ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਨੂੰ ਸਿਹਤਮੰਦ ਬਣਾਉਣ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਦਿੱਤਾ ਸੱਦਾ

ਚੱਪੜ ਚਿੜੀ ਵਿੱਚ ਕਿਸਾਨ ਮੇਲੇ ਦਾ ਕੀਤਾ ਉਦਘਾਟਨ, ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ

 

ਕਿਸਾਨਾਂ ਨੂੰ ਪਰਾਲੀ ਨੂੰ ਫੂਕਣ ਦੀ ਬਜਾਏ ਜ਼ਮੀਨ ਵਿੱਚ ਵਾਹ ਕੇ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਸੱਦੇ ਨਾਲ ਜ਼ਿਲ੍ਹਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਇੱਥੇ ਪਿੰਡ ਚੱਪੜ ਚਿੜੀ ਵਿੱਚ ਆਤਮਾ ਸਕੀਮ ਅਧੀਨ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਕਿਸਾਨ ਸਿਖਲਾਈ ਕੈਂਪ ਲਾਇਆ।

 

ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਨੂੰ ਪਰਾਲੀ ਸਾੜਨ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਕਿਸਾਨਾਂ ਨੂੰ ਅੱਗੇ ਆ ਕੇ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਲਈ ਕਿਹਾ। 

ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਸਹਿਕਾਰੀ ਸੁਸਾਇਟੀਆਂ ਰਾਹੀਂ ਆਧੁਨਿਕ ਮਸ਼ੀਨਰੀ ਮੁਹੱਈਆ ਕਰ ਰਹੀ ਹੈ, ਜਿਸ ਨੂੰ ਕਿਰਾਏ ਉਤੇ ਲੈ ਕੇ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਵਾਹ ਸਕਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾ ਸਕਦੇ ਹਨ। ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚੇਗਾ। ਉਨ੍ਹਾਂ ਕਿਸਾਨਾਂ ਦੀ ਭਲਾਈ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।

 

ਸ. ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਆਤਮ ਨਿਰਭਰ ਹੋਣ ਲਈ ਖ਼ੁਦ ਮਾਰਕੀਟਿੰਗ (ਮੰਡੀਕਰਨ) ਵੱਲ ਆਉਣਾ ਪਵੇਗਾ। 

 

ਸੂਬੇ ਦੇ ਕਿਸਾਨਾਂ ਦੀ ਮੰਦਹਾਲੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਹਨਤ ਤੇ ਫਸਲਾਂ ਦਾ ਵੱਧ ਝਾੜ ਲੈਣ ਦੇ ਬਾਵਜੂਦ ਆਪਣੀ ਮਿਹਨਤ ਦਾ ਸਹੀ ਮੁੱਲ ਨਹੀਂ ਮਿਲਦਾ। ਇਸ ਲਈ ਹੁਣ ਖ਼ੁਦ ਮੰਡੀਕਰਨ ਵੱਲ ਆਉਣਾ ਸਮੇਂ ਦੀ ਲੋੜ ਬਣ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਵੀ ਨਿਕਲ ਕੇ ਫ਼ਸਲੀ ਵਿਭਿੰਨਤਾ ਅਪਨਾਉਣ ਦੀ ਅਪੀਲ ਕੀਤੀ।

 

ਫ਼ਸਲੀ ਵੰਨ ਸੁਵੰਨਤਾ ਅਤੇ ਹੋਰ ਨਵੀਆਂ ਖੇਤੀਬਾੜੀ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਹੋਰ ਵਿਭਾਗਾਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਮੁਰਗੀ ਪਾਲਣ, ਸੂਰ ਪਾਲਣ ਤੇ ਸ਼ਹਿਦ ਦੀਆਂ ਮੱਖੀਆਂ ਪਾਲਣ ਵਰਗੇ ਸਹਾਇਕ ਧੰਦਿਆਂ ਨੂੰ ਅਪਨਾਉਣ ਦੀ ਲੋੜ ਹੈ। 

 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੀਟਨਾਸ਼ਕਾਂ ਤੇ ਰਸਾਇਣਕ ਖਾਦਾਂ ਦੀ ਬੇਲੋੜੀ ਵਰਤੋਂ ਨਾ ਕਰਨ ਅਤੇ ਇਸ ਲਈ ਖੇਤੀਬਾੜੀ ਵਿਭਾਗ, ਖੇਤੀਬਾੜੀ ਯੂਨੀਵਰਸਿਟੀ ਅਤੇ ਵਿਗਿਆਨੀਆਂ ਦੀਆਂ ਸਿਫ਼ਾਰਸ਼ਾਂ ਉਤੇ ਧਿਆਨ ਦੇਣ। ਇਨ੍ਹਾਂ ਸਿਫ਼ਾਰਸ਼ਾਂ ਦੇ ਹਿਸਾਬ ਨਾਲ ਹੀ ਕੀਟਨਾਸ਼ਕਾਂ ਤੇ ਖਾਦਾਂ ਦੀ ਵਰਤੋਂ ਕੀਤੀ ਜਾਵੇ।

.....

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Health Minister invites farmers to renounce the burning of straw and to make Punjab healthy