ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀ ਅਧਿਕਾਰੀ ਤੇ ਕਰਮਚਾਰੀ ਨਹੀਂ ਸਾੜਨਗੇ ਪਰਾਲੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੀਤੀਆਂ ਹਦਾਇਤਾਂ


 

ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਗਿਰੀਸ਼ ਦਿਆਲਨ ਨੇ ਪ੍ਰਸੋਨਲ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਖ਼ੁਦ ਫਸਲੀ ਰਹਿੰਦ ਖੂੰਹਦ ਤੇ ਪਰਾਲੀ ਨਹੀਂ ਫੂਕਣਗੇ ਅਤੇ ਨਾਲ ਹੀ ਹੋਰਾਂ ਨੂੰ ਵੀ ਪਰਾਲੀ ਨਾ ਫੂਕਣ ਲਈ ਜਾਗਰੂਕ ਕਰਨਗੇ। ਇਸ ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲਿਖ ਕੇ ਦੇਣਾ ਪਵੇਗਾ ਕਿ ਉਹ ਫਸਲੀ ਰਹਿੰਦ-ਖੂੰਹਦ ਤੇ ਪਰਾਲੀ ਨਹੀਂ ਫੂਕਣਗੇ।

 


ਡਿਪਟੀ ਕਮਿਸ਼ਨਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਹੁਕਮ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਤੇ ਖ਼ੁਦਮੁਖਤਾਰ ਸੰਸਥਾਵਾਂ ਵਿਚਲੇ ਖੇਤੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਉਤੇ ਲਾਗੂ ਹੋਵੇਗਾ। 

 

ਉਨ੍ਹਾਂ ਕਿਹਾ ਕਿ ਜੇ ਕਿਸੇ ਅਧਿਕਾਰੀ ਤੇ ਕਰਮਚਾਰੀ ਵੱਲੋਂ ਫ਼ਸਲੀ ਰਹਿੰਦ ਖੂੰਹਦ ਸਾੜਨ ਸਬੰਧੀ ਕੋਈ ਕੇਸ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਇਹ ਮਾਮਲਾ ਸਬੰਧਤ ਅਥਾਰਟੀ ਨੂੰ ਭੇਜਿਆ ਜਾਵੇਗਾ ਅਤੇ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਰੁਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। 

 

ਉਨ੍ਹਾਂ ਇਹ ਵੀ ਦੱਸਿਆ ਕਿ ਫ਼ਸਲੀ ਰਹਿੰਦ ਖੂੰਹਦ ਸਾੜਨ ਤੋਂ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਅਧਿਕਾਰੀ ਦਾ ਪ੍ਰਦਰਸ਼ਨ ਉਸ ਦੀ ਸਾਲਾਨਾ ਗੁਪਤ ਰਿਪੋਰਟ (ਏ.ਸੀ.ਆਰ.) ਵਿੱਚ ਦਰਸਾਇਆ ਜਾਵੇਗਾ।

 

ਸ੍ਰੀ ਦਿਆਲਨ ਨੇ ਕਿਹਾ ਕਿ ਸਹਿਕਾਰਤਾ ਵਿਭਾਗ, ਪੰਜਾਬ ਵਿਚਲੀਆਂ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਸਾਰੇ ਮੈਂਬਰਾਂ ਦਾ ਸਮਰਥਨ ਇਸ ਪਹਿਲਕਦਮੀ ਲਈ ਯਕੀਨੀ ਬਣਾਏਗਾ ਕਿ ਫ਼ਸਲੀ ਰਹਿੰਦ ਖੂੰਹਦ ਜਾਂ ਪਰਾਲੀ ਨੂੰ ਸਾੜਿਆ ਨਾ ਜਾਵੇ। 

 

ਖੇਤੀਬਾੜੀ ਵਿਭਾਗ ਵੀ ਇਹ ਯਕੀਨੀ ਬਣਾਏਗਾ ਕਿ ਪੰਜਾਬ ਵਿੱਚ ਖੇਤੀਬਾੜੀ ਉਤਪਾਦ ਮਾਰਕੀਟ ਕਮੇਟੀਆਂ ਨਾਲ ਰਜਿਸਟਰਡ ਕਮਿਸ਼ਨ ਏਜੰਟ (ਆੜ੍ਹਤੀ) ਵੀ ਫਸਲੀ ਰਹਿੰਦ-ਖੂੰਹਦ ਨੂੰ ਨਹੀਂ ਫੂਕਣਗੇ ਅਤੇ ਦੂਜਿਆਂ ਨੂੰ ਅਜਿਹਾ ਕਰਨ ਤੋਂ ਵਰਜਣਗੇ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Government officials and employees will not burn the straw