ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੱਟੀ ਦਾ ਹੌਲਦਾਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪੱਟੀ ਦਾ ਹੌਲਦਾਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਅੱਜ ਪੱਟੀ `ਚ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਹੌਲਦਾਰ ਬਲਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਰੀਦਕੋਟ ਦੀ ਟੀਚਰ ਕਾਲੋਨੀ ਦੇ ਨਿਵਾਸੀ ਪਲਵਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਸਿ਼ਕਾਇਤ ਕੀਤੀ ਸੀ ਕਿ ਹੌਲਦਾਰ ਬਲਵਿੰਦਰ ਸਿੰਘ ਨੇ ਉਸ ਦੇ ਭਰਾ ਨੂੰ ਨਸ਼ੇ ਦੀ ਸਮੱਗਲਿੰਗ ਦੇ ਇੱਕ ਮਾਮਲੇ `ਚੋਂ ਛੁਡਾਉਣ ਬਦਲੇ ਇੱਕ ਲੱਖ ਰੁਪਏ ਮੰਗ ਰਿਹਾ ਹੈ। ਅੰਤ `ਚ ਸੌਦਾ 50,000 `ਤੇ ਤੈਅ ਹੋਇਆ ਸੀ।


ਸਿ਼ਕਾਇਤ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਇੱਕ ਜਾਲ਼ ਵਿੱਛਾਇਆ ਗਿਆ ਤੇ ਹੌਲਦਾਰ ਨੂੰ ਸਿ਼ਕਾਇਤਕਰਤਾ ਤੋਂ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਫੜ ਲਿਆ ਗਿਆ। ਉਦੋਂ ਦੋ ਹੋਰ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਦੀ ਇਹ ਰਕਮ ਲੈਂਦਿਆਂ ਵੇਖਿਆ। ਉਸ ਖਿ਼ਲਾਫ਼ ਮਾਮਲਾ ਦਰਜ ਕਰ ਕੇ ਜਾਂਚ ਅਰੰਭ ਕਰ ਦਿੱਤੀ ਗਈ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Head Constable Patti arrested for bribery