ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਤੋਲੇਮਾਜਰਾ ਵਿਖੇ 'ਫਲੈਗ ਆਫ ਯੂਨਿਟੀ' ਲਹਿਰਾਇਆ

ਅੱਤਵਾਦ ਸਮੇਂ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਇਕ ਯਾਦਗਾਰ ਬਣਾਈ ਜਾਵੇਗੀ

 

ਪੰਜਾਬ ਦੇ ਲੋਕ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਗੇ ਜਿਨ੍ਹਾਂ ਨੇ ਸੂਬੇ ਵਿੱਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। 

 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਟੋਲੇਮਾਜਰਾ ਵਿਖੇ 'ਫਲੈਗ ਆਫ ਯੂਨਿਟੀ' ਲਹਿਰਾਉਣ ਮੌਕੇ ਕੀਤਾ। ਇਹ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੀ ਯਾਦ ਨੂੰ ਸਮਰਪਿਤ ਹੈ ਜੋ ਗਰਮਖਿਆਲੀ ਤੱਤਾਂ ਖਿਲਾਫ਼ ਲੜਦੇ ਹੋਏ 11.3.1992 ਨੂੰ ਸ਼ਹੀਦ ਹੋ ਗਏ ਸਨ। ਇਹ ਝੰਡਾ 100 ਫੁੱਟ ਲੰਮਾ ਹੈ ਅਤੇ ਇਸ ਦਾ ਆਕਾਰ 3020 ਫੁੱਟ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕੋਟਲੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਸੂਬੇ ਵਿੱਚ ਸ਼ਾਂਤੀ ਦਾ ਮਾਹੌਲ ਹੈ, ਜਿਨ੍ਹਾਂ ਨੇ ਕੱਟੜਪੰਥੀ ਰੁਝਾਨਾਂ ਦਾ ਡਟ ਕੇ ਵਿਰੋਧ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਅਜੋਕੀ ਪੀੜ੍ਹੀ ਦੀ  ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣ।

 

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਅੱਤਵਾਦ ਦੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੇ ਨਾਮ ਯਾਦਗਾਰ 'ਤੇ ਲਿਖੇ ਜਾਣਗੇ।

 

ਇਸ ਮੌਕੇ ਹਾਜ਼ਰ ਹੋਰ ਪਤਵੰਤਿਆਂ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਸ਼ਹੀਦ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੇ ਪਰਿਵਾਰਕ ਮੈਂਬਰ, ਤੋਲੇਮਾਜਰਾ ਦੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਸੋਨਾ, ਐਮ ਸੀ ਖਰੜ ਦੇ ਸਾਬਕਾ ਪ੍ਰਧਾਨ ਪੰਡਿਤ ਓਮ ਪ੍ਰਕਾਸ਼, ਤ੍ਰਿਪੜੀ ਦੇ ਸਰਪੰਚ ਕੁਲਵੰਤ ਸਿੰਘ ਸ਼ਾਮਲ ਸਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gurkirat Singh Kotli unfurls Flag of Unity at village Tolemajra