ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰੂ ਸਾਹਿਬ ਦੇ ਸੰਦੇਸ਼ ’ਤੇ ਚੱਲਣ ਨਾਲ ਹੀ ’ਸਰਬੱਤ ਦਾ ਭਲਾ’: ਸ਼ਾਮ ਸੁੰਦਰ ਅਰੋੜਾ

----ਸੂਫ਼ੀਆਨਾ ਤੇ ਰੁਹਾਨੀ ਗਾਇਕੀ ਨਾਲ ਲਖਵਿੰਦਰ ਵਡਾਲੀ ਨੇ ਦੂਜੇ ਦਿਨ ਵੀ ਸਮਾਂ ਬੰਨਿਆਂ----

----ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਕਰਵਾਏ ਅਲੌਕਿਕ ਪ੍ਰੋਗਰਾਮ ਨੂੰ ਦਰਸ਼ਕਾਂ ਨੇ ਸਲਾਹਿਆ----

 

 

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਸਮਾਗਮਾਂ ਦੀ ਲੜੀ ਹੇਠ ਇੱਥੇ ਵਿਸ਼ੇਸ਼ ਤੌਰ 'ਤੇ ਸਥਾਪਤ ਕੀਤੇ ਗਏ 'ਰਬਾਬ' ਨਾ ਦੇ ਵਿਸ਼ਾਲ ਪੰਡਾਲ ਵਿੱਚ ਰੌਸ਼ਨੀ ਅਤੇ ਆਵਾਜ ਦੇ ਸੁਮੇਲ ਵਾਲੇ ਗ੍ਰੈਂਡ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦੀ ਅਲੌਕਿਕ ਪੇਸ਼ਕਾਰੀ ਦੂਜੇ ਦਿਨ ਵੀ ਸਫ਼ਲ ਰਹੀ'ਚੜਿਆ ਸੋਧਣ ਧਰਤਿ ਲੋਕਾਈ' ਸ਼ੋਅ ਦੀ ਦਿਲਕਸ਼ ਪੇਸ਼ਕਾਰੀ ਤੋਂ ਬਾਅਦ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਦੂਜੇ ਦਿਨ ਦੀ ਸ਼ਾਮ ਵੀ ਗੁਰੂ ਨਾਨਕ ਦੀ ਸਿਫ਼ਤ ਅਤੇ ਸੂਫ਼ੀਆਨਾ ਕਲਾਮ ਪੇਸ਼ ਕਰਕੇ ਸਮਾਂ ਬੰਨਦਿਆਂ ਸਰੋਤਿਆਂ ਨੂੰ ਮੰਤਰ ਮੁਗਧ ਕੀਤਾਮਲਟੀ ਮੀਡੀਆ ਸ਼ੋਅ ਦੇ ਦੂਜੇ ਦਿਨ ਦੀ ਪੇਸ਼ਕਾਰੀ ਮੌਕੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਤਮਸਤਕ ਹੁੰਦਿਆਂ ਆਪਣੀ ਹਾਜ਼ਰੀ ਲਵਾਈ

 

ਸ੍ਰੀ ਅਰੋੜਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਫਲਸਫ਼ਾ ਬਰਾਬਰੀ ਵਾਲੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਸਮਕਾਲੀ ਸਮੇਂ ਹੋਰ ਵੀ ਜ਼ਿਆਦਾ ਪ੍ਰਸੰਗਿਕ ਹੈਸ੍ਰੀ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਹਿਣਸ਼ੀਲਤਾ, ਸ਼ਾਂਤੀ, ਆਪਸੀ ਭਾਈਚਾਰੇ, ਮਹਿਲਾ ਸ਼ਸ਼ਕਤੀਕਰਨ, ਪ੍ਰਕਿਰਤੀ ਤੇ ਕੁਦਰਤੀ ਸਰੋਤਾਂ ਦੀ ਰਾਖੀ ਕਰਨ ਅਤੇ ਸਰਬੱਤ ਦੇ ਭਲੇ ਦਾ ਸਰਵਵਿਆਪੀ ਉਪਦੇਸ਼ ਦਿੱਤਾ ਇਸ ਲਈ ਮੌਜੂਦਾ ਸਮੇਂ ਦੀ ਇਹ ਮੁੱਖ ਲੋੜ ਹੈ ਕਿ ਅਸੀਂ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦਾ ਉਪਦੇਸ਼ ਆਪਣੇ ਜੀਵਨ ਵਿੱਚ ਦ੍ਰਿੜ ਕਰੀਏ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:good of all With the following message of Guru sahib: sham sunder Arora