ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰਦਾਸਪੁਰ : ਕਿਸਾਨਾਂ ਨੇ ਕੀਤਾ ਰੇਲ ਰੋਕੋ ਅੰਦੋਲਨ

ਕਿਸਾਨਾਂ ਨੇ ਗੰਨੇ ਦੀ ਬਕਾਇਆ ਰਾਸ਼ੀ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦ ਰੋਡ ਦੇ ਨੇੜੇ ਸਥਿਤ ਰੇਲਵੇ ਟਰੈਕ 'ਤੇ ਧਰਨਾ ਦਿੱਤਾ, ਜਿਸ ਕਾਰਨ ਅੰਮ੍ਰਿਤਸਰ-ਜੰਮੂ ਰੇਲ ਮਾਰਗ ਪ੍ਰਭਾਵਿਤ ਰਿਹਾ। ਇੱਥੋਂ ਲੰਘਣ ਵਾਲੀਆਂ ਰੇਲ ਗੱਡੀਆਂ ਨੂੰ ਰੋਕ ਦਿੱਤਾ ਗਿਆ। ਗੰਨਾ ਕਿਸਾਨਾਂ ਨੇ ਪਨਿਆਡ ਸ਼ੂਗਰ ਮਿੱਲ ਦੇ ਸਾਹਮਣੇ ਵੀ ਗੇਟ ਬੰਦ ਕਰ ਕੇ ਪ੍ਰਦਰਸ਼ਨ ਕੀਤਾ।
 

ਕਿਸਾਨ ਆਗੂਆਂ ਨੇ ਦੱਸਿਆ ਕਿ ਸਾਲ 2018-19 ਤੋਂ ਉਹ ਗੰਨੇ ਦੀ ਬਕਾਇਆ ਰਕਮ ਦੀ ਮੰਗ ਕਰ ਰਹੇ ਹਨ। ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਵਾਰ-ਵਾਰ ਉਨ੍ਹਾਂ ਨੂੰ ਬਕਾਇਆ ਭੁਗਤਾਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਪਰ ਉਨ੍ਹਾਂ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ। ਮਜ਼ਬੂਰਨ ਉਨ੍ਹਾਂ ਨੂੰ ਆਪਣਾ ਕੰਮ ਛੱਡ ਕੇ ਸੜਕਾਂ 'ਤੇ ਉਤਰਣਾ ਪੈ ਰਿਹਾ ਹੈ।
 

ਜ਼ਿਕਰਯੋਗ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦੇ ਸਾਹਮਣੇ ਦੋ ਦਿਨ ਤੋਂ ਧਰਨਾ ਦੇ ਰਹੇ ਸਨ। ਬੀਤੇ ਦਿਨ ਉਨ੍ਹਾਂ ਨੇ ਇਸ ਸਬੰਧ 'ਚ ਡੀਸੀ ਮੁਹੰਮਦ ਇਸ਼ਫਾਕ ਨਾਲ ਬੈਠਕ ਵੀ ਕੀਤੀ ਸੀ। ਮੀਟਿੰਗ 'ਚ ਡੀਸੀ ਨੇ ਕਿਸਾਨਾਂ ਦੀ ਸਹਿਮਤੀ ਨਾ ਜਤਾਉਣ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਰੇਲ ਰੋਕਣ ਦੀ ਚਿਤਾਵਨੀ ਦਿੱਤੀ ਸੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gurdaspur : Farmers protest on railway track