ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੈਸਟ ਫ਼ੈਕਲਟੀ ਲੈਕਚਰਾਰਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਸਰਕਾਰੀ ਕਾਲਜਾਂ 'ਚ ਡੇਢ ਦਹਾਕੇ ਤੋਂ ਕੰਮ ਕਰ ਰਹੇ ਗੈਸਟ ਫੈਕਲਟੀ ਲੈਕਚਰਾਰਾਂ ਦਾ ਭਵਿੱਖ ਦਾਅ 'ਤੇ ਲੱਗਿਆ ਹੋਇਆ ਹੈ। ਇਨ੍ਹਾਂ ਗੈਸਟ ਫੈਕਲਟੀ ਲੈਕਚਰਾਰਾਂ ਨਾਲ ਸਮੇਂ ਦੇ ਹਾਕਮਾਂ ਵੱਲੋਂ ਆਰਥਿਕ ਸ਼ੋਸ਼ਣ ਕੀਤਾ ਜਾਂਦਾ ਰਿਹਾ ਹੈ। ਲੰਮੇ ਸਮੇਂ ਤੋਂ ਇਹ ਲੈਕਚਰਾਰ 5, 7 ਅਤੇ 10 ਹਜ਼ਾਰ ਨਿਗੁਣੀਆਂ ਤਨਖਾਹਾਂ ਲੈ ਕੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਦੇ ਆਏ ਹਨ, ਪਰ ਮੌਕੇ ਦੀਆਂ ਸਰਕਾਰਾਂ ਨੇ ਇਨ੍ਹਾਂ ਅਧਿਆਪਕਾਂ ਦੀ ਕਦੇ ਸਾਰ ਨਹੀਂ ਲਈ।
 

ਕੁਲਵਿੰਦਰ ਭਾਟੀਆ ਮੁਤਾਬਿਕ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਦੱਸਿਆ ਕਿ 1996ਤੋਂ ਬਾਅਦ ਸਰਕਾਰੀ ਕਾਲਜਾਂ 'ਚ ਰੈਗੂਲਰ ਭਰਤੀ ਨਾ ਹੋਣ ਕਰਕੇ ਗੈਸਟ ਫੈਕਲਟੀ ਲੈਕਚਰਾਰਾਂ ਤੋਂ ਅਕਾਦਮਿਕ ਦੇ ਨਾਲ ਹਰ ਕੰਮ ਲਿਆ ਜਾ ਰਿਹਾ ਹੈ।
 

ਉਨ੍ਹਾਂ ਦੱਸਿਆ ਕਿ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਪੰਜਾਬ ਸਰਕਾਰ ਦੀਆਂ ਯੋਗਤਾਵਾਂ ਦੇ ਮੁਤਾਬਕ ਰੱਖਿਆ ਗਿਆ ਸੀ ਅਤੇ ਕਈ ਲੈਕਚਰਾਰ ਤਾਂ 17 ਸਾਲਾਂ ਤੋਂ ਵੱਧ ਕਾਲਜਾਂ ਵਿੱਚ ਸੇਵਾ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਸਰਕਾਰੀ ਨੌਕਰੀ ਕਰਨ ਦੀ ਉਮਰ ਦੀ ਹੱਦ ਵੀ ਟੱਪ ਚੁੱਕੀ ਹੈ।
 

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 19 ਫਰਵਰੀ ਨੂੰ ਪੱਤਰ ਜਾਰੀ ਕਰਕੇ 10 ਸਾਲਾਂ ਤੋਂ ਵੱਧ ਸੇਵਾ ਨਿਭਾਉਣ ਵਾਲੇ ਆਰਜ਼ੀ ਅਧਿਆਪਕਾਂ ਨੂੰ ਪੱਕਾ ਕਰਨ ਦੀਆਂ ਲਗਾਈਆਂ ਗਈਆਂ ਸ਼ਰਤਾਂ ਅਧਿਆਪਕਾਂ ਦੇ ਸੰਘੋਂ ਨਹੀਂ ਉਤਰ ਰਹੀਆਂ। ਜੇਕਰ ਇਨ੍ਹਾਂ ਸ਼ਰਤਾਂ ਨੂੰ ਆਧਾਰ ਬਣਾ ਕੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਂਦਾ ਹੈ ਤਾਂ ਸੂਬੇ 'ਚ ਕੋਈ ਵੀ ਅਧਿਆਪਕ ਇਨ੍ਹਾਂ ਸ਼ਰਤਾਂ ਦੀ ਕਸਵੱਟੀ 'ਤੇ ਖਰਾ ਨਹੀਂ ਉਤਰੇਗਾ।
 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਕਾਲਜਾਂ ਚ 1, 3, 5, 7 ਅਤੇ 9 ਸਾਲਾਂ ਵਾਲੇ ਅਧਿਆਪਕ ਵੀ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਅੱਖੋਂ-ਪਰੋਖੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਜੱਥੇਬੰਦੀ ਦੀ ਮੁਲਾਕਾਤ ਮੁੱਖ ਮੰਤਰੀ ਪੰਜਾਬ ਨਾਲ ਨਹੀਂ ਕਰਵਾਈ ਜਾਂਦੀ ਅਤੇ ਲਗਾਈਆਂ ਸ਼ਰਤਾਂ ਵਾਪਸ ਨਹੀਂ ਲਈਆਂ ਜਾਂਦੀਆਂ ਤਾਂ ਸਮੂਹ ਗੈਸਟ ਫੈਕਲਟੀ ਲੈਕਚਰਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨਾਲ ਲੈ ਕੇ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਦੋ ਮਾਰਚ ਨੂੰ ਸਰਕਾਰੀ ਕਾਲਜਾਂ ਨੂੰ ਬੰਦ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Guest Faculty Lecturers warns Punjab Government