ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਾਈਟ ਐਂਡ ਸਾਊਂਡ ਸ਼ੋਅ ’ਚ ਸੰਗਤਾਂ ਨੇ ਵੇਖੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ

----ਹਰਭਜਨ ਮਾਨ ਨੇ ਧਾਰਮਿਕ ਗਾਇਕੀ ਰਾਹੀਂ ਭਰੀ ਹਾਜਰੀ----

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਇੱਥੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਵਿਚ ਮੰਗਲਵਾਰ ਦੀ ਸ਼ਾਮ ਹਜਾਰਾਂ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ ਤੇ ਰੂਪਮਾਨ ਹੁੰਦਾ ਵੇਖਿਆ। ਆਵਾਜ਼ ਤੇ ਰੌਸ਼ਨੀਆਂ ਤੇ ਅਧਾਰਤ ਇਸ ਪ੍ਰੋਗਰਾਮ ਦੇ ਅੱਜ ਦੋ ਸ਼ੋਅ ਹੋਏ ਅਤੇ ਦੋਨਾਂ ਸ਼ੋਆਂ ਵਿਚ ਹੀ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਜੀ ਦੇ ਜੀਵਨ ਦੇ ਪ੍ਰੇਰਕ ਪ੍ਰਸੰਗ ਵੇਖੇ।

 

ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਅੱਜ ਦੇ ਸ਼ੋਅ ਦੌਰਾਨ ਨਿਮਾਣੇ ਸਿੱਖ ਵਜੋਂ ਸ਼ਿਰਕਤ ਕਰਦਿਆਂ ਸੰਗਤਾਂ ਦੇ ਨਾਲ ਬੈਠ ਕੇ ਇਹ ਸ਼ੋਅ ਵੇਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦੇ ਸਮੁੱਚੇ ਜੀਵਨ ਤੋਂ ਸਾਨੂੰ ਆਦਰਸ਼ ਜੀਵਨ ਜਾਚ ਦੀ ਸੋਝੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦੇ ਜੀਵਨ ਦੀ ਹਰੇਕ ਘਟਨਾ ਤੋਂ ਸਾਨੂੰ ਸਿੱਖਿਆ ਮਿਲਦੀ ਹੈ।

 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਡੀਆਂ ਨਵੀਂਆਂ ਪੀੜੀਆਂ ਨੂੰ ਗੁਰੂ ਜੀ ਦੇ ਜੀਵਨ ਫਲਸਫੇ, ਉਨ੍ਹਾਂ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਦੇਣ ਲਈ ਇਹ ਸ਼ੋਅ ਤਿਆਰ ਕਰਵਾਇਆ ਗਿਆ ਹੈ ਜੋ ਕਿ ਗੁਰੂ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਤੇ 15 ਨਵੰਬਰ ਤੱਕ ਜਾਰੀ ਰਹੇਗਾ ਜਦ ਕਿ ਇਸ ਤੋਂ ਬਾਅਦ ਸਾਰੇ ਜ਼ਿਲਿਆਂ ਵਿਚ ਇਹ ਸ਼ੋਅ ਆਯੋਜਿਤ ਕੀਤੇ ਜਾਣਗੇ।

 

ਉਨ੍ਹਾਂ ਨੇ ਕਿਹਾ ਕਿ 550ਵੇਂ ਗੁਰਪੁਰਬ ਦੇ ਜਸਨਾਂ ਵਿਚ ਸ਼ਿਰਕਤ ਕਰਨ ਪੁੱਜੀਆਂ ਸੰਗਤਾਂ ਲਈ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਇੰਤਜਾਮ ਕੀਤੇ ਗਏ ਹਨ। ਇਸ ਦੌਰਾਨ ਅੱਜ ਲਾਈਟ ਐਂਡ ਸਾਊਂਡ ਸ਼ੋਅ ਤੋਂ ਬਾਅਦ ਹਰਭਜਨ ਮਾਨ ਨੇ ਆਪਣੇ ਧਾਰਮਿਕ ਗਾਇਨ ਰਾਹੀਂ ਸੰਗਤਾਂ ਵਿਚ ਹਾਜ਼ਰੀ ਭਰੀ।

 

ਜਿਕਰਯੋਗ ਹੈ ਕਿ 13 ਨਵੰਬਰ ਨੂੰ ਇੱਥੇ ਰਬਾਬ ਪੰਡਾਲ ਵਿਚ  ਸ਼ਾਮ 7 ਤੋਂ 8 ਵਜੇ ਤੱਕ ਦੇ ਲਾਈਟ ਐਂਡ ਸਾਉਂਡ ਸ਼ੋਅ ਤੋਂ ਬਾਅਦ ਵੀ ਪੰਜਾਬੀ ਫਨਕਾਰ ਹਰਭਜਨ ਮਾਨ ਧਾਰਮਿਕ ਗਾਇਨ ਪੇਸ ਕਰਨਗੇ ਜਦ ਕਿ 14 ਅਤੇ 15 ਨਵੰਬਰ ਨੂੰ ਸ਼ਾਮ 7 ਤੋਂ 8 ਵਜੇ ਤੱਕ ਦੇ ਲਾਈਟ ਐਂਡ ਸਾਉਂਡ ਪ੍ਰੋਗਰਾਮ ਤੋਂ ਬਾਅਦ ਪੰਮਾ ਡੂੰਮੇਵਾਲ ਵੱਲੋਂ ਧਾਰਮਿਕ ਗਾਇਨ ਨਾਲ ਇੱਥੇ ਆਪਣੀ ਪੇਸ਼ਕਾਰੀ ਦਿੱਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Guru Nanak s life story in the Light and Sound Show