ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਾਕਟਰੀ ਦੀ ਪੜ੍ਹਾਈ ਕਰਨ ਵਾਲਿਆਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਰਾਹਤ

ਹੁਣ ਐਮ.ਡੀ/ਐਮ.ਐਸ. (ਕਲੀਨੀਕਲ) ਕੋਰਸ ਲਈ 6.50 ਲੱਖ ਤੋਂ ਵੱਧ ਫੀਸ ਨਹੀਂ ਲੈ ਸਕਣਗੇ
 

ਪੰਜਾਬ ਸੂਬੇ 'ਚ ਸਥਿਤ ਸਾਰੇ ਸਰਕਾਰੀ ਤੇ ਨਿੱਜੀ ਮੈਡੀਕਲ ਕਾਲਜ ਤੇ ਯੂਨੀਵਰੀਸਟੀਆਂ ਵਿੱਚ ਡਾਕਟਰੀ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਇਕਸਾਰਤਾ ਲਿਆਉਣ ਦੇ ਮਕਸਦ ਨਾਲ ਅੱਜ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਸਾਲ 2020 ਵਿੱਚ ਜਾਰੀ ਨੋਟੀਫ਼ਿਕੇਸ਼ਨ ਨੰਬਰ 5/26/2016-5ਐਚ.ਬੀ.3/1121 ਵਿੱਚ ਅੰਸ਼ਿਕ ਸੋਧ ਕਰ ਦਿੱਤੀ ਗਈ ਹੈ, ਜਿਸ ਸਬੰਧੀ ਅੱਜ ਸੋਧ ਪੱਤਰ ਜਾਰੀ ਕਰ ਦਿੱਤਾ ਗਿਆ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦਿੱਤੀ।
 

ਸ੍ਰੀ ਸੋਨੀ ਨੇ ਦੱਸਿਆ ਕਿ ਨਿੱਜੀ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਵੱਲੋਂ ਰਾਜ ਵਿੱਚ ਫੀਸ ਸਬੰਧੀ ਲਾਗੂ 2015 'ਚ ਲਾਗੂ ਹੋਇਆ ਫੀਸਾਂ  ਤੋਂ ਬਹੁਤ ਜ਼ਿਆਦਾ ਫੀਸ ਲਈ ਜਾ ਰਹੀ ਸੀ ਹਾਲਾਤ ਇਹ ਸਨ ਕਿ ਆਦੇਸ਼ ਯੂਨੀਵਰਸਿਟੀ ਵਲੋਂ ਐਮ.ਡੀ. ਕਰਨ ਵਾਲੇ ਵਿਦਿਆਰਥੀਆਂ ਤੋਂ 6.50 ਲੱਖ ਰੁਪਏ ਸਾਲਾਨਾ ਫੀਸ ਲੈਣ ਦੀ ਬਜਾਏ 16.50 ਲੱਖ ਰੁਪਏ ਫੀਸ ਲਈ ਜਾ ਰਹੀ ਸੀ। ਜਿਸ ਕਾਰਨ ਡਾਕਟਰੀ ਦੀ ਸਿੱਖਿਆ ਹਾਸਲ ਕਰਨ ਦੇ ਇੱਛੁਕ ਵਿਦਿਆਰਥੀਆਂ ਉਤੇ ਬਹੁਤ ਜ਼ਿਆਦਾ ਆਰਥਿਕ ਬੋਝ ਪੈਂਦਾ ਸੀ।
 

ਉਨ੍ਹਾਂ ਕਿਹਾ ਕਿ ਵਿਭਾਗ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਸੀ, ਜੋ ਕਿ ਉਨ੍ਹਾਂ ਨੂੰ ਬਿਲਕੁਲ ਵੀ ਤਰਕਸੰਗਤ ਨਹੀਂ ਲੱਗਾ। ਇਸ ਤੋਂ ਬਾਅਦ ਉਨ੍ਹਾਂ ਇਸ ਮਾਮਲੇ ਨੂੰ ਨਿੱਜੀ ਦਿਲਚਸਪੀ ਲੈ ਕੇ ਹੱਲ ਕਰਨ ਲਈ ਯਤਨ ਆਰੰਭ ਕਰ ਦਿੱਤੇ ਤਾਂ ਜੋ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਇੱਛੁਕ ਵਿਦਿਆਰਥੀਆਂ ਉਤੇ ਪੈਂਦੇ ਇਸ ਆਰਥਿਕ ਬੋਝ ਨੂੰ ਖਤਮ ਕਰਕੇ ਫੀਸਾਂ ਵਿੱਚ ਇਕਸਾਰਤਾ ਲਿਆਂਦੀ ਜਾ ਸਕੇ। ਹੁਣ ਇਸ ਸਬੰਧੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਤੋਂ ਬਾਅਦ ਅੱਜ ਫੀਸਾਂ ਵਿੱਚ ਇਕਸਾਰਤਾ ਲਿਆਉਣ ਲਈ ਸੋਧ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
 

ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਨੇ ਕਿਹਾ ਕਿ ਹੁਣ ਦਿਆਨੰਦ ਮੈਡੀਕਲ ਕਾਲਜ ਲੁਧਿਆਣਾ, ਕ੍ਰਿਸਚਨ ਮੈਡੀਕਲ ਕਾਲਜ ਲੁਧਿਆਣਾ ਅਤੇ ਕ੍ਰਿਸਚਨ ਡੈਂਟਲ ਕਾਲਜ ਲੁਧਿਆਣਾ, ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੰਮ੍ਰਿਤਸਰ, ਦੇਸ਼ ਭਗਤ ਯੂਨੀਵਰਸਿਟੀ ਅਤੇ ਆਦੇਸ਼ ਯੂਨੀਵਰਸਿਟੀ ਬਠਿੰਡਾ ਵਿੱਚ ਹੁਣ ਐਮ.ਡੀ/ਐਮ.ਐਸ. (ਕਲੀਨੀਕਲ) ਕੋਰਸ ਲਈ ਫੀਸ 6.50 ਲੱਖ ਸਾਲਾਨਾ ਹੋਵੇਗੀ, ਜਦੋਂ ਕਿ ਐਨ.ਆਰ.ਆਈ. ਕੋਟੇ ਦੀ ਸੀਟ ਲਈ ਇਸ ਪੂਰੇ ਕੋਰਸ ਦੀ ਫੀਸ 1 ਲੱਖ 25 ਹਜ਼ਾਰ ਅਮਰੀਕੀ ਡਾਲਰ ਹੈ।
 

ਸ੍ਰੀ ਸੋਨੀ ਨੇ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਇਸ ਮਾਮਲੇ ੍ਵਤੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਅਤੇ ਆਪ ਵੱਲੋਂ ਇਸ ਸਬੰਧੀ ਕਦੀ ਵੀ ਵਿਧਾਨ ਸਭਾ ਵਿੱਚ ਮੁੱਦਾ ਉਠਾਇਆ ਗਿਆ। ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਨਾ ਹੀ ਕਦੀ ਉਨ੍ਹਾਂ ਨਾਲ ਇਸ ਬਾਰੇ ਗੱਲ ਕੀਤੀ ਗਈ।ਹੁਣ ਜਦੋਂ ਸੋਧ ਪੱਤਰ ਜਾਰੀ ਹੋ ਗਿਆ ਹੈ ਤਾਂ ਇਨ੍ਹਾਂ ਪਾਰਟੀਆਂ ਦੇ ਆਗੂ ਆਪਣੀ ਰਾਜਨੀਤੀ ਚਮਕਾਉਣ ਲਈ ਫੋਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ।
 

ਉਨ੍ਹਾਂ ਕਿਹਾ ਕਿ ਜਿਸ ਮਾਮਲੇ ਵਿੱਚ ਸਰਕਾਰ ਦੀ ਵਿਰੋਧੀ ਪਾਰਟੀਆਂ ਨੂੰ ਸ਼ਲਾਘਾ ਕਰਨੀ ਚਾਹੀਦੀ ਹੈ, ਉਸ ਮਾਮਲੇ ਉਤੇ ਫੋਕੀ ਬਿਆਨਬਾਜ਼ੀ ਕਰ ਕੇ ਆਪਣੀਆਂ ਰਾਜਨੀਤਕ ਰੋਟੀਆਂ ਸੇਕੀਆਂ ਜਾ ਰਹੀਆਂ ਹਨ ਤਾਂ ਕਿ ਲੋਕਾਂ ਨੂੰ ਵਰਗਲਾਇਆ ਜਾ ਸਕੇ ਪਰ ਲੋਕ ਹੁਣ ਬਹੁਤ ਸਮਝਦਾਰ ਹੋ ਚੁੱਕੇ ਹਨ ਤੇ ਉਹ ਅਜਿਹੇ ਆਗੂਆਂ ਦੀਆਂ ਝੂਠੀਆਂ ਗੱਲਾਂ ਵਿੱਚ ਨਹੀਂ ਆਉਣਗੇ। ਉਨ੍ਹਾਂ ਵਿਰੋਧੀ ਸਿਆਸੀ ਆਗੂ ਨੂੰ ਫੋਕੀ ਸ਼ੋਹਰਤ ਲੈਣ ਤੋਂ ਬਾਜ ਆਉਣ ਚਿਤਾਵਨੀ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Great relief given by Punjab Government to those studying MD MS