ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਉਨ੍ਹਾਂ ਦੋਸ਼ਾਂ ਨੂੰ ਖਾਰਿਜ ਕਰ ਦਿੱਤਾ ਜਿਸ ਚ ਹਰਸਿਮਰਤ ਨੇ ਕਾਂਗਰਸ ’ਤੇ ਉਨ੍ਹਾਂ ਦੀ ਚੋਣ ਰੈਲੀ ਚ ਖੱਪ ਪਾਉਣ ਦਾ ਦੋਸ਼ ਲਗਾਇਆ ਸੀ।
ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਉਮੀਦਵਾਰ ਹਰਸਿਮਰਤ ਕੌਰ ਦੇ ਦੋਸ਼ਾਂ ਤੇ ਹੈਰਾਨੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 10 ਸਾਲ ਤੋਂ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਤੋਂ ਪੀੜਤ ਲੋਕਾਂ ਨੂੰ ਹੁਣ ਆਵਾਜ਼ ਮਿਲ ਰਹੀ ਹੈ।
ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ ਨੇ ਸ਼ਨਿੱਚਰਵਾਰ ਨੂੰ ਦੋਸ਼ ਲਗਾਇਆ ਸੀ ਕਿ ਪੁਲਿਸ ਸੱਤਾਧਾਰੀ ਕਾਂਗਰਸ ਦੇ ਹੱਥਾਂ ਦੀ ਕਠਪੁੱਤਲੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਪੁਲਿਸ ਨੇ ਬਠਿੰਡਾ ਚ ਉਨ੍ਹਾਂ ਦੀ ਰੈਲੀ ਚ ਖੱਪ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਲੋਕਾਂ ਦਾ ਅਕਾਲੀ ਦਲ ਦੇ 10 ਸਾਲ ਦੇ ਸ਼ਾਸਨ ਖਿਲਾਫ ਗੁੱਸਾ ਹੈ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਬਾਦਲ ਨੂੰ ਉਨ੍ਹਾਂ ਦੇ ਚੋਣ ਖੇਤਰ ਦੇ ਇਕ ਪਿੰਡ ਚ ਜਾਣ ਤੋਂ ਰੋਕ ਦੇਣਾ ਉਨ੍ਹਾਂ ਦੇ ਕਰਮਾਂ ਦੀ ਨਤੀਜਾ ਹੈ, ਜਿਨ੍ਹਾਂ ਨੇ ਆਪਣੇ 10 ਸਾਲ ਦੇ ਮਾੜੇ ਰਾਜ ਚ ਲੋਕਾਂ ਨੂੰ ਖੂਨ ਦੇ ਹੰਝੂ ਰੁਆਇਆ ਹੈ।
.