ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿਹਤ ਵਿਭਾਗ ਨੇ ਮੈਡੀਕਲ ਅਫਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਸਿਹਤ ਵਿਭਾਗ ਨੇ ਮੈਡੀਕਲ ਅਫਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਐਸ ਆਈ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫ਼ਸਰਾਂ ਅਤੇ 5 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਦਿੱਤੇ ਗਏ ਇਸ ਤੋਂ ਇਲਾਵਾ ਬੀ ਬੀ ਐਮ ਬੀ ਵਲੋਂ ਚਲਾਏ ਜਾ ਰਹੇ ਹਸਪਤਾਲਾਂ ਲਈ 11 ਸਪੈਸ਼ਲਿਸਟ ਡਾਕਟਰਾਂ ਅਤੇ ਅਤੇ 9 ਮੈਡੀਕਲ ਅਫ਼ਸਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ, ਜਿਸ ਮਗਰੋਂ ਬੀ ਬੀ ਐਮ ਬੀ ਵਲੋਂ ਚਲਾਏ ਜਾ ਰਹੇ ਹਸਪਤਾਲਾਂ ਵਿਚ ਪੰਜਾਬ ਨੂੰ ਦਿੱਤੇ 31 ਡਾਕਟਰਾਂ ਦੇ ਕੋਟੇ ਨੂੰ ਪੂਰਾ ਕਰ ਦਿੱਤਾ ਗਿਆ ਹੈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਡਾਕਟਰਾਂ ਦੀ ਕਮੀ ਹੋਣ ਕਰਕੇ ਪਿਛਲੇ 5 ਸਾਲਾਂ ਦੇ ਵੱਧ ਸਮੇਂ ਤੋਂ ਇਹ ਪੋਸਟਾਂ ਖਾਲੀ ਪਈਆਂ ਸਨ ਉਹਨਾਂ ਕਿਹਾ ਕਿ ਡਾਕਟਰਾਂ ਦੀਆਂ ਖਾਲੀ ਪਈਆਂ 55 ਅਸਾਮੀਆਂ 'ਤੇ ਨਿਯੁਕਤੀ ਨਾਲ ਉਨ੍ਹਾਂ ਨੇ ਐਸ ਆਈ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਡਾਕਟਰਾਂ ਦੇ 100 ਫੀਸਦੀ ਕੋਟੇ ਨੂੰ ਪੂਰਾ ਕਰ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਮਾਹਿਰ ਡਾਕਟਰਾਂ ਦੀਆਂ ਇਹ ਪੋਸਟਾਂ ਐਸ ਆਈ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਖਾਲੀ ਸਨ ਜੋ ਕਿ ਉਦਯੋਗਿਕ ਇਕਾਈਆਂ/ਸੰਸਥਾਵਾਂ ਵਿਚ ਕੰਮ ਕਰਨ ਵਾਲੇ ਘੱਟ ਆਮਦਨ ਵਾਲੇ ਬੀਮਾ ਧਾਰਕ ਵਿਅਕਤੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਸਭ ਤੋਂ ਵੱਡੀ ਰੁਕਾਵਟ ਸੀ

ਸਿਹਤ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ' ਪੰਜਾਬ ਮੰਤਰੀ ਪ੍ਰੀਸਦ ਨੇ ਠੇਕੇ 'ਤੇ ਐਸ ਆਈ ਹਸਪਤਾਲਾਂ ਵਿਚ ਖਾਲੀ ਅਸਾਮੀਆਂ ਨੂੰ ਭਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ ਠੇਕੇ 'ਤੇ ਇਹ ਭਰਤੀ ਇੱਕ ਸਾਲ ਲਈ ਹੈ ਅਤੇ ਇਸਦੀ ਮਿਆਦ ਹਰ ਸਾਲ ਵਧਾ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ 3 ਫੀਸਦੀ ਸਲਾਨਾ ਵਾਧੇ ਨਾਲ ਮੈਡੀਕਲ ਅਫ਼ਸਰ ਨੂੰ ਮਹੀਨਾਵਾਰ ਤਨਖਾਹ 50,000 ਰੁਪਏ ਅਤੇ ਮੈਡੀਕਲ ਅਫ਼ਸਰ (ਸਪੈਸ਼ਲਿਸਟ) ਨੂੰ 1 ਲੱਖ ਰੁਪਏ ਮਹੀਨਾਵਾਰ ਤਨਖਾਹ ਮਿਲੇਗੀ
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HEALTH DEPARTMENT ISSUES APPOINTMENT LETTERS TO MO