ਅਗਲੀ ਕਹਾਣੀ

ਸਰਕਾਰ ਨੇ ਪੰਜਾਬ ’ਚ 45 ਖੁੱਲ੍ਹੇ ਬੋਰਵੈੱਲ ਕੀਤੇ ਬੰਦ

ਸਰਕਾਰ ਨੇ ਪੰਜਾਬ ’ਚ 45 ਖੁੱਲ੍ਹੇ ਬੋਰਵੈੱਲ ਕੀਤੇ ਬੰਦ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਸਾਰੇ ਖੁੱਲ੍ਹੇ ਬੋਰਵੈੱਲਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮਾਂ ਦੇ ਕੁਝ ਘੰਟਿਆਂ ਦੇ ਅੰਦਰ ਹੀ ਅਜਿਹੇ 45 ਬੋਰਵੈੱਲ ਬੰਦ ਕਰ ਦਿੱਤੇ ਗਏ ਹਨ ਤਾਂ ਕਿ ਭਵਿੱਖ ਵਿੱਚ ਦੁਖਦਾਇਕ ਘਟਨਾ ਮੁੜ ਵਾਪਰਨ ਤੋਂ ਰੋਕੀ ਜਾ ਸਕੇ ਸੁਨਾਮ ਨੇੜੇ ਇੱਕ ਬੋਰਵੈੱਲ ਵਿੱਚ 108 ਘੰਟੇ ਅੰਦਰ ਰਹਿਣ ਕਾਰਨ ਦੋ ਸਾਲਾਂ ਦੇ ਲੜਕੇ ਦੀ ਮੌਤ ਹੋ ਗਈ ਸੀ

 

 

ਡਿਪਟੀ ਕਮਿਸ਼ਨਰਾਂ ਨੇ ਮੁੱਖ ਮੰਤਰੀ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਬੋਰਵੈੱਲਾਂ ਦੀ ਸਥਿਤੀ ਬਾਰੇ ਰਿਪੋਰਟਾਂ ਸੌਂਪ ਦਿੱਤੀਆਂ ਹਨ ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਪਾਸੋਂ ਖੁੱਲ੍ਹੇ ਬੋਰਵੈੱਲਾਂ ਬਾਰੇ ਵਿਸਥਾਰਤ ਰਿਪੋਰਟਾਂ ਦੇਣ ਅਤੇ ਇਨ੍ਹਾਂ ਨੂੰ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਸਨਰਿਪੋਰਟਾਂ ਮੁਤਾਬਕ ਹੁਣ ਤੱਕ 45 ਖੁੱਲ੍ਹੇ ਬੋਰਵੈੱਲ ਬੰਦ ਕਰ ਦਿੱਤੇ ਗਏ ਹਨ ਇਨ੍ਹਾਂ ਵਿੱਚੋਂ 26 ਬੋਰਵੈੱਲ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪਾਏ ਗਏ ਹਨ ਜਿਨ੍ਹਾਂ ਵਿੱਚੋਂ ਬੱਸੀ ਪਠਾਣਾ ਅਤੇ ਖੇੜਾ ਬਲਾਕਾਂ ਵਿੱਚ 13-13 ਖੁੱਲ੍ਹੇ ਬੋਰ ਸਨ ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਵਿੱਚ ਅੱਠ ਬੋਰਵੈੱਲ ਬੰਦ ਕੀਤੇ ਗਏ ਜਦਕਿ ਪਟਿਆਲਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਤਿੰਨ-ਤਿੰਨ, ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਅਤੇ ਰੋਪੜ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਇਕ-ਇਕ ਖੁੱਲ੍ਹੇ ਬੋਰਵੈੱਲ ਬੰਦ ਕਰ ਦਿੱਤੇ ਗਏ ਹਨ

 

 

ਰੋਪੜ ਜ਼ਿਲ੍ਹੇ ਵਿੱਚ ਜਿੱਥੇ 19 ਬੋਰਵੈੱਲ ਅਣਢਕੇ ਪਾਏ ਗਏ ਜਿਨ੍ਹਾਂ ਵਿੱਚੋਂ ਇਕ ਨੂੰ ਬੰਦ ਕਰ ਦਿੱਤਾ ਗਿਆ ਹੈ ਜਦਕਿ ਬਾਕੀਆਂ ਨੂੰ ਬੰਦ ਕਰਨ ਦੀ ਪ੍ਰਕਿਰਿਆ ਜਾਰੀ ਹੈ

 


ਇਕ ਸਰਕਾਰੀ ਬੁਲਾਰੇ ਮੁਤਾਬਕ ਇਤਫਾਕਵੱਸ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਕੋਈ ਵੀ ਬੋਰਵੈੱਲ ਖੁੱਲ੍ਹਾ ਨਹੀਂ ਪਾਇਆ ਗਿਆ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Government closes 45 open borewells in Punjab