ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

3 ਮ੍ਰਿਤਕ ਨਿਰੰਕਾਰੀ ਸ਼ਰਧਾਲੂਆਂ ਦੇ ਬੱਚਿਆਂ ਨੂੰ ਮਿਲਣਗੀਆਂ ਸਰਕਾਰੀ ਨੌਕਰੀਆਂ

3 ਮ੍ਰਿਤਕ ਨਿਰੰਕਾਰੀ ਸ਼ਰਧਾਲੂਆਂ ਦੇ ਬੱਚਿਆਂ ਨੂੰ ਮਿਲਣਗੀਆਂ ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਹਿਸ਼ਤਗਰਦ ਹਮਲੇ `ਚ ਮਾਰੇ ਗਏ ਤਿੰਨ ਨਿਰੰਕਾਰੀ ਸ਼ਰਧਾਲੂਆਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ। ਮ੍ਰਿਤਕਾਂ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।


ਕੈਪਟਨ ਨੇ ਅੱਜ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ। ਅੱਜ ਅੰਮ੍ਰਿਤਸਰ ਜਿ਼ਲ੍ਹੇ `ਚ ਰਾਜਾਸਾਂਸੀ ਲਾਗਲੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ `ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰਦਾਤ ਨੁੰ 1978 ਦੀ ਵਾਰਦਾਤ ਨਾਲ ਨਾ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਦੋਸ਼ੀਆਂ ਬਾਰੇ ਕੁਝ ਕਹਿਣਾ ਦਰੁਸਤ ਰਹੇਗਾ।


ਉੱਧਰ ਪੰਜਾਬ ਪੁਲਿਸ ਨੇ ਅੱਜ ਸ਼ੱਕੀ ਹਮਲਾਵਰ ਦਹਿਸ਼ਤਗਰਦਾਂ ਦੇ ਸਕੈੱਚ ਵੀ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੂੰ ਵੇਖ ਕੇ ਕਈ ਤਰ੍ਹਾਂ ਦੇ ਅੰਦਾਜ਼ੇ ਲਾਏ ਜਾ ਰਹੇ ਹਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Govt jobs to 3 dead Nirankari devotees kin