ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੇਰਾ ਸਿਰਸਾ ਮੁਖੀ ਦੀ ਪੈਰੋਲ ਬਾਰੇ ਛੇਤੀ ਫ਼ੈਸਲਾ ਲਵੇ ਹਰਿਆਣਾ ਸਰਕਾਰ: ਹਾਈ ਕੋਰਟ

ਡੇਰਾ ਸਿਰਸਾ ਮੁਖੀ ਦੀ ਪੈਰੋਲ ਬਾਰੇ ਛੇਤੀ ਫ਼ੈਸਲਾ ਲਵੇ ਹਰਿਆਣਾ ਸਰਕਾਰ: ਹਾਈ ਕੋਰਟ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਹੈ ਕਿ ਉਹ ਡੇਰਾ ਸੱਚਾ ਸੌਦਾ–ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪੈਰੋਲ ਲਈ ਉਸ ਦੀ ਪਤਨੀ ਹਰਜੀਤ ਕੌਰ ਵੱਲੋਂ ਦਾਇਰ ਕੀਤੀ ਅਰਜ਼ੀ ਉੱਤੇ ਫ਼ੈਸਲਾ ਛੇਤੀ ਲਵੇ।

 

 

ਹਾਈ ਕੋਰਟ ਦੇ ਜਸਟਿਸ ਕੁਲਦੀਪ ਸਿੰਘ ਦੀ ਅਗਵਾਈ ਹੇਠਲੇ ਬੈਂਚ ਨੇ ਸ੍ਰੀਮਤੀ ਹਰਜੀਤ ਕੌਰ ਦੀ ਅਰਜ਼ੀ ਉੱਤੇ ਸੁਣਵਾਈ ਕਰਦਿਆਂ ਇਹ ਫ਼ੈਸਲਾ ਲਿਆ।

 

 

ਸ੍ਰੀਮਤੀ ਹਰਜੀਤ ਕੌਰ ਨੇ ਬੀਤੀ 29 ਜੁਲਾਈ ਨੂੰ ਇੱਕ ਅਰਜ਼ੀ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਸੁਪਰਇੰਟੈਂਡੈਂਟ ਨੂੰ ਆਪਣੇ ਪਤੀ ਦੀ ਪੈਰੋਲ ਉੱਤੇ ਰਿਹਾਈ ਬਾਰੇ ਦਿੱਤੀ ਸੀ ਪਰ ਹਾਲੇ ਤੱਕ ਉਸ ਉੱਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਇਸੇ ਲਈ ਹੁਣ ਉਨ੍ਹਾਂ ਹਾਈ ਕੋਰਟ ਨੂੰ ਵੀ ਕਿਹਾ ਸੀ ਕਿ ਉਨ੍ਹਾਂ ਦੀ ਸੱਸ ਬੀਮਾਰ ਹੈ ਤੇ ਉਨ੍ਹਾਂ ਦਾ ਪਤੀ ਗੁਰਮੀਤ ਰਾਮ ਰਹੀਮ ਆਪਣੀ ਮਾਂ ਨੂੰ ਮਿਲਣਾ ਚਾਹੁੰਦਾ ਹੈ।

 

 

ਅਦਾਲਤ ਨੂੰ ਦੱਸਿਆ ਗਿਆ ਕਿ ਗੁਰਮੀਤ ਰਾਮ ਰਹੀਮ ਦੀ 85 ਸਾਲਾ ਮਾਂ ਨਸੀਬ ਕੌਰ ਬਹੁਤ ਗੰਭੀਰ ਰੂਪ ਵਿੱਚ ਬੀਮਾਰ ਹੈ ਤੇ ਉਨ੍ਹਾਂ ਦੇ ਦਿਲ ਦੀ ਮੈਡੀਕਲ ਰਿਪੋਰਟ ਕੁਝ ਠੀਕ ਨਹੀਂ ਆਈ ਹੈ ਤੇ ਹੁਣ ਉਨ੍ਹਾਂ ਆਪਣੇ ਇਕਲੌਤੇ ਪੁੱਤਰ ਗੁਰਮੀਤ ਰਾਮ ਰਹੀਮ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਹੈ।

 

 

ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਗੁਰਮੀਤ ਰਾਮ ਰਹੀਮ ਦਾ ਜੇਲ੍ਹ ਵਿੱਚ ਰਵੱਈਆ ਬਹੁਤ ਵਧੀਆ ਰਿਹਾ ਹੈ।

 

 

ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀ ਸਾਲ 2002 ਦੌਰਾਨ ਆਪਣੇ ਡੇਰੇ ਅੰਦਰ ਆਪਣੀਆਂ ਦੋ ਮਹਿਲਾ ਸ਼ਰਧਾਲੂਆਂ ਨਾਲ ਕਥਿਤ ਬਲਾਤਕਾਰ ਕਾਰਨ 10–10 ਸਾਲ ਜੇਲ੍ਹ ਦੀ ਸਜ਼ਾ ਭੁਗਤ ਰਿਹਾ ਹੈ। ਇਸ ਤੋਂ ਇਲਾਵਾ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਸਾਲ 2002 ਦੌਰਾਨ ਹੋਏ ਕਤਲ ਲਈ ਵੀ 20 ਸਾਲ ਕੈਦ ਦੀ ਸਜ਼ਾ ਭੁਗਤ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Haryana Govt should take decision early over Dera Sirsa head says High Court