ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਨੇ ਸਰਕਾਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵਧਾਇਆ, ਜਾਣੋ ਕਿੰਨਾ ਹੋਇਆ ਵਾਧਾ

 

ਹਰਿਆਣਾ ਸਰਕਾਰ ਨੇ ਆਪਣੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ 9 ਫ਼ੀਸਦੀ ਤੋਂ ਵਧਾ ਕੇ 12 ਫ਼ੀਸਦੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਵਾਧਾ 1 ਜਨਵਰੀ 2019 ਤੋਂ ਲਾਗੂ ਹੋਵੇਗਾ।

 

ਵਿੱਤ ਵਿਭਾਗ ਵੱਲੋਂ ਬੁੱਧਵਾਰ ਨੂੰ ਇੱਕ ਪੱਤਰ ਸੂਬੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ, ਕਮਿਨਸ਼ਰਾਂ, ਡਿਪਟੀ ਕਮਿਸ਼ਨਰਾਂ ਅਤੇ ਸਬ ਡਵੀਜ਼ਨਲ ਅਧਿਕਾਰੀਆਂ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਰਜਿਸਟਰਾਰ ਨੂੰ ਜਾਰੀ ਕੀਤਾ ਹੈ।

 

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਵਿਭਾਗ ਦੇ ਇਕ ਬੁਲਾਰੇ ਨੇ ਕਿਹਾ ਕਿ ਇਸ ਪੱਤਰ ਤਹਿਤ ਸੂਬਾ ਸਰਕਾਰ ਦੇ ਸਾਰੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਦੀ ਇਸ ਕਿਸਤ ਦਾ ਜੂਨ ਦੀ ਤਨਖਾਹ ਨਾਲ ਭੁਗਤਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧਾਏ ਗਏ ਮਹਿੰਗਾਈ ਭੱਤੇ ਦਾ ਬਕਾਇਆ ਅਗਸਤ ਵਿੱਚ ਦੇਣਯੋਗ ਹੋਵੇਗਾ।

 

ਪੈਨਸ਼ਨ ਵੱਧ ਕੇ 12 ਪ੍ਰਤੀਸ਼ਤ ਹੋਈ

ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਪੈਨਸ਼ਨਾਂ ਵਿੱਚ ਮਹਿੰਗਾਈ ਭੱਤੇ ਦੀ ਦਰ ਨੂੰ ਵੀ 9 ਫ਼ੀਸਦੀ ਤੋਂ ਵਧਾ ਕੇ 12 ਫ਼ੀਸਦੀ ਕਰਨ ਦਾ ਫ਼ੈਸਲਾ ਲਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Haryana Govt increases dearness allowance by 12 percent