ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

74 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਨੂੰ ਮਿਲੇ ਨਿਯੁਕਤੀ-ਪੱਤਰ 

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ (ਗ੍ਰੇਡ-2) ਨੂੰ ਦਫ਼ਤਰ ਡੀ.ਐਚ.ਐਸ., ਪੰਜਾਬ, ਸੈਕਟਰ-34, ਚੰਡੀਗੜ੍ਹ ਵਿੱਚ ਨਿਯੁਕਤੀ ਪੱਤਰ ਸੌਂਪੇ। 


 
ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਕੁੱਲ 74 ਐਮਐਲਟੀ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਬਾਕੀ ਖਾਲੀ ਅਸਾਮੀਆਂ ਨੂੰ ਵੀ ਜਲਦ ਹੀ ਭਰ ਦਿੱਤਾ ਜਾਵੇਗਾ। 

 

ਉਨ੍ਹਾਂ ਨੇ ਨਵ ਨਿਯੁਕਤ ਐਮਐਲਟੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਹ ਪੂਰੀ ਲਗਨ ਤੇ ਜ਼ਿੰਮੇਵਾਰੀ ਨਾਲ ਡਿਊਟੀ ਕਰਨ ਨਿਭਾਉਣ ਅਤੇ ਜਨਤਾ ਦੀ ਸੇਵਾ ਕਰਨ ਵਿੱਚ ਕੋਈ ਕਸਰ ਨਾ ਛੱਡਣ ਅਤੇ ਮਰੀਜ਼ਾਂ ਦੀ ਸੇਵਾ ਨੂੰ ਪਹਿਲ ਦਿੱਤੀ ਜਾਵੇ। 

 

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ ਨੇ ਨਵ ਨਿਯੁਕਤ ਮੁਲਾਜ਼ਮਾਂ ਨੂੰ ਸਿਹਤ ਸਕੀਮਾਂ ਤੇ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਆਪਣਾ ਕੰਮ ਪੂਰੀ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਕਰਨ। 

 

 


.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Health Minister Balbir Singh Sidhu hands over Appointment Letters to 74 Medical Lab Technicians