ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੋ ਸਾਲਾਂ ’ਚ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ 2140 ਕੇਸ ਦਰਜ ਹੋਏ

ਦੋ ਸਾਲਾਂ ’ਚ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ 2140 ਕੇਸ ਦਰਜ ਹੋਏ

ਵਿਦੇਸ਼ਾਂ ’ਚ ਭੇਜਣ ਦੇ ਨਾਮ ਉਤੇ ਧੋਖਾਧੜੀ ਦਾ ਧੰਦਾ ਜ਼ੋਰਾ ਉਤੇ ਚੱਲ ਰਿਹਾ।  ਪੰਜਾਬ ਦੋ ਸਾਲਾਂ ਵਿਚ 2140 ਕੇਸ ਦਰਜ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਦਿੱਤੀ ਗਈ।

 

ਮਾਰਚ, 2017 ਤੋਂ ਬਾਅਦ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ ਵੱਖ-ਵੱਖ ਐਕਟਾਂ ਅਧੀਨ 2140 ਕੇਸ ਦਰਜ ਕੀਤੇ ਹਨ ਇਹ ਜਾਣਕਾਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਦੀ ਵੱਲੋਂ ਵਿਧਾਇਕ ਕੰਵਰ ਸੰਧੂ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦੇ ਜਵਾਬ ’ਚ ਦਿੱਤੀ।  ਇਨ੍ਹਾਂ 2140 ਮਾਮਲਿਆਂ ’ਚੋਂ ਆਈ ਪੀ ਸੀ ਦੀ ਧਾਰਾ 420 ਤਹਿਤ 1107 ਕੇਸ, ਦਾ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ-2014 ਤਹਿਤ 528 ਅਤੇ ਇਮੀਗ੍ਰੇਸ਼ਨ ਐਕਟ-1983 ਤਹਿਤ 505 ਕੇਸ ਦਰਜ ਕੀਤੇ ਗਏ ਹਨ

 

ਉਨ੍ਹਾਂ ਦੱਸਿਆ ਕਿ ਹਾਲ ਹੀ ’ਚ ਕਪੂਰਥਲਾ ਜ਼ਿਲ੍ਹੇ ਦੇ ਚਾਰ ਨੌਜਵਾਨਾਂ ਜਿਨ੍ਹਾਂ ਨੂੰ ਧੋਖਾਧੜੀ ਨਾਲ ਟਰੈਵਲ ਏਜੰਟਾਂ ਦੇ ਇਕ ਗਰੁੱਪ ਨੇ ਆਰਮੀਨੀਆ ਭੇਜ ਦਿੱਤਾ ਸੀ, ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ-2012 ਦੇ ਤਹਿਤ ਤਿੰਨ ਟਰੈਵਲ ਏਜੰਟਾਂ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀਆਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ ਉਨ੍ਹਾਂ ਦੱਸਿਆ ਕਿ ਇਨ੍ਹਾਂ ਏਜੰਟਾਂ ਨੂੰ ਗਿ੍ਰਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਲੁਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ

 

ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਗੈਰ-ਕਾਨੂੰਨੀ ਤੱਤਾਂ ਤੋਂ ਗੁੰਮਰਾਹ ਹੋਏ ਲੋੜਵੰਦ ਨੌਜਵਾਨਾਂ ਦੀ ਸਹਾਇਤਾ ਲਈ ਕਾਇਮ ਕੀਤੀ 181 ਹੈਲਪਲਾਈਨ ਦੀ ਵੀ 24 ਘੰਟੇ ਨਿਗਰਾਨੀ ਰੱਖੀ ਜਾਂਦੀ ਹੈ

 

ਇਸ ਤੋਂ ਇਲਾਵਾ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਲਈ ਜਨਤਕ ਮੀਟਿੰਗਾਂ ਰਾਹੀਂ ਵੱਡੀ ਪੱਧਰ ਪ੍ਰਚਾਰ ਕਰਨ ਵਾਸਤੇ ਪੰਜਾਬ ਪੁਲਿਸ ਦੇ ‘ਸਾਂਝ’ ਪ੍ਰਾਜੈਕਟ ਤਹਿਤ ਵੱਖ-ਵੱਖ ਵਿਦਿਅਕ ਸੈਮੀਨਾਰ ਕਰਵਾਏ ਜਾ ਰਹੇ ਹਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਉੱਥੇ ਜਾਣ ਤੋਂ ਪਹਿਲਾਂ ਲੋੜੀਂਦੀ ਸਿਖਲਾਈ ਲਈ ਜਾਣਕਾਰੀ ਭਰਪੂਰ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:GOVT HAS REGISTERED 2140 CASES AGAINST UNSCRUPLOUS TRAVEL AGENTS IN 2 YEARS