ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਹਰਸਿਮਰਤ ਕੌਰ ਬਾਦਲ ਹੁਣ ਵਹਾ ਰਿਹੈ ਮੱਗਰਮੱਛ ਦੇ ਹੰਝੂ’

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਦੀ ਪਿਛਲੀ ਅਕਾਲੀ ਸਰਕਾਰ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਡੇਰਾ ਬਾਬਾ ਨਾਨਕ ਹਲਕਾ ਵਿਕਾਸ ਨੂੰ ਤਰਸਦਾ ਰਿਹਾ, ਉਦੋਂ ਤਾਂ ਹਰਸਿਮਰਤ ਬਾਦਲ ਨੂੰ ਇਹ ਹਲਕਾ ਯਾਦ ਨਹੀਂ ਆਇਆ

 

ਉਨ੍ਹਾਂ ਦੋਸ਼ ਲਗਾਇਆ ਕਿ ਅੱਜ ਜਦੋਂ ਕਰੋੜਾਂ ਨਾਨਕ ਨਾਮ ਲੇਵਾ ਸੰਗਤ ਦੀ ਅਰਦਾਸ ਨਾਲ ਲਾਂਘਾ ਖੁੱਲਣ ਜਾ ਰਿਹਾ ਹੈ ਅਤੇ ਡੇਰਾ ਬਾਬਾ ਨਾਨਕ ਹਲਕੇ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਤਾਂ ਹੁਣ ਉਹ ਸਿਆਸੀ ਰੋਟੀਆਂ ਸੇਕਣ ਲਈ ਮੱਗਰਮੱਛ ਦੇ ਹੰਝੂ ਵਹਾ ਰਹੀ ਹੈ

 

ਉਨਾਂ ਕੇਂਦਰੀ ਮੰਤਰੀ ਨੂੰ ਸਲਾਹ ਦਿੱਤੀ ਕਿ ਅੱਗੇ ਤੋਂ ਜੇਕਰ ਇੱਥੇ ਆਉਣਾ ਹੋਵੇ ਤਾਂ ਉਹ ਨਿਮਾਣੀ ਸਿੱਖ ਵਜੋਂ ਆਵੇ ਅਤੇ ਗੁਰੂ ਘਰ ਵਿੱਚ ਆਪਣੀ ਅਕੀਦਤ ਭੇਂਟ ਕਰੇ ਨਾ ਕਿ ਸਿਆਸਤ ਕਰਨ ਆਵੇ


ਰੰਧਾਵਾ ਨੇ ਅੱਗੇ ਕਿਹਾ ਕਿ ਬਾਦਲ ਦਲ ਆਪਣੀ ਗੁਆਚੀ ਹੋਈ ਰਾਜਸੀ ਸ਼ਾਨ ਨੂੰ ਬਹਾਲ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਿਹਾ ਹੈ ਜਿਸ ਲਈ ਉਹ ਸ਼ੋ੍ਰਮਣੀ ਕਮੇਟੀ ਨੂੰ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਵਰਤ ਰਿਹਾ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸਿਆਸੀਕਰਨ ਕਰਨ ਵਿੱਚ ਲੱਗਿਆ ਹੋਇਆ ਹੈ


ਉਨਾਂ ਕਿਹਾ ਕਿ ਅਕਾਲੀ ਦਲ ਦੀ ਲਗਾਤਾਰ ਕੋਸ਼ਿਸ਼ ਹੈ ਕਿ ਉਹ ਆਪਣਾ ਰਾਜਸੀ ਉੱਲੂ ਸਿੱਧਾ ਕਰਨ ਲਈ ਪ੍ਰਕਾਸ਼ ਪੁਰਬ ਸਮਾਗਮਾਂ ਉਤੇ ਸਿਆਸਤ ਕਰ ਰਿਹਾ ਹੈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ਨੂੰ ਨਿਮਰਤਾ ਨਾਲ ਮੰਨਦਿਆਂ ਸੂਬਾ ਸਰਕਾਰ ਪੂਰਾ ਸਹਿਯੋਗ ਦੇ ਰਹੀ ਹੈ ਜਦੋਂ ਕਿ ਬਾਦਲ ਦਲ ਸ਼੍ਰੋਮਣੀ ਕਮੇਟੀ ਦੀ ਆੜ ਵਿੱਚ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਰਿਹਾ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Harsimrat Kaur Badal is now shedding crocodile tears says randhawa