ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਸਿਮਰਤ ਬਾਦਲ ਦੂਜੀ ਵਾਰ ਚੁੱਕਣਗੇ ਕੇਂਦਰੀ ਮੰਤਰੀ ਵਜੋਂ ਸਹੁੰ

ਹਰਸਿਮਰਤ ਬਾਦਲ ਦੂਜੀ ਵਾਰ ਚੁੱਕਣਗੇ ਕੇਂਦਰੀ ਮੰਤਰੀ ਵਜੋਂ ਸਹੁੰ

ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਹੋਈ ਜਿੱਤ ਬਾਅਦ ਅੱਜ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਵਜੋਂ ਦੂਜੀ ਵਾਰ ਸਹੁੰ ਚੁੱਕਣਗੇ।  ਇਸ ਮੌਕੇ ਉਨ੍ਹਾਂ ਦੀ ਸਰਕਾਰ ਵਿਚ ਸ਼ਾਮਲ ਹੋਣ ਵਾਲੇ ਮੰਤਰੀਆਂ ਵੱਲੋਂ ਵੀ ਸਹੁੰ ਚੁੱਕੀ ਜਾਵੇਗੀ।  ਪੰਜਾਬ ਵਿਚ ਚੁਣੇ ਗਏ ਅਕਾਲੀ, ਭਾਜਪਾ ਲੋਕ ਸਭਾ ਮੈਂਬਰ ਵਿਚੋਂ ਵੀ ਮੰਤਰੀ ਵਜੋਂ ਸਹੁੰ ਚੁੱਕਣਗੇ।

 

ਨਿਊਜ਼ ਏਜੰਸੀ ਏਐਨਆਈ ਅਨੁਸਾਰ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਚੁਣੀ ਗਈ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੂਜੀ ਵਾਰ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਇਲਾਵਾ ਪੰਜਾਬ ਵਿਚੋਂ ਭਾਜਪਾ ਦੇ ਲੋਕ ਸਭਾ ਮੈਂਬਰ ਸੋਮ ਪ੍ਰਕਾਸ਼ ਵੀ ਕੇਂਦਰੀ ਮੰਤਰੀ ਵਜੋਂ ਨਵੀਂ ਸਰਕਾਰ ਵਿਚ ਸ਼ਾਮਲ ਹੋਣਗੇ।

 

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਚੋਣ ਜਿੱਤਣ ਬਾਅਦ ਕਿਹਾ ਕਿ ਸੀ ਕਿ ਉਨ੍ਹਾਂ ਦੀ ਇੱਛਾ ਹੈ ਕਿ ਇਸ ਵਾਰ ਕੇਂਦਰੀ ਮੰਤਰੀ ਸੁਖਬੀਰ ਸਿੰਘ ਬਾਦਲ ਬਨਣ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Harsimrat Badal to take oath as Union minister