ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ ’ਚ ਖਾਣ-ਪੀਣ ਦੀਆਂ ਦੁਕਾਨਾਂ 'ਤੇ ਚੈਕਿੰਗ ਕਰਨ ਪੁੱਜੇ ਸਿਹਤ ਅਫਸਰ

ਲੋਕਾਂ ਲਈ ਸ਼ੁੱਧ, ਸਾਫ਼-ਸੁਥਰੀਆਂ ਅਤੇ ਮਿਆਰੀ ਖਾਣ-ਪੀਣ ਦੀਆਂ ਚੀਜ਼ਾਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਵਾਲੀ ਟੀਮ ਨੇ ਸਥਾਨਕ ਫ਼ੇਜ਼ 7 ਦੀ ਮਾਰਕੀਟ ਚ ਭੋਜਨ ਪਦਾਰਥ ਆਦਿ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ।

 

ਜ਼ਿਲ੍ਹਾ ਸਿਹਤ ਅਫ਼ਸਰ (ਡੀ.ਐਚ.ਓ.) ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਚੈਕਿੰਗ ਦਾ ਮਕਸਦ ਸੜਕ ਕੰਢੇ ਆਰਜ਼ੀ ਦੁਕਾਨ ਜਾਂ ਰੇਹੜੀ ਜ਼ਰੀਏ ਖਾਣ-ਪੀਣ ਦੀਆਂ ਚੀਜ਼ਾਂ ਵੇਚਣ ਵਾਲੇ ਦੁਕਾਨਦਾਰਾਂ ਨੂੰ  “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ” ਬਾਰੇ ਜਾਣੂ ਕਰਾਉਣਾ ਸੀ।

 

ਉਨ੍ਹਾਂ ਦਸਿਆ ਕਿ ਦੁਕਾਨਦਾਰਾਂ ਨੂੰ ਉਕਤ ਕਾਨੂੰਨ ਤਹਿਤ ਰਜਿਸਟਰੇਸ਼ਨ ਕਰਾਉਣ ਲਈ ਕਿਹਾ ਗਿਆ ਤੇ ਨਾਲ ਹੀ ਉਨ੍ਹਾਂ ਨੂੰ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣ ਦੀ ਹਦਾਇਤ ਦਿਤੀ ਗਈ। ਦੁਕਾਨਦਾਰਾਂ ਨੂੰ ਕਿਹਾ ਗਿਆ ਕਿ ਉਹ ਸਾਫ਼-ਸੁਥਰੀਆਂ ਹਾਲਤਾਂ ਵਿਚ ਖਾਣ-ਪੀਣ ਦੀਆਂ ਚੀਜ਼ਾਂ ਤਿਆਰ ਕਰਨ ਅਤੇ ਤਿਆਰੀ ਕਰਨ ਤੇ ਵੇਚਣ ਸਮੇਂ ਹੱਥਾਂ ਵਿਚ ਦਸਤਾਨੇ ਆਦਿ ਪਾ ਕੇ ਰੱਖਣ।

 

ਡਾ. ਸੁਭਾਸ਼ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਵਲ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ ਗਿਆ। ਚੈਕਿੰਗ ਦਾ ਮਤਲਬ ਕਿਸੇ ਨੂੰ ਤੰਗ-ਪਰੇਸ਼ਾਨ ਕਰਨਾ ਨਹੀਂ ਸਗੋਂ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਦਰਜੇ ਦੇ ਭੋਜਨ ਪਦਾਰਥ ਉਪਲਬਧ ਕਰਾਉਣ ਨੂੰ ਯਕੀਨੀ ਬਣਾਉਣਾ ਹੈ।

 

ਟੀਮ ਚ ਫ਼ੂਡ ਸੇਫ਼ਟੀ ਅਫ਼ਸਰ ਰਾਜਦੀਪ ਕੌਰ ਨੇ ਲੋਕਾਂ ਨੂੰ ਭੋਜਨ ਪਦਾਰਥਾਂ ਦੀ ਗੁਣਵੱਤਾ ਪ੍ਰਤੀ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ ਸਬੰਧੀ ਅਪੀਲ ਵੀ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Health officer arrives at Mohali food and drink shops