ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਲਮੋਹਰ ਤੇ ਅਮਲਤਾਸ ਦੇ ਫੁੱਲਾਂ ਨਾਲ ਮਹਿਕੇਗੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਹੁਣ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਲੇ ਦੁਆਲੇ ਫੁੱਲਾਂ ਦੇ ਰੁੱਖ ਅਤੇ ਫੁੱਲ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਹੈ ਨਵੰਬਰ ਮਹੀਨੇ ਪਹਿਲੀ ਪਾਤਸ਼ਾਹੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵੱਡੇ ਸਮਾਗਮ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਫੁੱਲਾਂ ਨਾਲ ਲੱਦਿਆ ਇਹ ਇਤਿਹਾਸਕ ਨਗਰ ਸੁੰਦਰ ਨਜ਼ਾਰਾ ਪੇਸ਼ ਕਰੇਗਾ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT


ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਅੱਜ ਇਥੇ ਦਿੱਤੀ ਜਾਣਕਾਰੀ ਅਨੁਸਾਰ ਇਹ ਪ੍ਰਾਜੈਕਟ ਬਾਗਬਾਨੀ ਵਿਭਾਗ ਨੂੰ ਸੌਂਪਿਆ ਗਿਆ ਹੈ ਅਤੇ ਇਸ ਵਿਭਾਗ ਦੇ ਡਾਇਰੈਕਟਰ ਨੂੰ ਸਮੁੱਚੀ ਪੌਦੇ ਲਗਾਉਣ ਦੀ ਮੁਹਿੰਮ ਦੀ ਨਿਗਰਾਨੀ ਕਰਨ ਲਈ ਨੋਡਲ ਅਧਿਕਾਰੀ ਵਜੋਂ ਨਿਯੁਕਤ ਕੀਤਾ ਹੈ ਗੁਲਮੋਹਰ ਅਤੇ ਅਮਲਤਾਸ ਦੇ 550 ਰੁੱਖ ਲਗਾਉਣ ਦੇ ਇਸ ਮਹੱਤਵਪੂਰਨ ਪ੍ਰਾਜੈਕਟ ਤਹਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਪਵਿੱਤਰ ਵੇਈਂ ਨਦੀ ਦੇ ਕਿਨਾਰੇ ਲਗਭਗ 300 ਪੌਦੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ ਅਤੇ ਪਵਿੱਤਰ ਸ਼ਹਿਰ ਤੇ 'ਪਿੰਡੇ ਬਾਬੇ ਨਾਨਕ ਦਾ' ਨੂੰ ਜਾਣ ਵਾਲੀਆਂ ਸੜਕਾਂ ਦੇ ਦੋਵਾਂ ਪਾਸਿਆਂ 'ਤੇ ਫੁੱਲਾਂ ਦੀਆਂ ਕਿਆਰਿਆਂ ਬਣਾਈਆਂ ਜਾਣਗੀਆਂ

 


ਕਪੂਰਥਲਾ ਦੇ ਡਿਪਟੀ ਕਮਿਸ਼ਨਰ ਡੀ.ਪੀ.ਐ ਖਰਬੰਦਾ ਨੇ ਦੱਸਿਆ ਕਿ 1100 ਮਨਰੇਗਾ ਮਜ਼ਦੂਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਪਵਿੱਤਰ ਵੇਈਂ ਨਦੀ ਦੇ ਕਿਨਾਰੇ ਚਾਰ ਲੱਖ ਫੁੱਲਦਾਰ ਪੌਦੇ ਲਗਾਏ ਜਾਣ ਮੌਕੇ ਸ਼ਾਮਲ ਹੋਏ

 

ਇਸ ਤੋਂ ਇਲਾਵਾ ਚਾਰ ਏਕੜ ਵਿੱਚ ਪਿੰਡ ਬੱਸੋਵਾਲ ਦੇ ਬਾਹਰੀ ਹਿੱਸੇ ਵਿੱਚ ਬਣਾਏ ਜਾ ਰਹੇ ਵੀ.ਵੀ.ਆਈ.ਪੀ. ਹੈਲੀਪੈਡ ਦੇ ਆਲੇ-ਦੁਆਲੇ ਸੇਲੋਸ਼ੀਆ, ਕ੍ਰਿਸਟਾਟਾ, ਫਰੈਂਚ ਮੈਰੀਗੋਲਡ ਲੈਮਨ, ਫਰੈਂਚ ਮੈਰੀਗੋਲਡ ਓਰੇਂਜ, ਸੇਲੋਸੀਆ ਪਲੂਮੋਸਾ, ਗੋਮਫ੍ਰੇਨਾ ਪਰਪਲ ਅਤੇ ਕੌਸਮਸ ਬਿਪਿਨੇਟਸ ਵਰਗੀਆਂ ਵਿਭਿੰਨ ਕਿਸਮਾਂ ਦੇ ਫੁੱਲ ਲਗਾਏ ਜਾਣਗੇ ਇਸ ਪਵਿੱਤਰ ਮੌਕੇ ਦੀ ਯਾਦ ਵਿਚ ਉੱਚੇ ਮਿੱਟੀ ਦੇ ਪਲੇਟਫਾਰਮ 'ਤੇ ਮੈਰੀਗੋਲਡ ਫੁੱਲਾਂ ਨਾਲ 550 ਲਿਖਣ ਦਾ ਵੀ ਫੈਸਲਾ ਲਿਆ ਗਿਆ ਹੈ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਇਸ ਅਹਿਮ ਕੰਮ ਨੂੰ ਨੇਪਰੇ ਚਾੜਨ ਲਈ ਇਕ ਉੱਘੇ ਫੁੱਲ ਵਿਗਿਆਨੀ ਅਵਤਾਰ ਸਿੰਘ ਢੀਂਡਸਾ ਅਤੇ ਐਡਵੋਕੇਟ ਹਰਪ੍ਰੀਤ ਸੰਧੂ ਨਾਲ ਮਿਲ ਕੇ ਬਾਗਬਾਨੀ, ਲੋਕ ਨਿਰਮਾਣ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਯੋਜਨਾ ਨੂੰ ਮੁਕੰਮਲ ਕਰਨ ਦਾ ਸੰਕਲਪ ਲਿਆ ਹੈ ਇਹ ਫੁੱਲ ਅਕਤੂਬਰ ਦੇ ਅਖੀਰਲੇ ਹਫ਼ਤੇ ਵਿਚ ਖਿੜਣਗੇ ਅਤੇ ਜਨਵਰੀ ਤੱਕ ਖਿੜ੍ਹੇ ਰਹਿਣਗੇ ਫੁੱਲਾਂ ਦੀਆਂ ਇਨ੍ਹਾਂ ਵੱਖ-ਵੱਖ ਕਿਸਮਾਂ ਦੀ ਪਨੀਰੀ ਲਈ ਸੁਲਤਾਨਪੁਰ ਲੋਧੀ ਵਿੱਚ ਡੇਢ ਤੋਂ ਦੋ ਏਕੜ ਰਕਬੇ ਵਿੱਚ ਨਰਸਰੀ ਬਣਾਈ ਗਈ ਹੈ

 

ਇਹ ਗੱਲ ਜ਼ੇਰੇ ਗੌਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਹਰ ਪਿੰਡ ਵਿੱਚ 550 ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢੀ ਜਾ ਰਹੀ ਹੈ ਇਹ ਕੰਮ ਜੰਗਲਾਤ ਵਿਭਾਗ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਲਈ ਸੌਂਪਿਆ ਗਿਆ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gulmohar and Amaltas will flower with flowers in holy city Sultanpur Lodhi