ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿਹਤ ਮੰਤਰੀ ਨੇ ਭਾਗੋ ਮਾਜਰਾ ਵਿਖੇ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ

ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ


ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਵੱਲੋਂ ਅੱਜ ਅਨਾਜ ਮੰਡੀ ਭਾਗੋ ਮਾਜਰਾ ਫੋਕਲ ਪੁਆਇੰਟ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਪਿੰਡ ਸੋਹਾਣਾ ਦੇ ਕਿਸਾਨ ਕਾਕਾ ਸਿੰਘ ਪੁੱਤਰ ਬਲਦੇਵ ਸਿੰਘ ਦੀ ਢੇਰੀ ਪਨਗ੍ਰੇਨ ਵੱਲੋਂ 1835 ਰੁਪਏ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਗਈ। ਇਸ ਦੌਰਾਨ ਕੈਬਿਨੇਟ ਮੰਤਰੀ ਨੇ ਅਧਿਕਾਰੀਆਂ ਨੂੰ ਜਿਥੇ ਲੋੜੀਂਦੇ ਆਦੇਸ਼ ਦਿੱਤੇ ਉਥੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।

 

ਸਿਹਤ ਮੰਤਰੀ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਹਨ ਅਤੇ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਖ਼ਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਦਾ ਭਰੋਸਾ ਵੀ ਦਿਵਾਇਆ। 

 

ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਦੀ ਮੰਗ ਅਨੁਸਾਰ ਮੰਡੀ ਦਾ ਫੜ੍ਹ ਪੱਕਾ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਇਸ ਮੌਕੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਸ. ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Health Minister launches paddy procurement at Bhago Majra