ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਦੀ ਅਨੋਖੀ ਸਕੀਮ, ਨਸ਼ੇੜੀਆਂ ਨੂੰ ਗੋਦ ਲੈਣਗੇ ਸਰਕਾਰੀ ਮੁਲਾਜ਼ਮ

ਪੰਜਾਬ 'ਚ ਨਸ਼ਿਆਂ ਦੇ ਮੁੱਦੇ ਉੱਤੇ ਬੁਰੀ ਘਿਰੀ ਕੈਪਟਨ ਸਰਕਾਰ ਹੁਣ ਐਕਸ਼ਨ ਮੂਡ 'ਚ ਦਿਖਾਈ ਦੇ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੀਂ ਸਕੀਮ 'ਈਚ ਵਨ ਟੀਚ ਵਨ' ਸ਼ੁਰੂ ਕਰਨ ਜਾ ਰਹੇ ਹਨ। ਇਸ ਤਹਿਤ ਹਰੇਕ ਸਰਕਾਰੀ ਮੁਲਾਜ਼ਮ ਇੱਕ ਨਸ਼ੇਰੀ ਵਿਅਕਤੀ ਨੂੰ ਗੋਦ ਲੈ ਕੇ ਉਸ 'ਤੇ ਨਜ਼ਰ ਰੱਖੇਗਾ ਅਤੇ ਉਸ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਜਾਗਰੂਕ ਕਰੇਗਾ। 
 

ਹਾਲ ਹੀ 'ਚ ਚੰਡੀਗੜ੍ਹ ਵਿਖੇ ਡਾਕਟਰਾਂ ਦੀ ਮੀਟਿੰਗ 'ਚ ਇਸ ਮੁਹਿੰਮ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਇਸ ਯੋਜਨਾ ਦਾ ਐਲਾਨ ਕੀਤਾ ਜਾ ਸਕਦਾ ਹੈ।
 

ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅੰਨ੍ਹੇਵਾਹ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ। ਔਰਤਾਂ ਵੀ ਹੈਰੋਇਨ ਦੀ ਲਤ ਤੋਂ ਨਹੀਂ ਬਚੀਆਂ ਹਨ। ਸਰਹੱਦੀ ਇਲਾਕਿਆਂ 'ਚ ਨਸ਼ੇੜੀਆਂ ਦੀ ਗਿਣਤੀ ਵੱਧ ਰਹੀ ਹੈ। ਇਸ ਦੇ ਨਾਲ ਹੀ ਨਸ਼ਾ ਕਰਨ ਵਾਲਿਆਂ ਦੀ ਓਪੀਡੀ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ। ਨਸ਼ਿਆਂ ਦੀ ਵਧਦੀ ਗਿਣਤੀ ਨੂੰ ਵੇਖਦਿਆਂ ਸਰਕਾਰ ਸੂਬੇ ਭਰ 'ਚ ਨਵੇਂ ਨਸ਼ਾ ਛੁਡਾਊ ਕੇਂਦਰ ਸਥਾਪਤ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਇੱਕ ਨਵੀਂ ਯੋਜਨਾ ਤਹਿਤ ਸਰਕਾਰੀ ਮੁਲਾਜ਼ਮਾਂ ਨੂੰ ਇੱਕ ਹੋਰ ਜ਼ਿੰਮੇਵਾਰੀ ਸੌਂਪਣ ਜਾ ਰਹੀ ਹੈ। ਇਸ ਯੋਜਨਾ ਤਹਿਤ ਹਰੇਕ ਸਰਕਾਰੀ ਮੁਲਾਜ਼ਮ ਨੂੰ ਨਸ਼ਾ ਕਰਨ ਵਾਲੇ ਨੌਜਵਾਨ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ।
 

ਸਰਕਾਰੀ ਮੁਲਾਜ਼ਮ ਨਸ਼ੇੜੀਆਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਉਸ 'ਤੇ ਨਜ਼ਰ ਰੱਖੇਗਾ ਕਿ ਉਹ ਇਲਾਜ ਦੌਰਾਨ ਨਸ਼ਿਆਂ ਦਾ ਸੇਵਨ ਨਾ ਕਰੇ। ਡਾਕਟਰਾਂ ਦਾ ਮੰਨਣਾ ਹੈ ਕਿ ਨਸ਼ੇੜੀ ਵਿਅਕਤੀ ਨੂੰ ਜਾਗਰੂਕ ਕਰਕੇ ਉਸ ਦਾ ਨਸ਼ਾ ਛੁਡਵਾਇਆ ਜਾ ਸਕਦਾ ਹੈ। 
 

ਇਸ ਬਾਰੇ ਨਸ਼ਾ ਛੁਡਾਊ ਸੈਂਟਰ ਦੀ ਮਨੋਵਿਗਿਆਨਕ ਡਾਕਟਰ ਰਚਨਾ ਮਿੱਤਲ ਨੇ ਕਿਹਾ ਕਿ ਨਸ਼ੇੜੀਆਂ ਦੀ ਵੱਧ ਰਹੀ ਗਿਣਤੀ ਨੂੰ ਵੇਖਦਿਆਂ ਸਰਕਾਰ ਹੋਰ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਜਾ ਰਹੀ ਹੈ। ਇਸ ਤੋਂ ਇਲਾਵਾ ਹਰੇਕ ਸਰਕਾਰੀ ਮੁਲਾਜ਼ਮ ਨੂੰ ਇੱਕ-ਇੱਕ ਨਸ਼ੇੜੀ ਸ਼ਖਸ ਦੀ ਦੇਖ-ਰੇਖ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
 

ਦੱਸ ਦੇਈਏ ਕਿ ਕੈਪਟਨ ਸਰਕਾਰ ਦੇ ਕਾਰਜਕਾਲ ਦੇ ਅੱਜ 3 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਤਿੰਨ ਸਾਲਾਂ 'ਚ ਪੰਜਾਬ ਪੁਲਿਸ ਨੇ ਐਨਡੀਪੀਸੀ ਐਕਟ ਤਹਿਤ 36,418 ਕੇਸ ਦਰਜ ਕੀਤੇ ਹਨ। ਇਸ ਤੋਂ ਇਲਾਵਾ 44,445 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹੁਣ ਤੱਕ ਕੁੱਲ 1304.676 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਜਾ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Government Punjab will be starts unique scheme for drug addicts