ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਵਿਖੇ ਕਰੀਅਰ ਕਾਨਫ਼ਰੰਸ ਸੈਮੀਨਾਰ 19 ਨੂੰ

ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਰ.ਪੀ. ਸਿੰਘ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿਖੇ 19 ਦਸੰਬਰ ਨੂੰ ਕਰੀਅਰ ਕਾਨਫਰੰਸ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।

 

ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਕ੍ਰਿਸ਼ਨ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਬਾਰਵੀਂ, ਬੀ.ਏ. ਤੋਂ ਬਾਅਦ ਭਵਿੱਖ ਅੰਦਰ ਸਵੈ-ਰੁਜ਼ਗਾਰ ਅਤੇ ਵੱਖ-ਵੱਖ ਖੇਤਰਾਂ ਅੰਦਰ ਰੁਜ਼ਗਾਰ ਹਾਸਲ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ। 

 

ਉਨ੍ਹਾਂ ਦੱਸਿਆ ਕਿ ਸਵੈ-ਰੁਜ਼ਗਾਰ ਦੇ ਇਛੁੱਕ ਵਿਦਿਆਰਥੀਆਂ ਨੂੰ ਬੈਂਕ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਕਰਜ਼ਾ ਯੋਜਨਾਵਾਂ ਅਤੇ ਸਕਿਲ ਕੋਰਸਾਂ ਬਾਰੇ ਵੀ ਪ੍ਰਾਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ। 

 

ਉਨ੍ਹਾਂ ਦੱਸਿਆ ਕਿ ਸਟੱਡੀ ਵੀਜ਼ਾ 'ਤੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀ ਵੀ ਕੌਸਲਿੰਗ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਜਿਹੇ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਭ ਲੈਣ ਦੀ ਅਪੀਲ ਕੀਤੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Government ITI Career Conference Seminar at Fazilka on 19th