ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਢੋਆ ਢੁਆਈ ਵਾਲੇ ਵਾਹਨਾਂ ਦੇ ਡਰਾਇਵਰਾਂ/ਵਰਕਰਾਂ ਦੀ ਸਾਫ਼-ਸਫ਼ਾਈ ਸਬੰਧੀ ਐਡਵਾਈਜ਼ਰੀ ਜਾਰੀ 

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਢੋਆ ਢੁਆਈ ਵਾਲੇ ਵਾਹਨਾਂ ਅਤੇ ਇਨ੍ਹਾਂ ਦੇ ਡਰਾਇਵਰਾਂ/ਵਰਕਰਾਂ ਦੀ ਸਾਫ਼-ਸਫ਼ਾਈ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਕੋਰਨਾਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਲੋਕ ਹਿੱਤ ਵਿੱਚ ਲਗਾਏ ਕਰਫਿਊ ਕਾਰਨ ਲੋਕਾਂ ਅਤੇ ਵਾਹਨਾਂ ਦੀ ਆਵਾਜਾਈ ਉੱਤੇ ਸਖ਼ਤ ਪਾਬੰਦੀਆਂ ਲਗਾਈਆਂ ਹਨ।

 

ਇਸ ਐਡਵਾਈਜ਼ਰੀ ਵਿਚ ਪੰਜਾਬ ਸਰਕਾਰ ਨੇ ਟਰਾਂਸਪੋਰਟਰਾਂ ਅਤੇ ਉਨ੍ਹਾਂ ਦੇ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮਾਜਿਕ ਦੂਰੀ ਰੱਖਣ ਸਬੰਧੀ ਨਿਯਮਾਂ ਦੀ ਪਾਲਣਾ ਕਰਨ। ਇੱਕ ਟਰੱਕ ਅਤੇ ਹੋਰ ਸਮਾਨ/ਕੈਰੀਅਰ ਵਾਹਨਾਂ ਨੂੰ ਡਰਾਈਵਿੰਗ ਲਾਇਸੈਂਸ ਧਾਰਕ ਦੋ ਡਰਾਈਵਰਾਂ ਸਮੇਤ ਇੱਕ ਸਹਾਇਕ ਨਾਲ ਚਲਾਉਣ ਦੀ ਆਗਿਆ ਹੈ। 

 

ਖ਼ਾਲੀ ਟਰੱਕ/ਵਾਹਨ ਨੂੰ ਵੀ ਮਾਲ ਦੀ ਡਿਲੀਵਰੀ ਤੋਂ ਬਾਅਦ ਜਾਂ ਮਾਲ ਚੁੱਕਣ ਲਈ ਆਉਣ ਜਾਣ ਦੀ ਆਗਿਆ ਹੈ। ਬੁਲਾਰੇ ਨੇ ਕਿਹਾ ਕਿ ਡਰਾਈਵਰ ਅਤੇ ਉਸ ਦੇ ਸਹਾਇਕ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇੱਕ ਦੂਜੇ ਨੂੰ ਵਧਾਈ ਦੇਣ/ਮਿਲਣ ਸਮੇਂ ਹੱਥ ਨਾ ਮਿਲਾਉਣ ਅਤੇ ਗਲਵੱਕੜੀ ਨਾ ਪਾਉਣ। 

 

ਟਰਾਂਸਪੋਰਟਰ/ਡਰਾਈਵਰ ਅਤੇ ਉਸ ਦੇ ਸਹਾਇਕ ਨੂੰ ਘਰੋਂ ਚੱਲਣ ਸਮੇਂ ਲੈ ਕੇ ਵਾਪਸ ਘਰ ਮੁੜਨ ਤੱਕ ਕੱਪੜੇ ਦਾ ਮਾਸਕ ਪਾਉਣਾ ਚਾਹੀਦਾ ਹੈ। ਮਾਸਕ ਸਾਰੀ ਯਾਤਰਾ ਦੌਰਾਨ ਪਹਿਨਿਆ ਜਾਵੇ। ਮਾਸਕ ਨੂੰ ਇਸ ਢੰਗ ਨਾਲ ਪਹਿਨਿਆ ਜਾਣਾ ਚਾਹੀਦਾ ਹੈ ਕਿ ਇਹ ਨੱਕ ਦੇ ਨਾਲ ਨਾਲ ਮੂੰਹ ਵੀ ਢੱਕਿਆ ਹੋਵੇ। ਕੱਪੜੇ ਦੇ ਮਾਸਕ ਨੂੰ ਰੋਜ਼ਾਨਾ ਵਰਤੋਂ ਤੋਂ ਬਾਅਦ ਸਾਬਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ।

 

ਬੁਲਾਰੇ ਨੇ ਅੱਗੇ ਕਿਹਾ ਕਿ ਟਰੱਕ ਆਪ੍ਰੇਟਰ ਸੰਸਥਾਵਾਂ/ਐਸੋਸੀਏਸ਼ਨ ਆਦਿ ਨੂੰ ਟਰੱਕਾਂ/ਮਾਲ ਕੈਰੀਅਰਾਂ ਦੇ ਪਾਰਕਿੰਗ ਸਟੇਸ਼ਨਾਂ ਤੇ ਪੈਰ ਨਾਲ ਚੱਲਣ ਵਾਲੀਆਂ ਹੱਥ ਧੋਣ ਦੀਆਂ ਮਸ਼ੀਨਾਂ ਲਗਾਉਣ ਦੀ ਸਲਾਹ ਦਿੱਤੀ ਜਾਂਦੀ ਹੈ।। ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕੀਤੇ ਜਾਣ ਦੇ ਮੱਦੇਨਜ਼ਰ ਅਜਿਹੀਆਂ ਹੱਥ ਧੋਣ ਵਾਲੀਆਂ ਮਸ਼ੀਨਾ ਦੇ ਅੱਗੇ ਨਿਰਧਾਰਤ ਦੂਰੀ ਮੁਤਾਬਕ ਚੱਕਰ ਲਗਾਏ ਜਾਣ ਤਾਂ ਜੋ ਘੱਟੋ ਘੱਟ 1 ਮੀਟਰ ਦੀ ਦੂਰੀ ਬਰਕਰਾਰ ਰੱਖੀ ਜਾ ਸਕੇ।  

 

ਉਨ੍ਹਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਜਦੋਂ ਵੀ ਮੌਕਾ ਮਿਲੇ  ਹੱਥ ਦੀ ਹਥੇਲੀ ਅਤੇ ਹੱਥ ਦੇ ਪਿਛਲੇ ਪਾਸੇ , ਉਂਗਲਾਂ ਅਤੇ ਅੰਗੂਠੇ ਦੇ ਵਿਚਕਾਰਲੀ ਥਾਂ ਅਤੇ ਗੁੱਟ ਨੂੰ ਘੱਟੋ ਘੱਟ 40 ਸੈਕਿੰਡ ਲਈ ਸਾਬਣ ਨਾਲ ਧੇਣ । ਇਸਦੇ ਨਾਲ ਹੀ ਹਰ ਦੋ ਘੰਟੇ ਬਾਅਦ ਹੱਥ ਧੋਣ ਦੀ ਸਿਫਾਰਸ਼ ਵੀ ਕੀਤੀ ਗਈ ਹੈ। ਡਰਾਈਵਰਾਂ / ਹੈਲਪਰਾਂ ਦੁਆਰਾ ਆਪਣੀ ਯਾਤਰਾ ਲਈ ਟਰੱਕ ਜਾਂ ਮਾਲ ਢੋਣ ਵਾਲੇ ਵਾਹਨ 'ਤੇ ਚੜ•ਨ ਤੋਂ ਪਹਿਲਾਂ ਉੱਪਰ ਦੱਸੇ ਗਏ ਤਰੀਕੇ ਨਾਲ ਹੱਥਾਂ ਨੂੰ ਤਰਜੀਹੀ ਤੌਰ' ਤੇ ਧੋਣਾ ਲਾਜ਼ਮੀ ਹੈ।

 

ਐਡਵਾਈਜ਼ਰੀ ਮੁਤਾਬਕ ਟਰੱਕ ਦੇ ਅੰਦਰ ਡਰਾਈਵਰ / ਸਹਾਇਕ ਲਈ ਅਲਕੋਹਲ ਅਧਾਰਤ ਸੈਨੀਟਾਈਜ਼ਰ (ਘੱਟੋ ਘੱਟ 70% ਈਥਾਈਲ ਅਲਕੋਹਲ ਵਾਲਾ) ਲਗਾਇਆ ਜਾਣਾ ਚਾਹੀਦਾ ਹੈ। ਘੱਟੋ-ਘੱਟ 3 ਐਮਐਲ ਸੈਨੀਟਾਈਜ਼ਰ (ਲਗਭਗ 2 ਵਾਰ ਦਬਾ ਕੇ ਕੱਢੋ) ਸੁੱਕੇ ਹੱਥਾਂ ਤੇ ਲਗਾਓ ਅਤੇ ਘੱਟੋ-ਘੱਟ 30 ਸੈਕਿੰਡ ਤੱਕ ਮਲ ਕੇ ਹੱਥ ਧੋਤੇ ਜਾਣ।ਟਰਾਂਸਪੋਰਟਰ / ਡਰਾਇਵਰ / ਸਹਾਇਕਾਂ ਨੂੰ ਸਲਾਹ ਦਿੱਤੀ ਗਈ ਹੈ  ਕਿ ਉਹ ਘਰ ਤੋਂ ਬਾਹਰ ਨਿਕਲਣ ਤੋਂ ਲੈ ਕੇ ਵਾਪਸ ਘਰ ਵਿਚ ਦਾਖਲ ਹੋਣ ਤੱਕ ਕੱਪੜੇ ਦਾ ਮਾਸਕ ਪਹਿਨ ਕੇ ਰੱਖਣ।

 

ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਡਰਾਈਵਰ ਅਤੇ ਹੈਲਪਰ ਨੂੰ ਵਾਰ ਵਾਰ ਹੱਥ ਧੋਣੇ ਚਾਹੀਦੇ ਹਨ ਭਾਵੇਂ ਹੱਥ ਸਾਫ਼ ਹੀ ਨਜ਼ਰ ਆ ਰਹੇ ਹੋਣ। ਚਾਹ-ਬਰੇਕ / ਲੰਚ-ਬਰੇਕ ਦੇ ਸਮੇਂ ਰਿਫਰੈਸ਼ਮੈਂਟ ਨੂੰ ਛੂਹਣ ਤੋਂ ਪਹਿਲਾਂ ਉਨ੍ਹਾਂ ਨੂੰ ਹੱਥ ਧੋਣਾ/ਰੋਗਾਣੂ ਮੁਕਤ ਕਰਨਾ ਲਾਜ਼ਮੀ ਹੈ। ਡ੍ਰਾਈਵਰ/ਹੈਲਪਰ ਨੂੰ ਹਾਲਟ/ਇੰਤਜ਼ਾਰ ਦੇ ਸਮੇਂ (ਜਿਵੇਂ ਲੋਡਿੰਗ/ਅਨਲੋਡਿੰਗ) ਦੌਰਾਨ ਇਧਰ ਉਧਰ ਘੁੰਮਣ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਸਤਹ, ਉਪਕਰਣ ਆਦਿ ਨੂੰ ਛੂਹਣ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਤੰਬਾਕੂਨੋਸ਼ੀ ਵਾਲੇ ਉਤਪਾਦਾਂ ਜਿਵੇਂ ਗੁਟਕਾ, ਪਾਨ ਮਸਾਲਾ ਆਦਿ ਨੂੰ ਵਾਹਨ ਵਿਚ ਜਾਂ ਹੋਰ ਸਮਿਆਂ ਦੌਰਾਨ ਨਹੀਂ ਪੀਣਾ ਚਾਹੀਦਾ।

 


ਬੁਲਾਰੇ ਨੇ ਕਿਹਾ ਕਿ ਖੰਘ/ਛਿੱਕ ਹੋਣ ਦੀ ਸਥਿਤੀ ਵਿੱਚ, ਡਰਾਈਵਰ/ ਸਹਾਇਕ ਨੂੰ ਮੂੰਹ ਢੱਕਣ ਲਈ ਰੁਮਾਲ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਸ ਨੂੰ ਫਿਰ ਆਪਣੀ ਜੇਬ/ਪਰਸ ਵਿੱਚ ਇਸ ਤਰੀਕੇ ਨਾਲ ਰੱਖਿਆ ਜਾਵੇਗਾ ਕਿ ਖੰਘ ਦੇ ਸੰਪਰਕ ਵਿੱਚ ਆਇਆ ਰੁਮਾਲ ਕਿਸੇ ਸਤਹ, ਸਮਾਨ ਨੂੰ ਸਿੱਧਾ ਨਾ ਛੂਹ ਸਕੇ। ਜੇ ਕਿਸੇ ਡਰਾਇਵਰ ਜਾਂ ਹੈਲਪਰ ਕੋਲ ਰੁਮਾਲ ਨਹੀਂ ਹੈ ਅਤੇ ਉਸ ਨੂੰ ਖੰਘ /ਛਿੱਕ ਆ ਰਹੀ ਹੋਵੇ ਤਾਂ ਉਸ ਨੂੰ ਮੂੰਹ ਝੁਕਾ ਕੇ ਕੂਹਣੀ ਵਿੱਚ ਖੰਘ /ਛਿੱਕ ਲੈਣਾ ਚਾਹੀਦਾ ਹੈ ਅਤੇ ਇਸ ਤੋਂ ਤੁਰੰਤ ਬਾਅਦ ਸਾਬਣ ਨਾਲ ਹੱਥ ਧੋਣੇ ਚਾਹੇਦੇ ਹਨ। ਉਨ੍ਹਾਂ ਕਿਹਾ ਕਿ ਡਰਾਈਵਰ/ ਸਹਾਇਕ ਨੂੰ ਹਰ ਸਮੇਂ ਆਪਣੇ ਹੱਥਾਂ ਨਾਲ ਚਿਹਰੇ, ਮੂੰਹ, ਨੱਕ ਅਤੇ ਅੱਖਾਂ ਨੂੰ ਛੂਹਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HEALTH DEPARTMENT ISSUES FRESH ADVISORY ON MAINTAINING THE HYGIENE AND SANITIZATION BY THE PLYING GOODS VEHICLES AND THEIR DRIVERS/WORKERS