ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੋਸ਼ਲ ਮੀਡੀਆ ’ਤੇ ਫੈਲੇ ਫ਼ਰਜ਼ੀ ਨੋਟੀਫਿਕੇਸ਼ਨ ਬਾਰੇ ਪੰਜਾਬ ਸਰਕਾਰ ਦਾ ਸਪੱਸ਼ਟੀਕਰਨ

ਪੰਜਾਬ ਵਿੱਚ 17 ਜਨਵਰੀ 2020 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਸੰਗਰੂਰ ਨੂੰ ਛੱਡ ਕੇ ਬਾਕੀ ਸਾਰੇ ਸੂਬੇ ਵਿੱਚ ਸਰਕਾਰੀ ਅਦਾਰੇ ਆਮ ਵਾਂਗ ਖੁੱਲ੍ਹਣਗੇ।

 

ਪੰਜਾਬ ਸਰਕਾਰ ਦੇ ਬੁਲਾਰੇ ਮੁਤਾਬਕ ਪ੍ਰਸੋਨਲ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕੂਕਾ ਅੰਦੋਲਨ ਸ਼ਹੀਦੀ ਦਿਵਸ ਮੌਕੇ 17 ਜਨਵਰੀ 2020 ਦੀ ਗਜ਼ਟਿਡ ਛੁੱਟੀ ਸਬੰਧੀ ਫ਼ਰਜ਼ੀ ਨੋਟੀਫਿਕੇਸ਼ਨ ਸੋਸ਼ਲ ਮੀਡੀਆ ਰਾਹੀਂ ਫੈਲਾ ਦਿੱਤੀ ਗਈ ਹੈ, ਜਿਸ ਨਾਲ ਮੁਲਾਜ਼ਮਾਂ ਵਿੱਚ ਦੁਬਿਧਾ ਦਾ ਮਾਹੌਲ ਬਣ ਗਿਆ ਹੈ।

 

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਦਫ਼ਤਰ ਤੇ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਵੱਲੋਂ 17 ਜਨਵਰੀ ਨੂੰ ਸਿਰਫ਼ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਐਲਾਨੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Government agencies of Punjab will open as usual on January 17