ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

12000 ਰੁਪਏ ਪੈਨਸ਼ਨ ਦੇਵੇਗੀ ਸਰਕਾਰ, ਸਕੀਮ ਨੂੰ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਨਤਾ ਪ੍ਰਾਪਤ ਵੈਟਰਨ ਪੱਤਰਕਾਰਾਂ ਲਈ ਪ੍ਰਤੀ ਮਹੀਨਾ 12000 ਰੁਪਏ ਪੈਨਸ਼ਨ ਮੁਹੱਈਆ ਕਰਵਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਮੁੱਖ ਮੰਤਰੀ ਵੱਲੋਂ ਇਹ ਫੈਸਲਾ ਪੱਤਰਕਾਰ ਭਾਈਚਾਰੇ ਦੁਆਰਾ ਇਸ ਸਬੰਧੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਦਿਆਂ ਕੀਤਾ ਗਿਆ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੀਡੀਆ ਕਰਮੀਆਂ ਵੱਲੋਂ ਆਮ ਲੋਕਾਂ ਤੱਕ ਸੂਚਨਾ ਤੇ ਜਾਣਕਾਰੀ ਪਹੁੰਚਾਉਣ ਲਈ ਨਿਭਾਈ ਜਾਂਦੀ ਭੂਮਿਕਾ ਨੂੰ ਅਹਿਮੀਅਤ ਦਿੰਦਿਆਂ ਮੁੱਖ ਮੰਤਰੀ ਵੱਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਇਸ ਸਬੰਧੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਕੀਤਾ ਜਾਵੇਗਾ

 

ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਉਹ ਵੈਟਰਨ (ਸੀਨੀਅਰ) ਪੱਤਰਕਾਰ ਯੋਗ ਹੋਣਗੇ ਜਿਨ੍ਹਾਂ ਦੀ ਉਮਰ 60 ਸਾਲ ਤੋਂ ਘੱਟ ਨਾ ਹੋਵੇ ਅਤੇ ਜਿਨ੍ਹਾਂ ਨੂੰ ਘੱਟੋ-ਘੱਟ 20 ਸਾਲਾਂ ਲਈ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਰਹੀ ਹੋਵੇ

 

ਯੋਗਤਾ ਤਹਿਤ ਇਹ ਵੀ ਲਾਜ਼ਮੀ ਹੋਵੇਗਾ ਕਿ ਪੱਤਰਕਾਰ ਖਿਲਾਫ ਕੋਈ ਅਪਰਾਧਿਕ ਕਾਰਵਾਈ ਲੰਬਿਤ ਨਾ ਹੋਵੇ ਅਤੇ ਨਾ ਹੀ ਕਿਸੇ ਵੀ ਸਰਕਾਰੀ ਜਾਇਦਾਦ 'ਤੇ ਉਸ ਦਾ ਗੈਰ-ਕਾਨੂੰਨੀ ਕਬਜ਼ਾ ਹੋਵੇ

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਪੱਤਰਕਾਰ ਵੱਲੋਂ ਪੂਰਨ ਜਾਂ ਅੰਸ਼ ਰੂਪ ਵਾਲੇ ਕਿਸੇ ਫੰਡ ਤੋਂ ਮਿਲਦੀ ਪੈਨਸ਼ਨ ਤੋਂ ਇਲਾਵਾ ਹੋਰ ਕੋਈ ਤਨਖਾਹ ਜਾਂ ਪੈਨਸ਼ਨ ਨਾ ਲਈ ਜਾ ਰਹੀ ਹੋਵੇ, ਤਾਂ ਉਹ ਵੀ ਇਸ ਸਕੀਮ ਤਹਿਤ ਅਯੋਗ ਨਹੀਂ ਮੰਨਿਆ ਜਾਵੇਗਾ

 

 

 

/

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:government will give 12000 rupees pension scheme will be approved