ ਰੱਖ ਦਿੱਤਾ ਹੈ।

 

 

ਫੇਜ਼-6 ਵਿਖੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਬਣਾਉਣ ਤੋਂ ਇਲਾਵਾ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਮੁਹਾਲੀ ਵਿਖੇ ਜਿੱਥੇ ਪਹਿਲਾਂ ਹੀ ਸ਼ੂਟਿੰਗ ਰੇਂਜ ਚੱਲ ਰਹੀ ਹੈ ਉਥੇ ਨਵੀਂ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ ਜੋ ਓਲੰਪਿਕ ਪੱਧਰ ਦੀ ਹੋਵੇਗੀ

 

ਉਨ੍ਹਾਂ ਕਿਹਾ ਕਿ ਇਹ ਰੇਂਜ 80 ਟਾਰਗੇਟ ਨਿਸ਼ਾਨਿਆਂ ਵਾਲੀ ਦੋ ਮੰਜ਼ਿਲਾ ਏਅਰ ਕੰਡੀਸ਼ਨਡ ਅਤੇ ਇਲੈਕਟ੍ਰਾਨਿਕ ਸਕੋਰ ਵਾਲੀ ਹੋਵੇਗੀਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਓਲੰਪਿਕ ਖੇਡਾਂ ਵਿੱਚ ਸ਼ੁਮਾਰ ਖੇਡਾਂ ਨੂੰ ਤਰਜੀਹੀ ਸੂਚੀ ਵਿੱਚ ਰੱਖਿਆ ਗਿਆ ਤਾਂ ਜੋ ਵੱਧ ਤੋਂ ਵੱਧ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ ਉਨ੍ਹਾਂਕਿਹਾ ਕਿ ਨਿਸ਼ਾਨੇਬਾਜ਼ੀ ਇਨ੍ਹਾਂ ਖੇਡਾਂ ਵਿੱਚੋਂ ਇਕ ਹੈ

 

 

ਉਨ੍ਹਾਂ ਆਸ ਪ੍ਰਗਟਾਈ ਕਿ ਅਗਲੇ ਸਾਲ ਟੋਕੀਓ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਚੋਖੀ ਹਿੱਸੇਦਾਰੀ ਹੋਵੇਗੀ ਅਤੇ ਉਹ ਚੰਗਾ ਪ੍ਰਦਰਸ਼ਨ ਦੁਹਰਾਉਣਗੇ ਸੂਬੇ ਵਿੱਚ ਇਸ ਵੇਲੇ 100 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਪ੍ਰਾਜੈਕਟਾਂ ਦੀ ਉਸਾਰੀ ਚੱਲ ਰਹੀ ਹੈ ਜਿਨ੍ਹਾਂ ਵਿੱਚ ਹਾਕੀ ਐਸਟੋਟਰਫ, ਅਥਲੈਟਿਕਸ ਟਰੈਕ ਤੇ ਮਲਟੀਪਰਪਜ਼ ਇੰਡੋਰ ਹਾਲ ਸ਼ਾਮਲ ਹਨ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:good news for players modern shooting range at Mohali