ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖਾਲਸਾ ਭਾਜਪਾ ’ਚ ਸ਼ਾਮਲ

ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖਾਲਸਾ ਭਾਜਪਾ ’ਚ ਸ਼ਾਮਲ

ਆਮ ਆਦਮੀ ਪਾਰਟੀ ਤੋਂ ਮੁਅੱਤਲ ਚਲ ਰਹੇ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖਾਲਸਾ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ। ਉਹ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਜ਼ਰੀ 'ਚ ਭਾਜਪਾ ਵਿਚ ਸ਼ਾਮਲ ਹੋਏ।  ਹਰਿੰਦਰ ਸਿੰਘ ਖਾਲਸਾ ਆਮ ਆਦਮੀ ਪਾਰਟੀ ਦੀ ਟਿਕਟ ਉਤੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਜਿੱਤੇ ਸਨ।

 

 

ਵਿੱਤ ਮੰਤਰੀ ਜੇਤਲੀ ਵੱਲੋਂ ਹਰਿੰਦਰ ਸਿੰਘ ਖਾਲਸਾ ਦਾ ਭਾਜਪਾ ਵਿਚ ਸ਼ਾਮਲ ਹੋਣ ਉਤੇ ਸਵਾਗਤ ਕੀਤਾ। ਇਸ ਮੌਕੇ ਅਰੁਣ ਜੇਤਲੀ ਨੇ ਕਿਹਾ ਕਿ ਹਰਿੰਦਰ ਸਿੰਘ ਖਾਲਸਾ ਬਿਨਾਂ ਕਿਸੇ ਸ਼ਰਤ ਦੇ ਭਾਜਪਾ ਵਿਚ ਸ਼ਾਮਲ ਹੋਏ ਹਨ।  ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤੀ ਮਿਲੇਗੀ। ਖਾਲਸਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਲਾਲਚ ਨਹੀਂ ਹੈ, ਉਹ ਬਿਨਾਂ ਕਿਸੇ ਸਰਤ ਦੇ ਭਾਜਪਾ ਵਿਚ ਸ਼ਾਮਲ ਹੋਏ ਹਨ।

 

ਜ਼ਿਕਰਯੋਗ ਹੈ ਕਿ ਹਰਿੰਦਰ ਖਾਲਸਾ ਇਕ ਵਾਰ ਬਠਿੰਡਾ ਤੋਂ ਅਕਾਲੀ ਦਲ ਬਾਦਲ ਦੀ ਟਿਕਟ ਉਤੇ ਲੋਕ ਸਭਾ ਮੈਂਬਰ ਵੀ ਚੁਣੇ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Harinder Singh Khalsa joins Bharatiya Janata Party