ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19 ਦੇ ਮੱਦੇਨਜ਼ਰ ਹਜ਼ਾਮਤ ਦੀਆਂ ਦੁਕਾਨਾਂ/ ਸੈਲੂਨਜ਼ ਲਈ ਐਡਵਾਇਜ਼ਰੀ ਜਾਰੀ

ਸਿਹਤ ਵਿਭਾਗ ਵੱਲੋਂ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਹਜ਼ਾਮਤ ਦੀਆਂ ਦੁਕਾਨਾਂ /ਹੇਅਰ-ਕੱਟ ਸੈਲੂਨਾਂ ਦੀ ਸਫ਼ਾਈ ਅਤੇ ਸਵੱਛਤਾ ਬਣਾਏ ਰੱਖਣ ਸਬੰਧੀ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਜ਼ਾਮਤ ਦੀ ਦੁਕਾਨ / ਹੇਅਰ-ਕੱਟ ਸੈਲੂਨ ਦੇ ਮਾਲਕ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕੋਈ ਵੀ ਸਟਾਫ਼ ਮੈਂਬਰ ਜਿਸ ਵਿੱਚ ਕੋਵੀਡ -19 (ਬੁਖਾਰ, ਸੁੱਕੀ ਖੰਘ, ਸਾਹ ਲੈਣ ਵਿਚ ਤਕਲੀਫ਼ ਆਦਿ) ਦੇ ਲੱਛਣ ਹੋਣ, ਨੂੰ ਕੰਮ ਉੱਤੇ ਨਾ ਬੁਲਾਇਆ ਜਾਵੇ ਅਤੇ ਉਕਤ ਵਿਅਕਤੀ ਤੁਰੰਤ ਡਾਕਟਰੀ ਸਲਾਹ ਲੈ ਕੇ ਘਰ ਦੇ ਅੰਦਰ ਰਹੇ।
 

 

ਇਸੇ ਤਰ੍ਹਾਂ ਅਜਿਹੇ ਲੱਛਣ ਪਾਏ ਜਾਣ ਵਾਲੇ ਕਿਸੇ ਵੀ ਗਾਹਕ ਦਾ ਕੰਮ ਨਾ ਕੀਤਾ ਜਾਵੇ। ਜਿਸ ਕੇਸ ਵਿੱਚ ਕਿਸੇ ਨੂੰ (ਜਿਵੇਂ ਮਾਤਾ-ਪਿਤਾ/ਗਾਰਡੀਅਨਜ਼) ਨਾਲ ਲਿਆਉਣਾ ਜ਼ਰੂਰੀ ਨਾ ਹੋਵੇ ਦੁਕਾਨ `ਤੇ ਆਉਣ ਵਾਲੇ ਗਾਹਕ ਆਪਣੇ ਨਾਲ ਕਿਸੇ ਹੋਰ ਵਿਅਕਤੀ ਨੂੰ ਨਾਲ ਨਾ ਲੈ ਕੇ ਆਉਣ।  ਬੁਲਾਰੇ ਨੇ ਅੱਗੇ ਕਿਹਾ ਕਿ ਹਜ਼ਾਮਤ ਦੀ ਦੁਕਾਨਾਂ/ਹੇਅਰ-ਕੱਟ ਸੈਲੂਨ ਦੇ ਮਾਲਕ ਇਹ ਸੁਨਿਸ਼ਚਿਤ ਕਰਨਗੇ ਕਿ ਉਨ੍ਹਾਂ ਦੀ ਦੁਕਾਨ/ਸੈਲੂਨ ਵਿਚ ਬੇਲੋੜੀ ਭੀੜ ਨਾ ਹੋਵੇ।

 

ਇਸ ਤੋਂ ਇਲਾਵਾ ਸੇਵਾਵਾਂ ਲੈਣ ਸਮੇਂ ਗਾਹਕ ਵੱਲੋਂ ਸੰਭਵ ਹੱਦ ਤੱਕ ਮਾਸਕ ਦੀ ਵਰਤੋਂ ਕੀਤੀ ਜਾਵੇ। ਹਜਾਮਤ ਦੀ ਦੁਕਾਨ/ਹੇਅਰ-ਕੱਟ ਸੈਲੂਨ ਦੇ ਮਾਲਕ ਅਤੇ ਉੱਥੇ ਕੰਮ ਕਰਨ ਵਾਲੇ ਸਟਾਫ਼ ਵੱਲੋਂ ਲਾਜ਼ਮੀ ਤੌਰ `ਤੇ ਮਾਸਕ ਦੀ ਵਰਤੋਂ ਕੀਤੀ ਜਾਵੇ।

 

ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਗਾਹਕਾਂ ਅਤੇ ਸਟਾਫ਼ ਦੇ ਆਪਸੀ ਵਿਹਾਰ ਦੌਰਾਨ ਕੋਵਿਡ -19 ਦੀ ਰੋਕਥਾਮ ਨਾਲ ਸਬੰਧਤ ਸਾਰੇ ਦਿਸ਼ਾ-ਨਿਰਦੇਸ਼ਾਂ ਜਿਵੇਂ ਕਿ ਵਾਰ-ਵਾਰ ਹੱਥ ਧੋਣਾ (ਸਾਬਣ ਅਤੇ ਪਾਣੀ ਜਾਂ ਅਲਕੋਹਲ ਆਧਾਰਤ ਹੈਂਡ ਸੈਨੀਟਾਈਜ਼ਰ ਨਾਲ) ਇੱਕ ਮੀਟਰ ਦੀ ਸਰੀਰਕ ਦੂਰੀ ਬਣਾਈ ਰੱਖਣਾ, ਰੈਸਪੀਰੇਟਰੀ (ਸੁਆਸ ਕਿਰਿਆ ਸਬੰਧੀ) ਹਾਈਜੀਨ ਦੀ ਪਾਲਣਾ, ਬਿਮਾਰੀ ਦੇ ਲੱਛਣਾਂ `ਤੇ ਨਜ਼ਰ ਰੱਖਣਾ, ਜਨਤਕ ਥਾਵਾਂ `ਤੇ ਨਾ ਥੁੱਕਣਾ ਆਦਿ ਦੀ ਲਾਜ਼ਮੀ ਤੌਰ `ਤੇ ਪਾਲਣਾ ਕੀਤੀ ਜਾਵੇ।

 

ਇਸ ਤੋਂ ਇਲਾਵਾ ਜਿੱਥੋਂ ਤੱਕ ਹੋ ਕੇ ਦੁਕਾਨ ਮਾਲਕਾਂ ਵੱਲੋਂ ਗਾਹਕਾਂ ਨੂੰ ਡਿਜੀਟਲ ਭੁਗਤਾਨ ਦੇ ਤਰੀਕਿਆਂ ਦੀ ਵਰਤੋਂ ਕਰਨ ਲਈ ਉਤਸ਼ਾਹਤ ਕੀਤਾ ਜਾਵੇ। ਜੇ ਨਕਦੀ ਦਾ ਲੈਣ-ਦੇਣ ਕੀਤਾ ਜਾਂਦਾ ਹੈ  ਤਾਂ ਦੁਕਾਨਦਾਰ, ਸਟਾਫ਼ ਅਤੇ ਗਾਹਕ ਨਕਦੀ ਦੇ ਲੈਣ-ਦੇਣ ਤੋਂ ਪਹਿਲਾਂ ਅਤੇ ਬਾਅਦ ਆਪਣੇ ਹੱਥਾਂ ਨੂੰ ਤੁਰੰਤ ਸਾਫ਼ ਕਰਨਗੇ।

 

ਦੁਕਾਨਾਂ ਦੀ ਢੁੱਕਵੀਂ ਸਾਫ਼-ਸਫ਼ਾਈ ਸਬੰਧੀ  ਸਰਵਿਸ ਰੂਮ, ਉਡੀਕ ਵਾਲੀਆਂ ਥਾਵਾਂ, ਕੰਮ ਕਰਨ ਵਾਲੀਆਂ ਥਾਵਾਂ ਆਦਿ ਸਮੇਤ ਅੰਦਰੂਨੀ ਖੇਤਰਾਂ ਨੂੰ ਹਰ 2-3 ਘੰਟੇ ਅੰਦਰ ਢੁੱਕਵੀਂ ਤਰ੍ਹਾਂ ਸਾਫ਼ ਕਰਨ ਦੀ ਸਲਾਹ ਦਿੱਤੀ ਹੈ। ਫਰਸ਼ਾਂ ਨੂੰ 1% ਸੋਡੀਅਮ ਹਾਈਪੋਕਲੋਰਾਈਟ ਜਾਂ ਮਾਰਕੀਟ ਵਿੱਚ ਉਪਲੱਬਧ ਇਸਦੇ ਬਰਾਬਰ ਦੇ ਕਿਸੇ ਹੋਰ ਡਿਸਇਨਫੈਕਟੈਂਟ ਨਾਲ ਸਾਫ਼ ਕੀਤਾ ਜਾਵੇ। ਫਰਨੀਚਰ ਅਤੇ ਅਕਸਰ ਛੂਹੀਆਂ ਜਾਣ ਵਾਲੀਆਂ ਸਤਿਹਾਂ ਅਤੇ ਅਤੇ ਚੀਜ਼ਾਂ ਨੂੰ ਨਿਯਮਤ ਤੌਰ ਉੱਤੇ ਸਾਫ਼ / ਡਿਸਇਨਫੈਕਟ ਕੀਤਾ ਜਾਵੇ।

 

ਉਪਕਰਨਾਂ (ਕੈਂਚੀ,ਉਸਤਰਾ, ਕੰਘੀ, ਸਟਾਈਲਿੰਗ ਟੂਲਜ਼) ਨੂੰ ਹਰ ਵਰਤੋਂ ਦੇ ਬਾਅਦ 1% ਸੋਡੀਅਮ ਹਾਈਪੋਕਲੋਰਾਈਟ ਨਾਲ ਸਾਫ਼ ਕੀਤੇ ਜਾਵੇ। ਕੰਮ ਦੌਰਾਨ ਵਰਤੇ ਜਾਣ ਵਾਲੇ ਕੱਪੜੇ, ਤੌਲੀਏ ਅਤੇ ਸਬੰਧਤ ਚੀਜ਼ਾਂ ਨੂੰ ਨਿਯਮਿਤ ਤੌਰ ਉੱਤੇ ਸਾਫ਼ ਕੀਤਾ ਅਤੇ ਧੋਤਾ ਜਾਵੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HEALTH DEPARTMENT ISSUES ADVISORY FOR BARBER SHOPS IN VIEW OF COVID-19