ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਗੰਨੇ ਦੇ ਬਕਾਏ ਅਤੇ ਬਿਜਲੀ ਸਬਸਿਡੀ ਸਮੇਤ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਵਿਕਾਸ ਸਕੀਮਾਂ ਦੇ ਬਕਾਏ ਦੀ ਅਦਾਇਗੀ ਲਈ ਹੋਰ 391 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸਰਕਾਰੀ ਬੁਲਾਰੇ ਅਨੁਸਾਰ ਖੇਤੀਬਾੜੀ ’ਤੇ ਬਿਜਲੀ ਸਬਸਿਡੀ ਲਈ ਪਾਵਰਕਾਮ ਨੂੰ 200 ਕਰੋੜ ਰੁਪਏ, ਕਿਸਾਨਾਂ ਦੇ ਗੰਨੇ ਦੇ ਬਕਾਏ ਦੇ ਭੁਗਤਾਨ ਲਈ 35 ਕਰੋੜ ਰੁਪਏ ਸ਼ੂਗਰਫੈਡ ਨੂੰ ਦੇਣ ਵਾਸਤੇ ਸਹਿਕਾਰਿਤਾ ਵਿਭਾਗ ਨੂੰ ਜਾਰੀ ਕੀਤੇ ਗਏ ਹਨ।
ਬੁਲਾਰੇ ਨੇ ਦੱਸਿਆ ਕਿ ਵੱਖ-ਵੱਖ ਲਾਭਪਾਤਰੀਆਂ ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਾਸਤੇ 92 ਕਰੋੜ ਰੁਪਏ ਜਾਰੀ ਕੀਤੇ ਹਨ। ਸਮਾਜਿਕ ਸੁਰੱਖਿਆ ਪੈਨਸ਼ਨਾਂ ਬਕਾਏ ਦੇ ਨਿਪਟਾਰੇ ਲਈ ਅਗਲੇ ਕੁਝ ਦਿਨਾਂ `ਚ ਹੋਰ 45 ਕਰੋੜ ਰੁਪਏ ਜਾਰੀ ਕੀਤੇ ਜਾਣੇ ਹਨ।
ਇਸੇ ਤਰ੍ਹਾਂ ਮਨਰੇਗਾ ਲਈ 48 ਕਰੋੜ ਰੁਪਏ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ, ਕੌਮੀ ਸਿਹਤ ਮਿਸ਼ਨ ਦੇ ਸਾਰੇ ਬਕਾਇਆ ਬਿੱਲਾਂ ਦੇ ਨਿਪਟਾਰੇ ਲਈ 16.18 ਕਰੋੜ ਰੁਪਏ ਜਾਰੀ ਕੀਤੇ ਗਏ ਹਨ।