ਅਗਲੀ ਕਹਾਣੀ

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 'ਚ ਭਾਰਤ, ਇੰਗਲੈਂਡ ਅਤੇ ਕੈਨੇਡਾ ਵੱਲੋਂ ਜਿੱਤਾਂ ਦਰਜ

1 / 2ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 'ਚ ਭਾਰਤ, ਇੰਗਲੈਂਡ ਅਤੇ ਕੈਨੇਡਾ ਵੱਲੋਂ ਜਿੱਤਾਂ ਦਰਜ

2 / 2ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 'ਚ ਭਾਰਤ, ਇੰਗਲੈਂਡ ਅਤੇ ਕੈਨੇਡਾ ਵੱਲੋਂ ਜਿੱਤਾਂ ਦਰਜ

PreviousNext

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ 3 ਮੁਕਾਬਲੇ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਹੋਏ, ਜਿਸ ਦਾ ਉਦਘਾਟਨ ਪੰਜਾਬ ਦੇ ਖੇਡ ਅਡੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ।

 

ਇਹ ਮੁਕਾਬਲੇ ਭਾਰਤ ਬਨਾਮ ਸ੍ਰੀਲੰਕਾ, ਅਸਟਰੇਲੀਆ ਬਨਾਮ ਇੰਗਲੈਂਡ ਅਤੇ ਕੈਨੇਡਾ ਬਨਾਮ ਨਿਊਜੀਲੈਂਡ ਵਿਚਕਾਰ ਹੋਏ। ਪਹਿਲਾ ਮੈਚ ਭਾਰਤ ਅਤੇ ਸ੍ਰੀ ਲੰਕਾ ਦੀਆਂ ਟੀਮਾਂ ਵਿਚਾਲੇ ਹੋਇਆ ਜਿਸ ਵਿੱਚ ਭਾਰਤ ਨੇ ਨੇ ਇਕਪਾਸੜ ਮੁਕਾਬਲੇ ਵਿੱਚ ਸ੍ਰੀ ਲੰਕਾ ਨੂੰ 63-22 ਨਾਲ ਮਾਤ ਦਿੱਤੀ। ਦੂਜਾ ਮੈਚ ਅਸਟੇਰਲੀਆ ਅਤੇ ਇੰਗਲੈਂਡ ਦਰਮਿਆਨ ਹੋਇਆ। ਇਸ ਵਿਚ ਇੰਗਲੈਂਡ ਨੇ ਅਸਟਰੇਲੀਆ ਨੂੰ 44-33 ਅੰਕਾਂ ਦੇ ਫਰਕ ਨਾਲ ਹਰਾਇਆ।

 

ਇਸੇ ਤਰ੍ਹਾਂ ਕੈਨੇਡਾ ਅਤੇ ਨਿਊਜ਼ੀਲੈਂਡ ਵਿਚਾਲੇ ਹੋਏ ਬੇਹੱਦ ਰੋਮਾਂਚਕਾਰੀ ਮੁਕਾਬਲੇ ਵਿਚ ਕੈਨੇਡਾ ਨੇ ਨਿਊਜ਼ੀਲੈਂਡ ਨੂੰ 43-34 ਅੰਕਾਂ ਦੇ ਫਰਕ ਨਾਲ ਮਾਤ ਦਿੱਤੀ। ਇਸ ਮੁਕਾਬਲੇ ਨੂੰ ਦਰਸ਼ਕਾਂ ਨੇ ਸਾਹ ਰੋਕ ਕੇ ਵੇਖਿਆ।

 

ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਸ੍ਰੀ ਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਲ ਹਨ। 

 

ਇਨ੍ਹਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ 'ਏ' ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ੍ਰੀ ਲੰਕਾ ਹਨ ਜਦਕਿ ਪੂਲ 'ਬੀ' ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Guru Har Sahai creats history by hosting International Kabaddi Tournament Sports Minister inaugurated the mega event