ਭਾਰਤ ਦੇ ਵਾਤਾਵਰਨ, ਜੰਗਲਾਤ ਤੇ ਜਲਵਾਯੂ ਤਬਦੀਲੀ ਬਾਰੇ ਮੰਤਰੀ ਸ੍ਰੀ ਪ੍ਰਕਾਸ਼ ਜਾਵਡੇਕਰ ਅੱਜ ਸੁਲਤਾਨਪੁਰ ਲੋਧੀ ਪੁੱਜੇ। ਉਨ੍ਹਾਂ ਅੱਜ ਆਪਣੇ ਇੱਕ ਟਵੀਟ ਰਾਹੀਂ ਖ਼ੁਦ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਉਹ ਅੱਜ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ’ਚ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਕੇ ਆਏ ਹਨ।
ਉਨ੍ਹਾਂ ਆਪਣੇ ਟਵੀਟ ’ਚ ਲਿਖਿਆ ਹੈ ਕਿ –
‘ਅੱਜ ਮੈਂ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਇਤਿਹਾਸਕ ਗੁਰਦੁਆਰਾ ਸੁਲਤਾਨਪੁਰ ਲੋਧੀ ਸਾਹਿਬ ਦੇ ਦਰਸ਼ਨ ਕੀਤੇ। ਤੇ ਮੈਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਧੰਨ ਮਹਿਸੂਸ ਕਰ ਰਿਹਾ ਹਾਂ। ਮੈਂ ਉੱਥੇ ਅਰਦਾਸ ਕੀਤੀ ਤੇ ਉੱਥੇ ਲੰਗਰ ਵਰਤਾਇਆ ਵੀ ਤੇ ਛਕਿਆ ਵੀ।’
ਸ੍ਰੀ ਜਾਵਡੇਕਰ ਨਾਲ ਅੱਜ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ। ਉਨ੍ਹਾਂ ਦੋਵਾਂ ਨੇ ਮਿਲ ਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਤਿਆਰ ਕੀਤੀ ਇੱਕ ਡਿਜੀਟਲ ਮਲਟੀਮੀਡੀਆ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ।
ਸ੍ਰੀ ਜਾਵਡੇਕਰ ਨੇ ਅੱਜ ਅੰਮ੍ਰਿਤਸਰ ਦੇ ਰਣਜੀਤ ਐੇਵੇਨਿਊ ਵਿਖੇ ਵੀ ‘ਜੱਗ ਚਾਨਣ ਹੋਆ’ ਨਾਂਅ ਦੇ ਇੱਕ ‘ਲਾਈਟ ਐਂਡ ਸਾਊਂਡ’ ਸ਼ੋਅ ਦਾ ਵੀ ਉਦਘਾਟਨ ਕੀਤਾ।