ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਰਾਜਪਾਲ ਵੱਲੋਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਸਨਮਾਨਿਤ

ਮੈਗਸੀਪਾ ਚੰਡੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਕੀਤਾ ਸਨਮਾਨਿਤ


ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਵੱਲੋਂ ਮੈਗਸਿਪਾ ਚੰਡੀਗੜ੍ਹ ਵਿੱਚ ਹੋਏ ਇਕ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਨੂੰ ਫਾਜ਼ਿਲਕਾ ਜ਼ਿਲ੍ਹੇ ਵਿੱਚ ਰੈਡ ਕਰਾਸ ਰਾਹੀਂ ਲੋਕ ਭਲਾਈ ਦੀਆਂ ਸਕੀਮਾਂ ਤਹਿਤ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਨਮਾਨਿਤ ਕੀਤਾ ਗਿਆ।

 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਸੁਭਾਸ਼ ਅਰੋੜਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ. ਸੰਧੂ ਜੋ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ ਹਨ, ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਇਹ ਐਵਾਰਡ ਲੋਕ ਭਲਾਈ ਹਿੱਤ ਕੀਤੇ ਗਏ ਕੰਮਾਂ ਦੇ ਸਨਮੁੱਖ ਦਿੱਤਾ ਗਿਆ ਹੈ।

 

ਸਕੱਤਰ ਨੇ ਦੱਸਿਆ ਕਿ ਸੁਰਿੰਦਰ ਠਕਰਾਲ ਹੈਪੀ ਨੂੰ ਬਤੌਰ ਸੋਸ਼ਲ ਵਰਕਰ, ਮਨੋਜ ਕਟਾਰੀਆ ਅਤੇ ਮਹੰਤ ਪੁਨੀਤ ਗਿਰੀ ਨੂੰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪੈਟਰਨ ਵਜੋਂ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨਿਤ ਕੀਤਾ ਗਿਆ। 

 

ਉਨ੍ਹਾਂ ਦੱਸਿਆ ਕਿ ਸ਼ਸ਼ੀਕਾਂਤ ਪ੍ਰਧਾਨ ਸੋਸ਼ਲ ਵੈਲਫੇਅਰ ਸੁਸਾਇਟੀ ਜਿਨ੍ਹਾਂ ਨੂੰ ਰਾਜਪਾਲ ਵੱਲੋਂ ਪਹਿਲਾਂ ਹੀ ਸੋਸ਼ਲ ਵਰਕਰ ਵਜੋਂ ਰਜਿਸਟਰਡ ਕੀਤਾ ਹੈ, ਦੀ ਵੀ ਰਾਜ ਮੈਨੇਜਿੰਗ ਕਮੇਟੀ ਦੇ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ ਸੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Governor of Punjab honors Deputy Commissioner Arvind Pal Singh Sandhu