ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਕਈ ਥਾਵਾਂ ਉਤੇ ਲਾਇਆ ਜਾਮ

ਅੰਮ੍ਰਿਤਸਰ 'ਚ ਰੋਸ ਮਾਰਚ ਕਰਦੇ ਹੋਏ ਰਵਿਦਾਸੀਆ ਭਾਈਚਾਰੇ ਦੇ ਲੋਕ। ਫੋਟੋ ; ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼

1 / 3ਅੰਮ੍ਰਿਤਸਰ 'ਚ ਰੋਸ ਮਾਰਚ ਕਰਦੇ ਹੋਏ ਰਵਿਦਾਸੀਆ ਭਾਈਚਾਰੇ ਦੇ ਲੋਕ। ਫੋਟੋ ; ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼

ਬੰਦ ਪਿਆ ਅੰਮ੍ਰਿਤਸਰ ਦਾ ਬਾਜ਼ਾਰ। ਫੋਟੋ ; ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼

2 / 3ਬੰਦ ਪਿਆ ਅੰਮ੍ਰਿਤਸਰ ਦਾ ਬਾਜ਼ਾਰ। ਫੋਟੋ ; ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼

ਜਲੰਧਰ : ਰੇਲ ਪਾਟਰੀ ਉਤੇ ਧਰਨੇ ਉਤੇ ਬੈਠੇ ਪ੍ਰਦਰਸ਼ਨਕਾਰੀ। ਫੋਟੋ : ਪ੍ਰਦੀਪ ਪੰਡਿਤ

3 / 3ਜਲੰਧਰ : ਰੇਲ ਪਾਟਰੀ ਉਤੇ ਧਰਨੇ ਉਤੇ ਬੈਠੇ ਪ੍ਰਦਰਸ਼ਨਕਾਰੀ। ਫੋਟੋ : ਪ੍ਰਦੀਪ ਪੰਡਿਤ

PreviousNext

ਦਿੱਲੀ ਵਿਚ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ ਵਿਚ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ।  ਵੱਖ ਵੱਖ ਜਥੇਬੰਦੀਆਂ ਵੱਲੋਂ ਪੰਜਾਬ ਭਰ ਦੇ  ਵੱਖ ਵੱਖ ਸ਼ਹਿਰਾਂ ਨੂੰ ਬੰਦ ਕਰਵਾਉਂਦੇ ਹੋਏ ਸ਼ਹਿਰਾਂ ਵਿਚ ਰੋਸ ਮਾਰਚ ਕੱਢੇ ਗਏ।

 

ਲੁਧਿਆਣਾ ਵਿਚ ਰੋਸ ਪ੍ਰਗਟਾ ਰਹੀਆਂ ਜਥੇਬੰਦੀਆਂ ਵੱਲੋਂ ਬੰਦ ਕਰਵਾਇਆ ਗਿਆ, ਉਥੇ ਪ੍ਰਦਰਸ਼ਨਕਾਰੀਆਂ ਨੇ ਜਾਮ ਲਗਾਕੇ ਆਵਾਜਾਈ ਬੰਦ ਕਰ ਦਿੱਤੀ।

 

ਜਲੰਧਰ ਵਿਚ ਰਵਿਦਾਸੀਆ ਭਾਈਚਾਰੇ ਵੱਲੋਂ ਰੇਲਵੇ ਲਾਈਨ ਉਤੇ ਧਰਨਾ ਦਿੱਤਾ ਗਿਆ ਜਿਸ ਕਾਰਨ, ਕਈ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ। 

 

ਅੰਮ੍ਰਿਤਸਰ ਵਿਚ ਵੀ ਰਵਿਦਾਸੀਆਂ ਭਾਈਚਾਰੇ ਦੇ ਲੋਕਾਂ ਵੱਲੋਂ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਅੰਮ੍ਰਿਤਸਰ ਸ਼ਹਿਰ ਵਿਚ ਬੰਦ ਨੂੰ ਚੰਗਾ ਹੁੰਗਾਰਾ ਮਿਲਿਆ।

 

ਪਟਿਆਲਾ ਵਿਚ ਰਵਿਦਾਸੀਆ ਭਾਈਚਾਰੇ ਦੇ ਲੋਕਾਂ ਵੱਲੋਂ ਪਟਿਆਲਾ ਬੱਸ ਅੱਡੇ ਦੇ ਨੇੜੇ ਜਾਮ ਲਗਾਇਆ ਗਿਆ। ਰਵਿਦਾਸ ਮੰਦਰ ਤੋੜੇ ਜਾਣ ਵਿਰੁੱਧ ਲੋਕਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ।

 

ਮਾਨਸਾ ਬੱਸ ਅੱਡੇ ਦੇ ਬਾਹਰ ਬਹੁਜਨ ਸਮਾਜ ਭਾਈਚਾਰੇ ਦੇ ਬੈਨਰ ਹੇਠ ਧਰਨਾ ਲਗਾਕੇ ਬੱਸਾਂ ਨੂੰ ਰੋਕ ਦਿੱਤਾ ਗਿਆ।

 

ਇਸ ਤੋਂ ਇਲਾਵਾ ਪੰਜਾਬ ਭਰ ਵਿਚ ਵੱਖ ਵੱਖ ਥਾਵਾਂ ਉਤੇ ਲੋਕਾਂ ਵੱਲੋਂ ਰੋਸ ਮਾਰਚ ਕੱਢੇ ਗਏ। ਪੰਜਾਬ ਭਰ ਵਿਚ ਅੱਜ ਦਿੱਤੇ ਗਏ ਬੰਦ ਦੇ ਸੱਦੇ ਨੂੰ ਚੰਗਾ ਹੁੰਗਾਰਾ ਮਿਲਿਆ ਹੈ। ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ ਤਾਂ ਉਹ ਆਉਣ ਵਾਲੇ ਦਿਨਾਂ ਵਿਚ ਇਸ ਤੋਂ ਵੀ ਵੱਡਾ ਐਕਸ਼ਨ ਵਿੱਢਣ ਲਈ ਮਜ਼ਬੂਰ ਹੋਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Good response to Punjab band