ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੱਧ ਪ੍ਰਦੇਸ਼ ’ਚ ਸਿੱਖ ਕਿਸਾਨਾਂ ਨਾਲ ਧੱਕੇਸ਼ਾਹੀ ’ਤੇ ਕਾਂਗੜ ਦਾ ਆਇਆ ਜਵਾਬ

ਮੱਧ ਪ੍ਰਦੇਸ਼ ਵਿਚ ਵਸਦੇ ਸਿੱਖ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ ਹੈ, ਉਕਤ ਪ੍ਰਗਟਾਵਾ ਮਾਲ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਮੱਧ ਪ੍ਰਦੇਸ਼ ਦੇ ਸਿੳਪੁਰ ਜ਼ਿਲ੍ਹੇ ਵਿੱਚ ਸਿੱਖਾਂ ਕਿਸਾਨਾਂ ਨਾਲ ਹੋਏ ਧੱਕੇ ਦਾ ਜਾਇਜ਼ਾ ਲੈਣ ਉਪਰੰਤ ਕੀਤਾ

 

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਲ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਇਕ ਵਫਦ ਸਮੇਤ ਸਿੳਪੁਰ ਗਏ ਹਨ

 

 

ਵਫਦ ਵਿੱਚ ਸ੍ਰੀ ਕਾਂਗੜ ਤੋਂ ਇਲਾਵਾ ਹਰਮਿੰਦਰ ਸਿੰਘ ਗਿੱਲ ਐਮ.ਐਲ., ਸਾਬਕਾ ਐਮ ਪੀ ਐਚ.ਐਸ.ਹੰਸਪਾਲ, ਕਮਿਸ਼ਨਰ ਪਟਿਆਲਾ ਡਵੀਜਨ ਦੀਪਿੰਦਰ ਸਿੰਘ, ਨਰਿੰਦਰ ਸਿੰਘ ਮੈਂਬਰ ਰੈਵੀਨਿਊ ਕਮਿਸ਼ਨ, ਕੈਪਟਨ ਕਰਨੈਲ ਸਿੰਘ ਐਡੀਸ਼ਨਲ ਸਕੱਤਰ ਮਾਲ ਸ਼ਾਮਲ ਹਨ

 

ਵਫਦ ਵਲੋ ਅੱਜ ਕੁਝ ਪੀੜਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਘਟਨਾ ਸਬੰਧੀ ਮੁੱਢਲੀ ਜਾਣਕਾਰੀ ਹਾਸਲ ਕੀਤੀ ਗਈ

 

ਪੀੜਤ ਸਿੱਖ ਕਿਸਾਨਾਂ ਨੇ ਦੱਸਿਆ ਕਿ ਉ ਸਿੳਪੁਰ ਵਿਚ 1980 ਤੋਂ ਪਹਿਲਾਂ ਦੇ ਖੇਤੀ ਕਰ ਰਹੇ ਹਨ ਅਤੇ ਘਟਨਾ ਵਾਲੀ ਰਾਤ ਉਨ੍ਹਾਂ ਨੂੰ ਬਿਨ੍ਹਾਂ ਅਗਾਊ ਸੂਚਨਾ ਦੇ ਉਨ੍ਹਾਂ ਦੇ ਘਰਾਂ ਨੂੰ ਢਾਹ ਦਿੱਤਾ ਗਿਆ ਅਤੇ ਫ਼ਸਲ ਉਜਾੜ ਦਿੱਤੀ ਗਈ

 

ਵਫਦ ਵਲੋਂ ਭਲਕੇ ਸਾਰੇ ਪੀੜਤ ਸਿੱਖ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਦੂਸਰੀ ਧਿਰ ਨਾਲ ਵੀ ਮੁਲਾਕਾਤ ਕਰਨ ਉਪਰੰਤ ਮਾਲ ਵਿਭਾਗ ਦਾ ਰਿਕਾਰਡ ਵੀ ਦੇਖਿਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ

 

ਮਾਲ ਮੰਤਰੀ ਕਾਂਗੜ ਨੇ ਪੀੜਤ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਇਨਸਾਫ ਦੁਆਇਆ ਜਾਵੇਗਾ ਅਤੇ ਉਨ੍ਹਾਂ ਦੇ ਮੁੜ ਵਸੇਬਾ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gurpreet Singh Kangar response to bullying with Sikh farmers in Madhya Pradesh