ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਖੁਸ਼ਖਬਰੀ

ਦੁਨੀਆਂ ਭਰ 'ਚ ਮਨਾਏ ਜਾ ਰਹੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਪਾਏ ਜਾ ਰਹੇ ਭਾਰੀ ਉਤਸ਼ਾਹ ਨੂੰ ਵੇਖਦਿਆਂ ਹੋਇਆ ਵਿਦੇਸ਼ ਮੰਤਰਾਲਾ ਭਾਰਤ ਸਰਕਾਰ ਦੀ ਯੋਗ ਅਗਵਾਈ ਹੇਠ ਪਾਸਪੋਰਟ ਅਫ਼ਸਰ ਅੰਮ੍ਰਿਤਸਰ ਸ੍ਰੀ ਮਨੀਸ਼ ਕਪੂਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਨਵੇਂ ਪਾਸਪੋਰਟ ਬਣਾਉਣ ਲਈ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ।

 

ਸ੍ਰੀ ਮਨੀਸ਼ ਕਪੂਰ

 

ਪਾਸਪੋਰਟ ਅਫ਼ਸਰ ਅੰਮ੍ਰਿਤਸਰ ਸ੍ਰੀ ਮਨੀਸ਼ ਕਪੂਰ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਕਾਰਨ ਪਾਸਪੋਰਟ ਬਣਾਉਣ ਵਾਲਿਆਂ ਦੀ ਗਿਣਤੀ 'ਚ ਪਹਿਲਾਂ ਨਾਲੋਂ ਕਾਫ਼ੀ ਵਾਧਾ ਹੋਇਆ ਹੈ,ਜਿਸ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਦੇ ਦਫਤਰ ਵੱਲੋਂ ਫਾਜ਼ਿਲਕਾ ਵਿਖੇ 5 ਨੂੰ ਜਦ ਕਿ ਅਬੋਹਰ ਵਿਖੇ 6 ਨਵੰਬਰ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ ।

 

ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਲੱਗਣ ਨਾਲ ਪਾਸਪੋਰਟ ਬਣਵਾਉਣ ਦੇ ਚਾਹਵਾਨ ਲੋਕਾਂ ਨੂੰ ਦੂਰ ਦੁਰਾਡੇ ਨਹੀਂ ਜਾਣਾ ਪਵੇਗਾ,ਜਿਸ ਨਾਲ ਉਨ੍ਹਾਂ ਦੀ ਬੇਲੋੜੀ ਖੱਜਲ ਖੁਆਰੀ ਵੀ ਘਟੇਗੀ।

 

ਪਾਸਪੋਰਟ ਅਫਸਰ ਨੇ ਦੱਸਿਆ ਕਿ ਫ਼ਾਜ਼ਿਲਕਾ ਦੇ ਮਲੋਟ ਰੋਡ ਤੇ ਸਥਿਤ ਆਈ.ਟੀ.ਆਈ. ਵਿਖੇ 5 ਨਵੰਬਰ ਨੂੰ ਜਦ ਕਿ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹਨੂੰਮਾਨਗੜ੍ਹ ਰੋਡ ਅਬੋਹਰ ਵਿਖੇ 6 ਨਵੰਬਰ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪ ਦੌਰਾਨ 200-200 ਨਵੇਂ ਪਾਸਪੋਰਟ ਬਣਾਏ ਜਾਣਗੇ।

 

 

ਉਨ੍ਹਾਂ ਦੱਸਿਆ ਕਿ ਇਨ੍ਹਾਂ ਥਾਵਾਂ ਤੇ ਪਾਸਪੋਰਟ ਬਣਾਉਣ ਦੇ ਚਾਹਵਾਨ ਵਿਭਾਗ ਦੀ ਵੈੱਬਸਾਈਟ www.passportindia.gov.in ਤੇ ਆਨਲਾਈਨ ਅਪਲਾਈ ਕਰ ਸਕਦੇ ਹਨ । ਉਨ੍ਹਾਂ ਇਹ ਵੀ ਦੱਸਿਆ ਕਿ ਨਵੇਂ ਪਾਸਪੋਰਟ ਬਣਾਉਣ ਦੇ ਚਾਹਵਾਨਾਂ ਦੀ ਸਹੂਲਤ ਲਈ ਭਵਿੱਖ 'ਚ ਵੀ ਅਜਿਹੇ ਕੈਂਪ ਹੋਰ ਲਾਏ ਜਾਣਗੇ।

 

ਪਾਕਿਸਤਾਨ ਨੇ ਕਰਤਾਰਪੁਰ ਵਿਖੇ ਇਤਿਹਾਸਕ ਗੁਰਦੁਆਰੇ ਨੂੰ ਦਿੱਤੀ ਨਵੀਂ ਦਿੱਖ

ਤਸਵੀਰਾਂ ਦੇਖਣ ਲਈ ਉਪਰਲੀ ਲਾਈਨ ਤੇ ਕਲਿੱਕ ਕਰੋ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Good news for those visiting Kartarpur Sahib