ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਇਨਕਾਰ ਕੀਤਾ ਹੈ ਕਿ ਉਨ੍ਹਾਂ ਕਦੇ ਟਕਸਾਲੀ ਅਕਾਲੀ ਆਗੂਆਂ ਨਾਲ ਕੋਈ ਮੀਟਿੰਗ ਕੀਤੀ ਹੈ। ਚੇਤੇ ਰਹੇ ਕਿ ਕੱਲ੍ਹ ਨਵਗਠਤ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂਆਂ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੇ ਢੀਂਡਸਾ ਪਰਿਵਾਰ ਨਾਲ ਮੀਟਿੰਗ ਕੀਤੀ ਹੈ ਪਰ ਅੱਜ ਸ੍ਰੀ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ।
ਸ੍ਰੀ ਢੀਂਡਸਾ ਨੇ ਕਿਹਾ,‘ਮੈਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ)`ਦੇ ਆਗੂਆਂ ਨੂੰ ਕਦੇ ਨਹੀਂ ਮਿਲਿਆ। ਉਨ੍ਹਾਂ ਦਾਅਵਾ ਕੀਤਾ ਹੈ ਕਿ ਅਸੀਂ ਉਨ੍ਹਾਂ ਦੇ ਸੰਪਰਕ `ਚ ਹਾਂ ਪਰ ਇਹ ਬਿਲਕੁਲ ਗ਼ਲਤ ਬਿਆ ਹੈ। ਮੇਰੇ ਤਾਂ ਇਨ੍ਹਾਂ ਆਗੂਆਂ ਨਾਲ ਵਿਚਾਰਧਾਰਕ ਮਤਭੇਦ ਹਨ।`
ਲਹਿਰਾ ਹਲਕੇ ਤੋਂ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ੍ਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪ੍ਰਤੀਬੱਧ ਵਰਕਰ ਹਨ ਅਤੇ ਪਾਰਟੀ ਲਈ ਕੰਮ ਕਰਦੇ ਰਹੇ ਹਨ।