ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਮਾਹਰ ਡਾਕਟਰਾਂ ਸਣੇ 3 ਮੈਡੀਕਲ ਰਾਹਤ ਵੈਨਾਂ ਰਵਾਨਾ 

 

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਸਿਵਲ ਹਸਪਤਾਲ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 3 ਮੈਡੀਕਲ ਰਾਹਤ ਵੈਨਾਂ ਨੂੰ ਰਵਾਨਾ ਕੀਤਾ।  ਇਨ੍ਹਾਂ ਵੈਨਾਂ ਵਿੱਚ ਮੈਡੀਕਲ ਮਾਹਰ, ਚਮੜੀ ਰੋਗਾਂ ਦੇ ਮਾਹਿਰ ਅਤੇ ਗਾਇਨੀ ਦੇ ਮੈਡੀਕਲ ਅਫਸਰਾਂ ਤੋਂ ਇਲਾਵਾ ਪੈਰਾ-ਮੈਡੀਕਲ ਸਟਾਫ਼ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।


 ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਮੈਡੀਕਲ ਰਾਹਤ ਵੈਨਾਂ ਰੋਪੜ, ਜਲੰਧਰ ਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਨਾਉਣਗੀਆਂ ਜਿਸ ਲਈ ਵੈਨਾਂ ਦੇ ਨਾਲ ਸਪੈਸ਼ਲਿਸਟਾਂ ਡਾਕਟਰਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ। 

 

ਉਨ੍ਹਾਂ ਦੱਸਿਆ ਕਿ ਮੈਡੀਕਲ ਕੈਂਪਾਂ ਵਿਚ ਮਿਲਣ ਵਾਲੀਆਂ ਦਵਾਈਆਂ ਤੋਂ ਇਲਾਵਾ ਹਰ ਵੈਨ ਵਿਚ 5000 ਵਿਅਕਤੀਆਂ ਅਤੇ ਲਗਭਗ 2000 ਬੱਚਿਆਂ ਨੂੰ ਇਲਾਜ ਸੁਵਿਧਾਵਾਂ ਦੇਣ ਲਈ ਵੱਖ-ਵੱਖ ਦਵਾਈਆਂ ਹਨ ਅਤੇ ਪਾਣੀ ਦੀਆਂ ਬਿਮਾਰੀਆਂ ਨੂੰ ਰੋਕਣ ਲਈ 2 ਲੱਖ ਕਲੋਰੀਨ ਦੀਆਂ ਗੋਲੀਆਂ ਵੀ ਭੇਜੀਆਂ ਗਈਆਂ ਹਨ।

 

ਸਿਹਤ ਮੰਤਰੀ ਨੇ ਅੱਗੇ ਮੈਡੀਕਲ ਕੈਂਪਾਂ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਸਿਹਤ ਵਿਭਾਗ ਵਲੋਂ 18 ਅਗਸਤ ਤੋਂ ਲੈ ਕੇ 28 ਅਗਸਤ ਤੱਕ 8 ਜ਼ਿਲ੍ਹਿਆਂ ਵਿੱਚ ਲਗਵਾਏ ਮੈਡੀਕਲ ਕੈਂਪਾਂ ਵਿਚ ਲਗਭਗ 17,000 ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਇਹਨਾਂ ਮਰੀਜ਼ਾਂ ਵਿੱਚ ਪਾਏ ਗਏ ਬੁਖਾਰ, ਦਸਤ, ਉਲਟੀਆਂ, ਚਮੜ੍ਹੀ ਅਤੇ ਹੋਰ ਰੋਗਾਂ ਸਬੰਧੀ ਇਲਾਜ ਕੀਤਾ ਜਾ ਰਿਹਾ ਹੈ। 

 

ਇਸ ਤੋਂ ਇਲਾਵਾ ਸੱਪਾਂ ਦੇ ਡੰਗਣ, ਕੁੱਤਿਆਂ ਦੇ ਵੱਡਣ ਤੇ ਹੋਰ ਜਾਨਵਰਾਂ ਦੇ ਕੱਟਣ ’ਤੇ ਬਚਾਅ ਲਈ ਵੈਕਸੀਨ ਵੀ ਸਿਹਤ ਵਿਭਾਗ ਵੱਲੋਂ ਮੁਹੱਈਆਂ ਕਰਵਾਈ ਜਾ ਰਹੀ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: HEALTH MINISTER DISPATCHES 3 MEDICAL RELIEF VANS WITH SPECIALIST DOCTORS FOR FLOOD AFFECTED AREAS