ਅਗਲੀ ਕਹਾਣੀ

ਸੁਖਬੀਰ ਤੇ ਮਜੀਠੀਆ ਵਿਰੁੱਧ ਜ. ਰਣਜੀਤ ਸਿੰਘ ਦੀ ਸ਼ਿਕਾਇਤ 'ਤੇ ਸੁਣਵਾਈ ਬੁੱਧਵਾਰ ਨੂੰ

ਸੁਖਬੀਰ ਤੇ ਮਜੀਠੀਆ ਵਿਰੁੱਧ ਜ. ਰਣਜੀਤ ਸਿੰਘ ਦੀ ਸ਼ਿਕਾਇਤ 'ਤੇ ਸੁਣਵਾਈ ਬੁੱਧਵਾਰ ਨੂੰ

ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਵੱਲੋਂ ਪੰਜਾਬ ਦੇ ਸਾਬਕਾ ਉੱਪ–ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਾਖ਼ਲ ਕੀਤੀ ਅਪਰਾਧਕ ਸ਼ਿਕਾਇਤ ਉੱਤੇ ਸੁਣਵਾਈ ਬੁੱਧਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ।

 

 

ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਮੁਦਾਇਲਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਸ੍ਰੀ ਬਿਕਰਮ ਸਿੰਘ ਮਜੀਠੀਆ ਨੂੰ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਉਪਲਬਧ ਸਬੂਤਾਂ ਦਾ ਨਿਰੀਖਣ ਕੀਤਾ ਜਾਵੇਗਾ।

 

 

ਇੱਥੇ ਵਰਨਣਯੋਗ ਹੈ ਕਿ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਵੱਖੋ–ਵੱਖਰੀਆਂ ਪ੍ਰੈੱਸ ਕਾਨਫ਼ਰੰਸਾਂ ਅਤੇ ਕੁਝ ਟੀਵੀ ਨਿਊਜ਼ ਚੈਨਲਾਂ ਨੂੰ ਦਿੱਤੇ ਇੰਟਰਵਿਊਜ਼ ਦੌਰਾਨ ਕਥਿਤ ਤੌਰ ਉੱਤੇ ਜਸਟਿਸ ਰਣਜੀਤ ਸਿੰਘ ਤੇ ਉਨ੍ਹਾਂ ਦੀ ਅਗਵਾਈ ਹੇਠਲੇ ਇੱਕ–ਮੈਂਬਰੀ ਕਮਿਸ਼ਨ ਖਿ਼ਲਾਫ਼ ਕੁਝ ‘ਇਤਰਾਜ਼ਯੋਗ ਟਿੱਪਣੀਆਂ’ ਕੀਤੀਆਂ ਸਨ। ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਨੇ ਉਨ੍ਹਾਂ ਹੀ ਕਥਿਤ ਟਿੱਪਣੀਆਂ ਵਿਰੁੱਧ ਸ਼ਿਕਾਇਤ ਕੀਤੀ ਸੀ।

 

 

ਉਨ੍ਹਾਂ ਹੀ ਕਥਿਤ ਟਿੱਪਣੀਆਂ ਦੀਆਂ ਵਿਡੀਓਜ਼ ਦੀ ਜਾਂਚ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਹੀ ਦੋਵੇਂ ਮੁਦਾਇਲਿਆਂ ਨੂੰ ਨੋਟਿਸ ਭੇਜੇ ਜਾਣਗੇ। ਇੱਥੇ ਵਰਨਣਯੋਗ ਹੈ ਕਿ ਸਾਲ 2015 ਦੌਰਾਨ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਸਨ ਤੇ ਉਸ ਤੋਂ ਬਾਅਦ ਬਹਿਬਲ ਕਲਾਂ ਤੇ ਕੋਟਕਪੂਰਾ ’ਚ ਪੁਲਿਸ ਗੋਲੀਕਾਂਡ ਦੀਆਂ ਘਟਨਾਵਾਂ ਵਾਪਰ ਗਈਆਂ ਸਨ।

 

 

ਉਨ੍ਹਾਂ ਦੀ ਹੀ ਜਾਂਚ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਕਮਿਸ਼ਨ ਕਾਇਮ ਕੀਤੀ ਸੀ। ਇਸ ਕਮਿਸ਼ਨ ਦੀ ਰਿਪੋਰਟ ਪਿਛਲੇ ਵਰ੍ਹੇ ਹੀ ਵਿਧਾਨ ਸਭਾ ਵਿੱਚ ਵੀ ਪੇਸ਼ ਕਰ ਦਿੱਤੀ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hearing on Justice Ranjit Singh Complaint against Sukhbir and Majithia on Wednesday