ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਨੇਡਾ ਜਾਣ ਦੇ ਇੱਛੁਕ ਪੰਜਾਬੀ ਨੌਜਵਾਨਾਂ ਨੂੰ ਧੋਖੇਬਾਜ਼ ਏਜੰਟਾਂ ਤੋਂ ਬਚਾਉਣ ਦੇ ਜਤਨ

ਕੈਨੇਡਾ ਜਾਣ ਦੇ ਇੱਛੁਕ ਪੰਜਾਬੀ ਨੌਜਵਾਨਾਂ ਨੂੰ ਧੋਖੇਬਾਜ਼ ਏਜੰਟਾਂ ਤੋਂ ਬਚਾਉਣ ਦੇ ਜਤਨ

ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਕ੍ਰਿਸਟੋਫ਼ਰ ਕੇਰ (ਜੋ ਭਾਰਤ, ਨੇਪਾਲ ਤੇ ਭੂਟਾਨ ਦੇ ਪ੍ਰਵਾਸੀਆਂ ਨਾਲ ਸਬੰਧਤ ਮਾਮਲੇ ਵੇਖਦੇ ਹਨ) ਨੇ ਅੱਜ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ ਰੋਜ਼ਗਾਰ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕੈਨੇਡਾ `ਚ ਜਾ ਕੇ ਉੱਚ-ਸਿੱਖਿਆ ਹਾਸਲ ਕਰਨ ਦੇ ਚਾਹਵਾਨ ਪੰਜਾਬੀ ਨੌਜਵਾਨਾਂ ਦੀ ਸਹੀ ਢੰਗ ਨਾਲ ਇਮੀਗ੍ਰੇਸ਼ਨ ਜਿਹੇ ਮੁੱਦੇ `ਤੇ ਕੇਂਦ੍ਰਿਤ ਰਹੀ।


ਇੱਕ ਬਿਆਨ `ਚ ਸ੍ਰੀ ਚੰਨੀ ਨੇਦੱਸਿਆ ਕਿ ਅਗਲੇ ਵਰ੍ਹੇ 7 ਫ਼ਰਵਰੀ ਨੂੰ ਪੰਜਾਬ ਸਰਕਾਰ ਤੇ ਕੈਨੇਡੀਅਨ ਸੂਬੇ ਅਲਬਰਟਾ ਵਿਚਾਲੇ ਇੱਕ ਸਹਿਮਤੀ-ਪੱਤਰ `ਤੇ ਹਸਤਾਖਰ ਕੀਤੇ ਜਾਣਗੇ; ਤਾਂ ਜੋ ਪੰਜਾਬੀ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਇਮੀਗ੍ਰੇਸ਼ਨ ਔਖ ਨਾ ਆਵੇ ਤੇ ਉਹ ਧੋਖੇਬਾਜ਼ ਕਮਿਸ਼ਨ ਏਜੰਟਾਂ ਤੋਂ ਬਚ ਸਕਣ। ਇਹ ਪਹਿਲਕਦਮੀ ਪੰਜਾਬ ਦੇ ਇੱਕ ਉੱਚ-ਪੱਧਰੀ ਵਫ਼ਦ ਦੀ ਇਸੇ ਵਰ੍ਹੇ ਪਹਿਲਾਂ ਕੈਨੇਡਾ ਫੇਰੀ ਤੋਂ ਬਾਅਦ ਚੁੱਕੀ ਗਈ ਹੈ।


ਕੈਨੇਡੀਅਨ ਵਫ਼ਦ ਵਿੱਚ ਅੱਜ ਅਲਬਰਟਾ ਸਰਕਾਰ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਸ਼ਰਮਾ ਵੀ ਮੌਜੂਦ ਸਨ। ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਨਾਲ ਸਬੰਧਤ ਮਾਮਲਿਆਂ ਦੇ ਸਕੱਤਰ ਡੀ.ਕੇ. ਤਿਵਾੜੀ ਨੇ ਦੱਸਿਆ ਕਿ ਪੰਜਾਬ ਸਰਕਾਰ ਹੁਣ ਨੌਜਵਾਨਾਂ ਨੂੰ ਠੱਗ ਤੇ ਧੋਖੇਬਾਜ਼ ਕਿਸਮ ਦੇ ਏਜੰਟਾਂ ਤੋਂ ਬਚਾਉਣ ਦੇ ਹਰ ਸੰਭਵ ਜਤਨ ਕਰ ਰਹੀ ਹੈ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਹੁਨਰ ਵਿਕਾਸ ਰਾਹੀਂ ਕੈਨੇਡਾ ਜਾਣ ਵਾਸਤੇ ਉਨ੍ਹਾਂ ਦਾ ਕਾਨੂੰਨੀ ਰਾਹ ਪੱਧਰਾ ਕਰ ਰਹੀ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Govt wants to save Pbi Youth from fake travel agents