ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਸਰਕਾਰ ਵਲੋਂ ਰਬੀ ਸੀਜ਼ਨ 2020-21 ਦੌਰਾਨ ਕਣਕ ਦੀ ਸਰਕਾਰੀ ਖ਼ਰੀਦ 31 ਮਈ ਕਰਨ ਦਾ ਫ਼ੈਸਲਾ

*ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ 31 ਮਈ ਤੋਂ ਪਹਿਲਾਂ-ਪਹਿਲਾਂ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ

 

ਭਾਰਤ ਸਰਕਾਰ ਨੇ ਇਕ ਪੱਤਰ ਰਾਹੀਂ ਪੰਜਾਬ ਵਿੱਚ ਰਬੀ ਸੀਜ਼ਨ 2020-21 ਦੌਰਾਨ ਕਣਕ ਦੀ ਸਰਕਾਰੀ ਖਰੀਦ ਮਿਤੀ 31 ਮਈ, 2020 ਤੱਕ ਕਰਨ ਦਾ ਫੈਸਲਾ ਕੀਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ  ਭਾਰਤ ਸਰਕਾਰ, ਖੁਰਾਕ ਮੰਤਰਾਲਾ ਨਵੀਂ ਦਿੱਲੀ ਵੱਲੋਂ ਰਬੀ ਸੀਜ਼ਨ 2020-21 ਦੌਰਾਨ ਪੰਜਾਬ ਰਾਜ ਵਿਚ ਕਣਕ ਦੀ ਸਰਕਾਰੀ ਖ਼ਰੀਦ ਦੇ ਸੀਜ਼ਨ ਦਾ ਸਮਾਂ ਮਿਤੀ 15 ਅਪ੍ਰੈਲ, 2020 ਤੋਂ 31 ਮਈ, 2020 ਤੱਕ ਦਾ ਨਿਰਧਾਰਤ ਕੀਤਾ ਹੈ।

 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਪੋਰਟਲ ਰਾਹੀਂ ਆੜ੍ਹਤੀਆਂ ਅਤੇ ਕਿਸਾਨਾਂ ਦੇ ਰਜਿਸ਼ਟਰਡ ਮੋਬਾਇਲ ਨੰਬਰਾਂ ਅਤੇ ਫੀਲਡ ਅਮਲੇ ਰਾਹੀਂ ਸਮੂਹ ਆੜ੍ਹਤੀਆਂ ਅਤੇ ਕਿਸਾਨਾਂ ਦੇ ਬਣਾਏ ਗਏ ਵੱਟਸਐਪ ਗਰੁੱਪਾਂ ਰਾਹੀਂ ਕਣਕ ਦੀ ਖ਼ਰੀਦ ਦੇ ਸਮੇਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਵੱਲੋਂ ਮਿਤੀ 31 ਮਈ, 2020 ਤੋਂ ਪਹਿਲਾਂ-ਪਹਿਲਾਂ ਸਾਰੀ ਕਣਕ ਮੰਡੀਆਂ ਵਿਚ ਲਿਆਂਦੀ ਜਾ ਸਕੇ ਅਤੇ ਕੋਈ ਵੀ ਕਿਸਾਨ ਆਪਣੀ ਫ਼ਸਲ ਮੰਡੀ ਵਿੱਚ ਵੇਚਣ ਤੋਂ ਵਾਝਾਂ ਨਾ ਰਹਿ ਜਾਵੇ।

 

ਉਨ੍ਹਾਂ ਦੱਸਿਆ ਕਿ ਰਬੀ ਸੀਜ਼ਨ 2020-21 ਦੌਰਾਨ ਜਿਨ੍ਹਾਂ ਮੰਡੀਆਂ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਕਣਕ ਦੀ ਕੋਈ ਆਮਦ ਨਹੀਂ ਹੋਈ ਹੈ, ਅਜਿਹੀਆਂ ਮੰਡੀਆਂ ਨੂੰ ਵੀ ਖ਼ਰੀਦ ਲਈ ਹੌਲੀ ਹੌਲੀ ਬੰਦ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਸ਼ੂਰੁ ਕਰ ਦਿੱਤੀ ਹੈ।    
.....

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Government of India decided to procure wheat during Rabi season 2020-21 on 31st May