ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਣਾ ਕੇ.ਪੀ. ਸਿੰਘ ਨੇ ਦੁਸਹਿਰੇ ਦੀ ਵਧਾਈ ਦੇਣ ਦੇ ਨਾਲ ਕੀਤੀ ਖਾਸ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਦੁਸਹਿਰੇ ਦੇ ਤਿਉਹਾਰ, ਜਿਸ ਨੂੰ ਦੇਸ਼ ਭਰ ਵਿਜੇਦਸ਼ਮੀ ਵਜੋਂ ਵੀ ਜਾਣਿਆਂ ਜਾਂਦਾ ਹੈ, ਦੀ ਪੂਰਵ ਸੰਧਿਆਂਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ।

 

ਆਪਣੇ ਵਧਾਈ ਸੰਦੇਸ਼ ਵਿੱਚ ਉਨਾਂ ਕਿਹਾ ਕਿ ਦੁਸਹਿਰਾ ਸਾਨੂੰ ਸੱਚ ਦੀ ਬੁਰਾਈਤੇ ਅਟਲ ਜਿੱਤ ਦੀ ਵਿਸ਼ਵ ਵਿਆਪੀ ਸੱਚਾਈ ਨੂੰ ਯਾਦ ਦਿਵਾਉਂਦਾ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਾ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦਾ ਹੈ।

 

ਰਾਣਾ ਕੇ.ਪੀ. ਸਿੰਘ ਨੇ ਸੂਬੇ ਦੇ ਲੋਕਾ ਨੂੰ ਦੁਸਹਿਰੇ ਦਾ ਤਿਉਹਾਰ ਰਿਵਾਇਤੀ ਸ਼ਾਨੋ ਸ਼ੋਕਤ ਅਤੇ ਸ਼ਰਧਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਪੰਜਾਬੀਆਂ ਦੀ ਖੁਸ਼ਹਾਲੀ ਅਤੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਹੈ।

 

ਉਨਾਂ ਕਿਹਾ ਕਿ ਇਹ ਤਿਉਹਾਰ ਧਰਮ, ਜਾਤ, ਰੰਗ ਅਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਧਾਰਮਿਕ ਅਕੀਦੇ ਅਤੇ ਰਲ ਮਿਲ ਕੇ ਮਨਾਇਆ ਜਾਵੇ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Happy Dussehra 2019: Rana KP Singh made a special appeal with the congratulations of Dussehra