ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਧੋਖਾਧੜੀ ਦੇ ਮਾਮਲੇ ’ਚ  ਕੋਲਿਆਂਵਾਲੀ ਦੀ ਜ਼ਮਾਨਤ ਹਾਈ ਕੋਰਟ ਵੱਲੋਂ ਮਨਜ਼ੂਰ

ਦਿਆਲ ਸਿੰਘ ਕੋਲਿਆਂਵਾਲੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੇ ਨੇੜੇ ਸਮਝੇ ਜਾਂਦੇ ਰਹੇ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਅੱਜ ਮਨਜ਼ੂਰ ਕਰ ਦਿੱਤੀ ਹੈ। ਇਹ ਜ਼ਮਾਨਤ ‘ਧੋਖਾਧੜੀ ਤੇ ਜਾਅਲੀ ਦਸਤਾਵੇਜ਼ ਤਿਆਰ ਕਰਨ’ ਦੇ ਇੱਕ ਮਾਮਲੇ ਵਿੱਚ ਮਨਜ਼ੂਰ ਕੀਤੀ ਗਈ ਹੈ।

 

 

ਵਿਜੀਲੈਂਸ ਬਿਊਰੋ ਨੇ ਕੋਲਿਆਂਵਾਲੀ ਵਿਰੁੱਧ ਬੀਤੇ ਜੂਨ ਮਹੀਨੇ ਭਾਰਤੀ ਦੰਡ ਸੰਘਤਾ (IPC) ਦੀਆਂ ਧਾਰਾਵਾਂ 420, 465, 468 ਤੇ 471 ਅਧੀਨ ਧੋਖਾਧੜੀ ਤੇ ਭ੍ਰਿਸ਼ਟਾਚਾਰ ਦਾ ਇਹ ਮਾਮਲਾ ਦਰਜ ਕੀਤਾ ਸੀ। ਚੇਤੇ ਰਹੇ ਕਿ ਕੋਲਿਆਂਵਾਲੀ ਪਹਿਲਾਂ ਪੰਜਾਬ ਸੁਬਾਰਡੀਨੇਟ ਸਰਵਿਸੇਜ਼ ਸਿਲੈਕਸ਼ਨ ਬੋਰਡ ਦੇ ਮੈਂਬਰ ਤੇ ਪੰਜਾਬ ਐਗਰੋ ਇੰਡਸਟ੍ਰੀਜ਼ ਲਿਮਿਟੇਡ ਦੇ ਚੇਅਰਮੈਨ ਰਹਿ ਚੁੱਕੇ ਹਨ।

 

 

ਇਸ ਤੋਂ ਪਹਿਲਾਂ ਬੀਤੀ 15 ਮਾਰਚ ਨੂੰ ਮੋਹਾਲੀ ਦੀ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕਰਨ ਵਾਲੇ ਵਿਸ਼ੇਸ਼ ਜੱਜ ਮੋਨਿਕਾ ਗੋਇਲ ਨੇ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਉਸ ਤੋਂ ਪਹਿਲਾਂ ਅਦਾਲਤ ਨੇ ਉਨ੍ਹਾਂ ਦੀ ਡੀਫ਼ਾਲਟ ਜ਼ਮਾਨਤ ਤਕਨੀਕੀ ਆਧਾਰ ਉੱਤੇ ਮਨਜ਼ੂਰ ਕਰ ਦਿੱਤੀ ਸੀ ਕਿਉਂਕਿ ਵਿਜੀਲੈਂਸ ਬਿਊਰੋ ਉਨ੍ਹਾਂ ਵਿਰੁੱਧ 60 ਦਿਨਾਂ ਦੇ ਨਿਰਧਾਰਤ ਸਮੇਂ ਅੰਦਰ ਆਮਦਨ ਦੇ ਪ੍ਰਤੱਖ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਵਿੱਚ ਚਲਾਨ ਹੀ ਪੇਸ਼ ਨਹੀਂ ਕਰ ਸਕਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HC Approves Kolianwali bail plea