ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਜ਼ਿਲਕਾ ਦੇ ਲਗਭਗ ਡੇਢ ਲੱਖ ਬੱਚਿਆਂ ਦੀ ਸਿਹਤਮੰਦੀ ਲਈ ਸਿਹਤ ਵਿਭਾਗ ਸਰਗਰਮ

----23 ਜੁਲਾਈ ਤੱਕ ਘਰ-ਘਰ ਜਾ ਕੇ ਦਿੱਤੀਆਂ ਜਾਣਗੀਆਂ .ਆਰ.ਐਸ. ਤੇ ਜਿੰਕ ਦੀਆਂ ਗੋਲੀਆਂ----
----ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ 140 ਜਿੰਕ ਕਾਰਨਰ ਬਣਾਏ ਗਏ----ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅੱਜ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ ਬੱਚਿਆਂ ਨੂੰ .ਆਰ.ਐਸ. ਤੇ ਜਿੰਕ ਦੀਆਂ ਗੋਲੀਆਂ ਦੇ ਕੇ ਕੀਤੀ ਗਈਇਸ ਕੰਮ ਨੂੰ ਨੇਪਰੇ ਚਾੜਨ ਲਈ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ .ਆਰ.ਐਸ. ਦੇ ਪੈਕੇਟ ਤੇ ਜ਼ਿੰਕ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ

 

ਖਾਸ ਗੱਲ ਇਹ ਹੈ ਕਿ 23 ਜੁਲਾਈ ਤੱਕ ਚੱਲਣ ਵਾਲੇ ਦਸਤ ਰੋਕੂ ਪੰਦਰਵਾੜੇ ਅਧੀਨ ਜ਼ਿਲ੍ਹਾ ਫਾਜ਼ਿਲਕਾ ਦੇ ਲਗਪਗ 1,52,287 ਬੱਚਿਆਂ ਨੂੰ ਕਵਰ ਕੀਤਾ ਜਾਵੇਗਾਇਸ ਗੱਲ ਦੀ ਪੁਸ਼ਟੀ ਸਹਾਇਕ ਸਿਵਲ ਸਰਜਨ ਡਾ. ਦਵਿੰਦਰ ਭੁੱਕਲ ਨੇ ਕੀਤੀ।

ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਅਨਿਲ ਧਾਮੂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ 140 ਜਿੰਕ ਕਾਰਨਰ ਬਣਾਏ ਗਏ ਹਨ ਜਿਥੇ ਦਸਤ ਰੋਗਾਂ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਉਨ੍ਹਾਂ ਮਾਪਿਆਂ ਨੁੰ ਅਪੀਲ ਕੀਤੀ ਹੈ ਕਿ ਉਹ ਆਪਦੇ ਬੱਚਿਆਂ ਦੇ ਦਸਤ ਰੋਗਾਂ ਨੂੰ ਗੰਭੀਰਤਾ ਨਾਲ ਲੈਣ ਤੇ ਨੇੜੇ ਦੀ ਆਸ਼ਾ ਵਰਕਰ ਤੇ ਸਿਹਤ ਕੇਂਦਰ ਨਾਲ ਰਾਬਤਾ ਕਾਇਮ ਕਰਨ

 

ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ .ਆਰ.ਐਸ ਪੈਕਟ ਤੇ ਗੋਲੀਆਂ ਦੇਣ ਦੇ ਨਾਲ-ਨਾਲ .ਆਰ.ਐਸ. ਦਾ ਘੋਲ ਬਣਾ ਕੇ ਪਿਲਾਉਣ ਦਾ ਤਰੀਕਾ ਵੀ ਸਮਝਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਜ਼ਰੂਰਤ ਪੈਣ 'ਤੇ ਬੱਚੇ ਨੂੰ ਹੋਰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭੇਜਿਆ ਜਾਵੇਗਾ
 

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੁਨੀਲ ਪਾਠਕ ਨੇ ਕਿਹਾ ਕਿ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ 2 .ਆਰ.ਐਸ. ਤੇ ਜਿੰਕ ਕਾਰਨਰ ਬਣਾਏ ਗਏ ਹਨ ਜਿਥੇ ਬੱਚਿਆਂ ਦੇ ਰੋਗਾਂ ਦੇ ਮਾਹਰ ਡਾ. ਰਿੰਕੂ ਚਾਵਲਾ ਆਪਣੀਆਂ ਸੇਵਾਵਾਂ ਦੇਣਗੇ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Health department is active for the health of nearly 1 5 million children of Fazilka