ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੰਨਾ ਉਤਪਾਦਕਾਂ ਦੀ ਮੰਗ ਨੂੰ ਲੈ ਕੇ ‘ਆਪ’ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ

ਗੰਨਾ ਉਤਪਾਦਕਾਂ ਦੀ ਮੰਗ ਨੂੰ ਲੈ ਕੇ ‘ਆਪ’ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ

ਆਮ ਆਦਮੀ ਪਾਰਟੀ (ਆਪ) ਦਾ ਇਕ ਵਫਦ ਅੱਜ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਮਿਲਿਆ। ਆਪ ਦੇ ਵਫਦ ਨੇ ਰਾਜਪਾਲ ਨੂੰ ਪੰਜਾਬ ਦੀ ਕੈਪਟਨ ਸਰਕਾਰ ਦੇ ਵਿਰੁੱਧ ਇਕ ਮੰਗ ਪੱਤਰ ਸੌਪਿਆ। ਵਫਦ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪ੍ਰਾਈਵੇਟ ਖੰਡ ਮਿੱਲਾਂ ਦੇ ਹੱਥਾਂ `ਚ ਖੇਡ ਰਹੀ ਹੈ।


ਵਫਦ ਦੀ ਅਗਵਾਈ ਕਰ ਰਹੇ ਤੇ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚਾਲੂ ਗੰਨਾ ਪਿੜਾਈ ਸੀਜ਼ਨ `ਚ ਸਟੇਟ ਐਡਵਾਈਜ਼ਰੀ ਕੀਮਤ (ਐਸਏਪੀ) ਵੱਲੋਂ 310 ਰੁਪਏ ਪ੍ਰਤੀ ਕੁਵਿੰਟਲ ਦੇਣ ਦੀ ਸਿਫਾਰਸ਼ ਕੀਤੀ ਗਈ ਹੈ। ਮਿੱਲ ਮਾਲਕ ਇਹ ਦੇਣ ਤੋਂ ਮਨ੍ਹਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਿੱਲ ਮਾਲਕ ਗੰਨਾ ਉਤਪਾਦਕਾਂ ਨੂੰ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਕੀਤੇ 275 ਰੁਪਏ ਪ੍ਰਤੀ ਕੁਵਿੰਟਲ ਦੇਣ `ਤੇ ਜ਼ੋਰ ਦੇ ਰਹੇ ਹਨ।


ਵਫਦ ਨੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਗੰਨੇ ਦੀ ਕੀਮਤ 350 ਰੁਪਏ ਪ੍ਰਤੀ ਕੁਵਿੰਟਲ ਕਰਨ ਦੀ ਹਿਦਾਇਤ ਕਰਨ। ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੀਜ਼ਲ `ਤੇ ਵੈਟ ਟੈਕਸ ਨੂੰ ਵਧਾਇਆ ਗਿਆ ਹੈ, ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਕਾਰਨ ਮਸ਼ੀਨਰੀ `ਤੇ ਜਿ਼ਆਦਾ ਖਰਚਾ ਆਉਣਾ ਅਤੇ ਮਜ਼ਦੂਰੀ ਸ਼ਾਮਲ ਹਨ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Govt doing private sugar mills bidding AAP delegation to guv