ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਬਾਰੇ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਸਖ਼ਤੀ ਵਰਤੇ ਸਰਕਾਰ: ਗਿ. ਹਰਪ੍ਰੀਤ ਸਿੰਘ

ਕੋਰੋਨਾ ਬਾਰੇ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਸਖ਼ਤੀ ਵਰਤੇ ਸਰਕਾਰ: ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਿਟਿੰਗ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ’ਚ ਤਬਾਹੀ ਮਚਾਈ ਹੋਈ ਹੈ ਤੇ ਭਾਰਤ ’ਚ ਵੀ ਇਸ ਦਾ ਕਾਫ਼ੀ ਅਸਰ ਵੇਖਣ ਨੂੰ ਮਿਲ ਰਿਹਾ ਹੈ।

 

 

ਜੱਥੇਦਾਰ ਨੇ ਕਿਹਾ ਕਿ ਪੰਜਾਬ ’ਚ ਕਈ ਥਾਵਾਂ ’ਤੇ ਸੰਕਟ ਦੀ ਇਸ ਘੜੀ ਦੌਰਾਨ ਬਹੁਤ ਸਾਰੇ ਲੋਕ ਅਫ਼ਵਾਹਾਂ ਫੈਲਾ ਰਹੇ ਹਨ, ਉਨ੍ਹਾਂ ਨੂੰ ਬਾਜ਼ ਆਉਣਾ ਚਾਹੀਦਾ ਹੈ।

 

 

ਗਿਆਨੀ ਹਰਪ੍ਰੀਤ ਸਿੰਘ ਹੁਰਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਅਫ਼ਵਾਹਾਂ ਫੈਲਾਉਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

 

 

ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਲੋਕ ਆਪਣਾ ਧਿਆਨ ਰੱਖਣ ਤੇ ਵਿਸ਼ਵ ਸਿਹਤ ਸੰਗਠਨ (WHO) ਦੀਆਂ ਹਦਾਇਤਾਂ ਮੁਤਾਬਕ ਪੂਰੀ ਤਰ੍ਹਾਂ ਪਰਹੇਜ਼ ਰੱਖ ਕੇ ਇਸ ਵਾਇਰਸ ਤੋਂ ਬਚਣ।

 

 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਆਸ ਪ੍ਰਗਟਾਈ ਕਿ ਵਾਹਿਗੁਰੂ ਛੇਤੀ ਹੀ ਭਲੀ ਕਰਨਗੇ।

 

 

ਇਸ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ’ਚ ਗੜ੍ਹਸ਼ੰਕਰ ਲਾਗਲੇ ਪਿੰਡ ਮੋਰਾਂਵਾਲੀ ਦਾ 68 ਸਾਲਾ ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਇਆ ਗਿਆ ਹੈ। ਇੰਝ ਪੰਜਾਬ ’ਚ ਇਸ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਹੁਣ 8 ਹੋ ਗਈ ਹੈ।

 

 

ਇਹ ਉਹੀ ਵਿਅਕਤੀ ਹੈ, ਜੋ ਬੰਗਾ ’ਚ ਕੋਰੋਨਾ ਵਾਇਰਸ ਕਾਰਨ ਮਾਰੇ ਗਏ ਵਿਅਕਤੀ ਦੇ ਸੰਪਰਕ ਵਿੱਚ ਸੀ। ਹੁਸ਼ਿਆਰਪੁਰ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਹੁਣ ਮੋਰਾਂਵਾਲੀ ਦੇ 68 ਸਾਲਾ ਨਿਵਾਸੀ ਦੇ ਕੋਰੋਨਾ ਪਾਜ਼ਿਟਿਵ ਹੋਣ ਦੀ ਪੁਸ਼ਟੀ ਕੀਤੀ ਹੈ।

 

 

ਉਸ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਰੱਖਿਆ ਗਿਆ ਹੈ।

 

 

ਉਸ ਦੇ ਪੰਜ ਪਰਿਵਾਰਕ ਮੈਂਬਰਾਂ ਨੂੰ ਘਰ ਅੰਦਰ ਹੀ ਵੱਖ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਹੈ।

 

 

ਉੱਧਰ ਮੋਹਾਲੀ ’ਚ ਸਨਿੱਚਰਵਾਰ ਸਵੇਰੇ ਕੋਰੋਨਾ ਵਾਇਰਸ ਤੋਂ ਪੀੜਤ 3 ਨਵੇਂ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ’ਚ ਇਸ ਵਾਇਰਸ ਤੋਂ ਗ੍ਰਸਤ ਮਰੀਜ਼ਾਂ ਦੀ ਗਿਣਤੀ ਵਧ ਕੇ ਹੁਣ 9 ਹੋ ਗਈ ਹੈ। ਹਿਲੇਰੀ ਵਿਕਟਰ ਦੀ ਰਿਪੋਰਟ ਮੁਤਾਬਕ ਇਹ ਸਾਰੇ 9 ਜਣੇ ਇੰਗਲੈਂਡ ਤੋਂ ਪਰਤੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Govt should strictly tackle the people spreading rumours about Corona says Giani Harpreet Singh